- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਹਾੜਾ ਤੇ ਆਸ ਪਾਸ ਦੇ ਇਲਾਕੇ ਰਹੇ ਬੰਦ, ਚੌਂਕ ’ਚ ਬੈਠ ਲੋਕਾਂ ਨੇ ਕੀਤਾ ਹਾਈਵੇ ਬੰਦ

26
ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਨਸ਼ਾ ਤਸਕਰਾਂ ਖਿਲਾਫ ਲੜਾਈ ਲੜਨ ਵਾਲੇ ਪਰਮਿੰਦਰ ਝੋਟਾ ਦੇ ਹੋਏ ਕਤਲ ਦੇ ਰੋਸ ਵਿੱਚ ਅੱਜ ਕੁਹਾੜਾ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਪੰਜਾਬ ਬੰਦ ਨੂੰ ਭਰਵਾਂ ਸਮਰਥਨ ਮਿਲਿਆ। ਇਸ ਦੌਰਾਨ ਇਲਾਕੇ ਦੀਆਂ ਸਮੂਹ ਦੁਕਾਨਾਂ ਅਤੇ ਬਾਜ਼ਾਰ ਬੰਦ ਰਹੇ, ਜਿਸ ਕਾਰਨ ਬਾਜ਼ਾਰਾਂ ਵਿੱਚ ਪੂਰੀ ਤਰ੍ਹਾਂ ਸੁੰਨ ਪਸਰੀ ਰਹੀ। ਬੰਦ ਦੇ ਸੱਦੇ ਦੇ ਮੱਦੇਨਜ਼ਰ ਮੁੱਖ ਮਾਰਗ ’ਤੇ ਆਵਾਜਾਈ ਵੀ ਪੂਰੀ ਤਰ੍ਹਾਂ ਠੱਪ ਰਹੀ। ਇਲਾਕੇ ਦੇ ਲੋਕਾਂ ਨੇ ਲੁਧਿਆਣਾ ਚੰਡੀਗੜ੍ਹ ਮਾਰਗ ਤੇ ਕੁਹਾੜਾ ਚੌਂਕ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ। ਇਸ ਮੌਕੇ ਧਰਨਾਕਾਰੀਆਂ ਵੱਲੋਂ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ਵਾਹਨਾਂ ਨੂੰ ਲੰਘਣ ਲਈ ਰਸਤਾ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਬੰਦ ਕਾਰਨ ਰੋਜ਼ਾਨਾ ਕੰਮ-ਕਾਜ ਲਈ ਘਰਾਂ ਤੋਂ ਨਿਕਲਣ ਵਾਲੇ ਲੋਕਾਂ ਅਤੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੁੱਖ ਮਾਰਗ ’ਤੇ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਵਾਹਨ ਚਾਲਕਾਂ ਨੂੰ ਆਪਣੇ ਸਫ਼ਰ ਦੌਰਾਨ ਦਿੱਕਤਾਂ ਆਈਆਂ, ਜਦਕਿ ਦੁਕਾਨਾਂ ਬੰਦ ਰਹਿਣ ਕਾਰਨ ਵਪਾਰਕ ਸਰਗਰਮੀਆਂ ਵੀ ਪੂਰੀ ਤਰ੍ਹਾਂ ਠੱਪ ਰਹੀਆਂ। ਇਸ ਮੌਕੇ ਬੰਦ ਨੂੰ ਸਫਲ ਬਣਾਉਣ ਵਿੱਚ ਕਾਂਗਰਸ, ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਵਾਰਸ ਪੰਜਾਬ, ਭਾਜਪਾ ਸਮੇਤ ਸਾਰੀਆਂ ਵਿਰੋਧੀ ਸਿਆਸੀ ਪਾਰਟੀਆਂ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦੇ ਆਗੂਆਂ ਵੱਲੋਂ ਸਮਰਥਨ ਦਿੱਤਾ। ਇਸ ਮੌਕੇ ਅਵਤਾਰ ਸਿੰਘ ਮੇਹਲੋ, ਜੋਲੀ ਜੰਡਿਆਲੀ,ਜੁਗਰਾਜ ਸਿੰਘ ਮੇਹਲੋ, ਸਤਵੰਤ ਸਿੰਘ ਗਰਚਾ, ਚੇਅਰਮੈਨ ਅਜਮੇਰ ਸਿੰਘ ਭਾਗਪੁਰ,ਪ੍ਰਭਜੀਤ ਸਿੰਘ ਖਾਲਸਾ ਬੁੱਢਾ ਦਲ ਅਜੇਦੀਪ ਸਿੰਘ ਖਾਲਸਾ, ਦੀਪਾ ਲੱਖੋਵਾਲ, ਕਰਮਜੀਤ ਸਿੰਘ, ਹਰਿੰਦਰ ਸਿੰਘ ਖਾਲਸਾ, ਗੁਰਵਿੰਦਰ ਸਿੰਘ ਚਹਿਲ, ਜਤਿੰਦਰ ਸਿੰਘ, ਨਰਿੰਦਰ ਸਿੰਘ, ਪ੍ਰਿਤਪਾਲ ਸਿੰਘ, ਪ੍ਰਿਤਪਾਲ ਸਿੰਘ ਕੁਹਾੜਾ, ਗੋਪੀ ਕੁਹਾੜਾ ਤੇ ਭਾਰੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।