- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ 44 ’ਚ 40 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਵਾਰਡ-44 ’ਚ ਵਿਕਾਸ ਕੰਮਾਂ ਨੂੰ ਹੋਰ ਤੇਜ਼ ਕਰਦਿਆਂ ਮੁਹੱਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਕੋਟ ਮੰਗਲ ਸਿੰਘ ਨਗਰ ਦੀਆਂ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਗਲੀਆਂ ਦੇ ਨਿਰਮਾਣ ’ਤੇ ਲਗਭਗ 40 ਲੱਖ ਰੁਪਏ ਖਰਚ ਕੀਤੇ ਜਾਣਗੇ। ਨਿਰਮਾਣ ਕਾਰਜ ਦਾ ਉਦਘਾਟਨ ਐੱਮਐੱਲਏ ਕੁਲਵੰਤ ਸਿੰਘ ਸਿੱਧੂ ਤੇ ਵਾਰਡ-44 ਦੇ ਕੌਂਸਲਰ ਸੋਹਣ ਸਿੰਘ ਗੋਗਾ ਵੱਲੋਂ ਟੱਕ ਲਾ ਕੇ ਕੀਤਾ ਗਿਆ। ਇਸ ਮੌਕੇ ਐੱਮਐੱਲਏ ਸਿੱਧੂ ਨੇ ਦੱਸਿਆ ਕਿ ਵਾਰਡ-44 ’ਚ ਹੁਣ ਤੱਕ 24 ਗਲੀਆਂ ਦਾ ਨਿਰਮਾਣ ਕਾਰਜ ਮੁਕੰਮਲ ਹੋ ਚੁੱਕਾ ਹੈ, ਜਦਕਿ 3 ਹੋਰ ਗਲੀਆਂ ਦਾ ਕੰਮ ਸ਼ੁਰੂ ਹੋ ਗਿਆ ਹੈ। ਲਗਭਗ 4 ਹੋਰ ਵਿਕਾਸ ਕਾਰਜ ਵੀ ਜਲਦ ਸ਼ੁਰੂ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਯਤਨ ਜਾਰੀ ਹਨ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਤਰਜੀਹ ਹੈ। ਮਿਕਸ ਲੈਂਡ ਯੂਜ਼ ਸਬੰਧੀ ਮਨਜ਼ੂਰੀ ਇਕ ਸਾਲ ਲਈ ਮਿਲ ਗਈ ਹੈ ਤੇ ਇਸ ਨੂੰ ਪੱਕੇ ਤੌਰ ’ਤੇ ਮਨਜ਼ੂਰ ਕਰਵਾਉਣ ਦੀ ਪ੍ਰਕਿਰਿਆ ਵੀ ਜਲਦ ਪੂਰੀ ਹੋਣ ਦੀ ਆਸ ਹੈ।
ਇਸ ਮੌਕੇ ਕੌਂਸਲਰ ਗੋਗਾ ਨੇ ਕਿਹਾ ਕਿ ਮੇਅਰ ਅਤੇ ਐੱਮਐੱਲਏ ਸਿੱਧੂ ਦੇ ਵਿਸ਼ੇਸ਼ ਸਹਿਯੋਗ ਸਦਕਾ ਵਾਰਡ-44 ’ਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਲਈ ਇਹ ਯਤਨ ਜਾਰੀ ਰਹਿਣਗੇ। ਇਸ ਮੌਕੇ ਸੁਖਪ੍ਰੀਤ ਕੌਰ, ਸਤਿੰਦਰ ਸਿੰਘ ਬਰਨਾਲਾ, ਹਰਮੀਤ ਸਿੰਘ, ਐਮੀ ਸਿੰਘ, ਚਰਨਜੀਤ ਸਿੰਘ ਭੰਮਰਾ, ਗੁਰਮੀਤ ਸਿੰਘ, ਨਰਿੰਦਰ ਸਿੰਘ ਮਠਾੜੂ, ਸਤਵੰਤ ਸਿੰਘ ਮਠਾੜੂ, ਅਮਰਪਾਲ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ, ਅਕਾਸ਼ ਵਰਮਾ, ਅਜਮੇਰ ਸਿੰਘ, ਰਣਜੀਤ ਸਿੰਘ ਜੀਤਾ, ਮਨਦੀਪ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਕਲਸੀ, ਹਰਪ੍ਰੀਤ ਸਿੰਘ ਸੈਣੀ, ਮੱਖਣ ਸਿੰਘ, ਇਕਬਾਲ ਕੌਰ, ਬਲਜੀਤ ਕੌਰ, ਹਰਬੰਸ ਸਿੰਘ, ਹਰਦੀਪ ਸਿੰਘ ਹੈਰੀ ਆਦਿ ਹਾਜ਼ਰ ਸਨ।