- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ ਭਾਗ ਪੰਜਵਾਂ-ਪੰਜਾਬ ਸਰਕਾਰ ਨਸ਼ਾ ਖਤਮ ਕਰਨ ਵਿੱਚ ਹੋਈ ਫੇਲ : ਭੋਲਾ ਪ੍ਰਧਾਨ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਕਸਬਾ ਸਾਨੇਵਾਲ ਅੰਦਰ ਵੀ ਸਿਆਸੀ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਵਰਕਰਾਂ ਅਤੇ ਆਗੂਆਂ ਨੇ ਰੋਸ ਮੁਜ਼ਾਹਰਾ ਕਰਦਿਆਂ ਹਾਈਵੇ ਨੂੰ ਜਾਮ ਕੀਤਾ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪਰਵਿੰਦਰ ਝੋਟਾ ਦੇ ਕਤਲ ਦਾ ਇਨਸਾਫ ਦਾ ਮੰਗਦਿਆਂ ਕਿਹਾ ਕਿ ਜਦੋਂ ਤੱਕ ਪੀੜਿਤ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਜਾਂਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ•। ਇਸ ਮੌਕੇ ਟਰੱਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਭੋਲਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਬੰਦ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅੱਜ ਪੰਜਾਬ ਦੀ ਗਲੀ ਗਲੀ ਅੰਦਰ ਜਾਨਲੇਵਾ ਚਿੱਟਾ ਨਸ਼ਾ ਮਿਲ ਰਿਹਾ ਹੈ ਪਰ ਸੂਬਾ ਸਰਕਾਰ ਇਸ਼ਤਿਹਾਰਾਂ ਤੇ ਬੋਰਡਾਂ ਵਿੱਚ ਹੀ ਨਸ਼ਾ ਮੁਕਤ ਪੰਜਾਬ ਹੋਣ ਦੇ ਝੂਠੇ ਦਾਅਵੇ ਕਰ ਰਹੀ ਹੈ। ਸਰਕਾਰਾਂ ਦਾ ਕੰਮ ਲੋਕਾਂ ਨੂੰ ਗੁਮਰਾਹ ਕਰਨਾ ਨਹੀਂ ਹੁੰਦਾ ਸਗੋਂ ਗ਼ੈਰ-ਕਾਨੂੰਨੀ ਧੰਦੇ ਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਲੋੜ ਹੁੰਦੀ ਹੈ। ਇਸ ਮੌਕੇ ਵਾਰਸ ਪੰਜਾਬ ਜਥੇਬੰਦੀ ਦੇ ਆਗੂ ਸਾਬੀ ਪੰਜੇਟਾਂ ਨੇ ਵੀ ਪਰਮਿੰਦਰ ਝੋਟਾ ਦੇ ਨਿਆਂ ਦੀ ਮੰਗ ਕੀਤੀ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਤੇ ਵਰਕਰਜ਼ ਵੀ ਹਾਜ਼ਰ ਸਨ।