- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨਸਾਫ਼ ਲਈ ਆਲਮਗੀਰ ’ਚ ਵਿਸ਼ਾਲ ਰੋਸ ਧਰਨਾ

39
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ : ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਨੌਜਵਾਨਾਂ ਨੂੰ ਬਚਾਉਣ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਸਵ. ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਇਲਾਕੇ ਦੀਆਂ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਸਥਾਨਕ ਮਾਲੇਰਕੋਟਲਾ ਰੋਡ ’ਤੇ ਪਿੰਡ ਆਲਮਗੀਰ, ਸਰੀਂਹ ਰਣੀਆਂ, ਪਿੰਡ ਗਿੱਲ, ਘਵੱਦੀ, ਜੈਨ ਮੰਦਰ ਚੌਂਕ, ਅਤੇ ਫੁੱਲਾਂਵਾਲ ਚੌਂਕ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਧਰਨਾਕਾਰੀਆਂ ਨੇ ਕਤਲ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਸਰਪੰਚ ਬਲਜਿੰਦਰ ਸਿੰਘ ਜਰਖੜ, ਸੁਖਦੀਪ ਸਿੰਘ, ਪਰਗਟ ਸਿੰਘ ਗਰੇਵਾਲ, ਅਮਨਦੀਪ ਸਿੰਘ ਆਲਮਗੀਰ ਅਤੇ ਹਿਰਦੇਪਾਲ ਢੀਡਸਾਂ ਸਮੇਤ ਹੋਰ ਬੁਲਾਰਿਆਂ ਨੇਂ ਕਿਹਾ ਕਿ ਪੰਜਾਬ ਵਿੱਚ ਕੈਮੀਕਲ ਤੇ ਸਿੰਥੈਟਿਕ ਨਸ਼ਿਆਂ ਦੇ ਨਾਲ-ਨਾਲ ਮੈਡੀਕਲ ਨਸ਼ਿਆਂ ਦੀ ਵਿਕਰੀ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਸ ਮੌਕੇ ਜਸਵੀਰ ਸਿੰਘ, ਸੁਵਿੰਦਰ ਸਿੰਘ, ਹਰਜਿੰਦਰ ਸਿੰਘ ਨਿੱਕਾ, ਪਿੰਦਾ ਆਲਮਗੀਰ, ਜੱਸਾ, ਬਲਦੇਵ ਸਿੰਘ, ਸੁਰਿੰਦਰ ਸਿੰਘ, ਹਰਵਿੰਦਰ ਸਿੰਘ, ਸੰਤ ਸਿੰਘ, ਸਰਪੰਚ ਰਣਜੋਤ ਸਿੰਘ, ਦਰਬਾਰਾ ਸਿੰਘ, ਗੁਰਪ੍ਰੀਤ ਸਿੰਘ, ਬਿੱਕਰ ਸਿੰਘ, ਸੁਖਵਿੰਦਰ ਸਿੰਘ, ਜਗਵੰਤ ਡਿੰਪਾ ਸਿੰਘ, ਬਿੱਲਾ, ਜਗਜੀਤ ਸਿੰਘ, ਬਲਵੰਤ ਸਿੰਘ, ਦਰਸ਼ਨ ਸਿੰਘ, ਜੀਤ ਸਿੰਘ, ਕੁਲਜਿੰਦਰ ਸਿੰਘ, ਹਰਪਿੰਦਰ ਸਿੰਘ, ਤਲਵਿੰਦਰ ਸਿੰਘ, ਹਰਜੀਤ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।