- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਲੜਨ ਦੀ ਲੋੜ : ਕਰਮਜੀਤ ਗਰੇਵਾਲ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਪੰਜਾਬ ਦੇ ਅੰਦਰ ਵੱਧ ਰਹੇ ਨਸ਼ੇ ਦੇ ਖਿਲਾਫ ਸਾਨੂੰ ਸਾਰਿਆਂ ਨੂੰ ਨਿੱਜੀ ਹਿਤ ਛੱਡ ਕੇ ਇੱਕਜੁੱਟ ਹੋ ਕੇ ਨਸ਼ਾ ਤਸਕਰਾਂ ਖਿਲਾਫ ਲੜਾਈ ਲੜਨ ਦੀ ਜਰੂਰਤ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਅਤੇ ਪਿੰਡ ਖਾਸੀ ਕਲਾਂ ਦੇ ਸਰਪੰਚ ਕਰਮਜੀਤ ਸਿੰਘ ਗਰੇਵਾਲ ਨੇ ਧਾਰਮਿਕ ਅਤੇ ਸਮਾਜਿਕ ਆਗੂਆਂ ਦੇ ਨਾਲ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਸੰਬੰਧ ਵਿੱਚ ਕੀਤੇ ਰੋਸ ਮੁਜ਼ਾਹਰੇ ’ਚ ਸ਼ਿਰਕਤ ਕਰਨ ਸਮੇਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਪਰ ਪਿਛਲੇ 15-20 ਸਾਲਾਂ ਤੋਂ ਪੰਜਾਬ ਦੇ ਅੰਦਰ ਕੈਮੀਕਲ ਰੂਪੀ ਚਿੱਟਾ ਨਸ਼ਾ ਦਿਨ ਪਰ ਦਿਨ ਵੱਧ ਰਿਹਾ ਹੈ ਜਿਸ ਨੇ ਸਾਡੇ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਦੀਆਂ ਜਾਨਾਂ ਲੈ ਕੇ ਮਾਵਾਂ ਦੀਆਂ ਕੁੱਖਾਂ ਸੁੰਨੀਆਂ ਕੀਤੀਆਂ ਹਨ•। ਉਨ੍ਹਾਂ ਕਿਹਾ ਕਿ ਭਾਵੇਂ ਸਮੇਂ-ਸਮੇਂ ’ਤੇ ਸਰਕਾਰਾਂ ਬਦਲਦੀਆਂ ਰਹੀਆਂ ਅਤੇ ਨਸ਼ੇ ਨੂੰ ਬੰਦ ਕਰਨ ਦੇ ਯਤਨ ਵੀ ਕਰਦੀਆਂ ਰਹੀਆਂ ਪਰ ਪੰਜਾਬ ਅੰਦਰ ਨਸ਼ਾ ਖਤਮ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ ਤੇ ਨਸ਼ਾਮੁਕਤ ਕਰਨਾ ਹੈ ਤਾਂ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਲੜਨੀ ਪਵੇਗੀ ਤਾਂ ਜੋ ਮੁੜ ਕਿਸੇ ਪਲਵਿੰਦਰ ਝੋਟੇ ਵਰਗੇ ਨੂੰ ਨਸ਼ਾ ਤਸਕਰਾ ਹੱਥੋਂ ਆਪਣੀ ਜਾਨ ਨਾ ਗੁਆਉਣੀ ਪਵੇ। ਇਸ ਮੌਕੇ ਉਨ੍ਹਾਂ ਨਾਲ ਧਰਨਾ ਦਲ ਦੇ ਜ਼ਿਲ੍ਹਾ ਜਥੇਦਾਰ ਕੁਲਦੀਪ ਸਿੰਘ ਖਾਲਸਾ, ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਮਹਿਦੂਦਾ, ਗੁਰਪ੍ਰੀਤ ਸਿੰਘ ਗਰੇਵਾਲ, ਚੇਅਰਮੈਨ ਜਿੰਦਰ ਸਿੰਘ, ਪਰਮਜੀਤ ਸਿੰਘ, ਜਥੇਦਾਰ ਦਲਜੀਤ ਸਿੰਘ, ਬਾਬਾ ਹਰਗੋਬਿੰਦ ਸਿੰਘ, ਬਾਬਾ ਪਵਨਦੀਪ ਸਿੰਘ, ਭਾਈ ਅੰਮ੍ਰਿਤ ਸਿੰਘ, ਬਾਬਾ ਪ੍ਰਦੀਪ ਸਿੰਘ, ਭਾਈ ਬਲਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।