- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ ਸੱਤਵਾਂ ਭਾਗ

-ਪਿੰਡ ਵਾਸੀਆਂ ਨੇ ਵੱਖ-ਵੱਖ ਚੌਕਾਂ ਅਤੇ ਜੀਟੀ ਰੋਡ ’ਤੇ ਦਿੱਤਾ ਸ਼ਾਂਤਮਈ ਧਰਨਾ
ਫੋਟੋ ਨੰਬਰ-35
ਜਸਵੀਰ ਸਿੰਘ ਗੁਰਮ,ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ
ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਦੌਰਾਨ ਬਲਾਕ ਡੇਹਲੋਂ ਦੇ ਕਸਬਾ ਡੇਹਲੋਂ ਅਤੇ ਪਿੰਡ ਗੋਪਾਲਪੁਰ ਤੇ ਰੁੜਕਾ ਵਿੱਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਕਸਬਾ ਡੇਹਲੋਂ ਵਿੱਚ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰਹੀਆਂ, ਜਦਕਿ ਪਿੰਡਾਂ ਦੇ ਵਸਨੀਕਾਂ ਨੇ ਇਕੱਠੇ ਹੋ ਕੇ ਡੇਹਲੋਂ ਚੌਕ, ਰੁੜਕਾ ਚੌਕ ਅਤੇ ਗੋਪਾਲਪੁਰ ਵਿਖੇ ਜੀਟੀ ਰੋਡ ’ਤੇ ਬੈਠ ਕੇ ਸ਼ਾਂਤਮਈ ਧਰਨਾ ਦਿੱਤਾ।ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਇਨਸਾਫ ਦੀ ਮੰਗ ਕੀਤੀ। ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਇਸ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਬਣਾਈ ਗਈ ਇਨਸਾਫ਼ ਪਾਰਟੀ ਕਮੇਟੀ ਦੀਆਂ ਮੰਗਾਂ ਮੰਨਣ ਲਈ ਪ੍ਰਸ਼ਾਸਨ ’ਤੇ ਜ਼ੋਰ ਦਿੱਤਾ। ਗੋਪਾਲਪੁਰ ਵਿਖੇ ਧਰਨੇ ਵਿੱਚ ਸ਼ਾਮਲ ਲੋਕਾਂ ਨੇ ਦੋਸ਼ ਲਾਇਆ ਕਿ ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਧੱਕਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਬਾਅਦ ਵਿੱਚ ਉਹ ਸ਼ਾਂਤਮਈ ਢੰਗ ਨਾਲ ਧਰਨਾ ਦੇਣ ਲਈ ਬੈਠ ਗਏ। ਧਰਨਾਕਾਰੀਆਂ ਨੇ ਕਿਹਾ ਕਿ ਅੱਜ ਦੇ ਬੰਦ ਦੌਰਾਨ ਸਰਕਾਰ ਦੀਆਂ ਅੱਖਾਂ ਖੁੱਲ੍ਹ ਜਾਣੀਆਂ ਚਾਹੀਦੀਆਂ ਹਨ, ਕਿਉਂਕਿ ਪੰਜਾਬ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹੈ। ਧਰਨਾਕਾਰੀਆਂ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ਵਾਹਨਾਂ ਨੂੰ ਲੰਘਣ ਦੀ ਇਜਾਜ਼ਤ ਦਿੱਤੀ ਗਈ। ਇਸ ਦੌਰਾਨ ਕੁਝ ਥਾਵਾਂ ’ਤੇ ਰਾਹਗੀਰਾਂ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਕਰਾਰ ਹੋਣ ਦੀ ਗੱਲ ਵੀ ਸਾਹਮਣੇ ਆਈ। ਧਰਨੇ ਵਿੱਚ ਸ਼ਾਮਲ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਲੋਕਾਂ ਦਾ ਇਕੱਠ ਇਨਸਾਫ ਦੀ ਮੰਗ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਇਆ ਗਿਆ ਨਸ਼ਿਆਂ ਵਿਰੁੱਧ ਯੁੱਧ ਸਿਰਫ਼ ਇੱਕ ਢੋਂਗ ਸਾਬਤ ਹੋਇਆ ਹੈ। ਉਨ੍ਹਾਂ ਅਨੁਸਾਰ ਪਰਮਿੰਦਰ ਸਿੰਘ ਝੋਟਾ ਨਾਲ ਵਾਪਰੀ ਘਟਨਾ ਅਤੇ ਬੀਤੇ ਦਿਨੀਂ ਗੁਲਜ਼ਾਰ ਸਿੰਘ ਤੇ ਮਨਮੋਹਨ ਸਿੰਘ ਨਾਲ ਹੋਏ ਕਥਿਤ ਤਸ਼ੱਦਦ ਦੀਆਂ ਘਟਨਾਵਾਂ ਇਸ ਦਾਅਵੇ ਦੀ ਹਕੀਕਤ ਨੂੰ ਸਾਹਮਣੇ ਲਿਆਉਂਦੀਆਂ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਦਿਆਂ ਇਨਸਾਫ਼ ਪਾਰਟੀ ਕਮੇਟੀ ਵੱਲੋਂ ਰੱਖੀਆਂ ਮੰਗਾਂ ਨੂੰ ਤੁਰੰਤ ਮੰਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤਮਈ ਧਰਨਾ ਦੇਣਾ ਹਰ ਨਾਗਰਿਕ ਦਾ ਹੱਕ ਹੈ ਅਤੇ ਪ੍ਰਸ਼ਾਸਨ ਨੂੰ ਅਜਿਹੇ ਪ੍ਰਦਰਸ਼ਨਾਂ ਨਾਲ ਧੱਕੇਸ਼ਾਹੀ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ।
ਆਗੂਆਂ ਨੇ ਲੋਕਾਂ ਵੱਲੋਂ ਬੰਦ ਦੇ ਸੱਦੇ ਨੂੰ ਦਿੱਤੇ ਹੁੰਗਾਰੇ ਲਈ ਧੰਨਵਾਦ ਕਰਦਿਆਂ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਲਈ ਰਸਤਾ ਖੁੱਲ੍ਹਾ ਰੱਖਣਾ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇਸ ਧਰਨੇ ਵਿੱਚ ਵੱਖ-ਵੱਖ ਆਗੂਆਂ, ਪਿੰਡ ਵਾਸੀਆਂ ਅਤੇ ਪਤਵੰਤਿਆਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਧਰਨੇ ਦੌਰਾਨ ਇਲਾਕੇ ਦੇ ਲੋਕਾਂ ਨੇ ਆਪਣੀ ਸ਼ਮੂਲੀਅਤ ਰਾਹੀਂ ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਹਮਾਇਤ ਪ੍ਰਗਟਾਈ ਤੇ ਇਨਸਾਫ਼ ਦੀ ਮੰਗ ਨੂੰ ਮਜ਼ਬੂਤ ਕੀਤਾ।ਇਸ ਮੌਕੇ ਹਰਪ੍ਰੀਤ ਸਿੰਘ ਸਿਮਕ, ਦਿਲਾਵਰ ਸਿੰਘ ਲਹਿਰਾ,ਮਨਜਿੰਦਰ ਸਿੰਘ ਨੋਨੀ ਸੀਲੋਂ,ਹਰਨੇਕ ਸਿੰਘ ਗੁੱਜਰਵਾਲ,ਭਾਗ ਸਿੰਘ ਸਰੀਹ, ਗੁਰਦੀਪ ਸਿੰਘ ਚਹਿਲ, ਸੁਰਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਚਹਿਲ, ਕਿਰਪਾਲ ਸਿੰਘ ਸਾਬਕਾ ਸਰਪੰਚ, ਮਨਦੀਪ ਸਿੰਘ ਰੰਗੀ, ਮਾਨਸ, ਸੁਖਬੀਰ ਸਿੰਘ, ਗੁਰਜੀਤ ਸਿੰਘ ਰੰਗੀ, ਮਨਦੀਪ ਸਿੰਘ, ਬਲਵੰਤ ਸਿੰਘ, ਬਲਾਕ ਸਮਿਤੀ ਮੈਂਬਰ, ਚਰਨਜੀਤ ਸਿੰਘ ਚੰਨਾ ਅਤੇ ਪ੍ਰਦੀਪ ਸਿੰਘ ਕੈਂਡ ਜਗਜੀਵਨ ਸਿੰਘ ਭੁੱਟਾ, ਪ੍ਰਿੰਸ ਧਾਲੀਵਾਲ, ਬਲਜੋਤ ਸਿੰਘ ਢੋਡੇ, ਮਨਦੀਪ ਸਿੰਘ ਰਾਣਾ,ਮਨਜੋਤ ਸਿੰਘ ਡੇਹਲੋਂ,ਤਜਿੰਦਰ ਸਿੰਘ ਪਟਵਾਰੀ, ਮਨਪ੍ਰੀਤ ਸਿੰਘ ਖਾਲਸਾ,ਸਾਬਕਾ ਸਰਪੰਚ ਜਗਦੀਪ ਸਿੰਘ ਕਾਲਾ ਘਵੱਦੀ, ਬਲਜੀਤ ਸਿੰਘ ਈਸ਼ਰ ਸਿੰਘ, ਬਲਵੰਤ ਸਿੰਘ ਸਾਇਆ,ਪਰਮਜੀਤ ਸਿੰਘ,ਬਲਵੰਤ ਸਿੰਘ,ਮਾਸਟਰ ਅਜੀਤਪਾਲ ਸਿੰਘ ਜੱਸੋਵਾਲ, ਪਰਮਜੀਤ ਸਿੰਘ ਪੰਮਾ ਜੱਸੋਵਾਲ,ਅਮਰੀਕ ਸਿੰਘ ਜੜਤੋਲੀ, ਚਰਨਜੀਤ ਸਿੰਘ ਹਿਮਾਯੂਪੁਰਾ,ਹਰਜੋਤ ਸਿੰਘ ਕਿਲਾ ਰਾਏਪੁਰ, ਜਸਪਾਲ ਸਿੰਘ, ਨਿਰਮਲ ਸਿੰਘ ਸਾਇਆ, ਕਰਮਜੀਤ ਕੌਰ, ਕਾਮਰੇਡ ਤਰਸੇਮ ਸਿੰਘ ਜੋਧਾ,ਤਲਵਿੰਦਰ, ਕਰਨ ਰੰਗੀ, ਅਰਮਾਨ ਰੰਗੀ, ਹਰਮਨਦੀਪ ਸਿੰਘ, ਇੰਦਰਪ੍ਰੀਤ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ, ਜੀਵਨ ਸਿੰਘ, ਅਮਰਜੋਤ ਸਿੰਘ, ਅਰਸ਼ਦੀਪ ਸਿੰਘ, ਅਮਨਜੋਤ ਸਿੰਘ, ਸਤਨਾਮ ਸਿੰਘ, ਹਰਦੀਪ ਸਿੰਘ ਬਿਰਕ, ਜੱਗੀ ਟੇਲਰ, ਹਰਪ੍ਰੀਤ ਸਿੰਘ, ਚਰਨਪਾਲ ਸਿੰਘ, ਰਣਧੀਰ ਸਿੰਘ, ਸਰਨਜੀਤ ਸਿੰਘ, ਸੰਦੀਪ ਸਿੰਘ ਨੰਗਲ, ਲਾਡੀ ਸੀਲੋਂ, ਰੋਹਿਤ ਸੀਨੋ, ਸੰਜੂ ਸੀਲੋਂ, ਗੁਰਦੁਆਰੇ ਨਾਲ ਸਬੰਧਤ ਜਗਰੂਪ ਸਿੰਘ ਹਸਨਪੁਰ, ਸੂਬਾ ਪ੍ਰਧਾਨ ਸੁਖਵੰਤ ਸਿੰਘ, ਮਨਜੀਤ ਸਿੰਘ ਪਾਲੀ ਸਿੱਧੂ, ਸੁਖਦੀਪ ਸਿੰਘ ਸਾਬਕਾ ਸਰਪੰਚ, ਗੁਰਜੀਤ ਸਿੰਘ ਲਹਿਰਾ, ਸਾਬਕਾ ਸਰਪੰਚ ਮਹਾ ਸਿੰਘ, ਬਲਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।