- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਨੀਲ ਸਿੰਘੀ ਵੱਲੋਂ ਹੌਬੀ ਨੂੰ ਸ਼ੁੱਭਕਾਮਨਾਵਾਂ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਭਾਰਤ ਸਰਕਾਰ ਦੇ ਟਰੇਡਰਜ਼ ਵੈਲਫੇਅਰ ਬੋਰਡ ਦੇ ਚੇਅਰਮੈਨ ਅਤੇ ਕੈਬਨਿਟ ਰੈਂਕ ਦੇ ਆਗੂ ਸੁਨੀਲ ਸਿੰਘੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਟਰੇਡ ਸੈੱਲ ਦੇ ਨਵ-ਨਿਯੁਕਤ ਕੋ-ਕਨਵੀਨਰ ਜਸਪ੍ਰੀਤ ਸਿੰਘ ਹੌਬੀ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਹੌਬੀ ਨੂੰ ਪਾਰਟੀ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਪੰਜਾਬ ਟਰੇਡ ਸੈੱਲ ਦੇ ਕਨਵੀਨਰ ਰਜਿੰਦਰ ਸਿੰਘ ਮਰਵਾਹਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਤੇ ਉਨ੍ਹਾਂ ਨੇ ਵੀ ਹੌਬੀ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਜਸਪ੍ਰੀਤ ਸਿੰਘ ਹੌਬੀ ਨੇ ਸੁਨੀਲ ਸਿੰਘੀ ਅਤੇ ਰਜਿੰਦਰ ਸਿੰਘ ਮਰਵਾਹਾ ਦਾ ਆਪਣੇ ਦਫ਼ਤਰ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਤੇ ਆਪਣਾ ਕੀਮਤੀ ਸਮਾਂ ਦੇਣ ਲਈ ਧੰਨਵਾਦ ਪ੍ਰਗਟਾਇਆ। ਹੌਬੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਲਗਨ, ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਗੁਰਨਿੰਦਰ ਸਿੰਘ ਗੋਜੀ, ਨਵਦੀਪ ਸਿੰਘ ਵਿਰਦੀ, ਗੁਰਪ੍ਰੀਤ ਸਿੰਘ ਸਰਨਾ, ਜਗਪ੍ਰੀਤ ਸਿੰਘ, ਡਾ. ਅਜੇ ਗਾਂਧੀ, ਸਰਬਜੀਤ ਸਿੰਘ ਮੋਂਟੂ, ਰਿਪਨ ਜੈਨ, ਤਜਿੰਦਰ ਸਿੰਘ ਸਭਰਵਾਲ, ਜੋਬਨਜੋਤ ਸਿੰਘ ਖਹਿਰਾ, ਅਮਨਮੀਤ ਸਿੰਘ, ਜਸਵਿੰਦਰ ਸਿੰਘ ਵਿੱਕੀ, ਜਗਰੂਪ ਸਿੰਘ ਖਾਲਸਾ, ਗੋਪਾਲ ਸ਼ਰਮਾ ਤੇ ਜਸਪ੍ਰੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।