- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੱਚੀਆਂ ਗਲੀਆਂ ਪੱਕੀਆਂ ਕਰਵਾਉਣ ਲਈ ਮੰਗ ਪੱਤਰ ਦਿੱਤਾ

ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ
ਹਲਕਾ ਦੱਖਣੀ ਦੇ ਵਾਰਡ ਨੰਬਰ-35 ਅਧੀਨ ਆਉਂਦੇ ਮੁਹੱਲਾ ਅਮਰਪੁਰੀ ਅਤੇ ਗਿਆਸਪੁਰਾ ਦੀਆਂ ਕੱਚੀਆਂ ਗਲੀਆਂ ਨੂੰ ਪੱਕਾ ਕਰਵਾਉਣ ਦੀ ਮੰਗ ਨੂੰ ਲੈ ਕੇ ਇਲਾਕਾ ਨਿਵਾਸੀਆਂ ਵੱਲੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਦੇ ਨਾਮ ਇੱਕ ਮੰਗ ਪੱਤਰ ਉਨ੍ਹਾਂ ਦੇ ਪੀਏ ਹਰਪ੍ਰੀਤ ਸਿੰਘ ਨੂੰ ਸੌਂਪਿਆ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਕਿ ਮੁਹੱਲੇ ਦੀਆਂ ਗਲੀਆਂ ਨੂੰ ਜਲਦ ਤੋਂ ਜਲਦ ਪੱਕਾ ਕਰਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਸਮੇਂ ਦਰਪੇਸ਼ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਕੱਚੀਆਂ ਗਲੀਆਂ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖ਼ਾਸ ਕਰਕੇ ਮੀਂਹ ਦੇ ਦਿਨਾਂ ’ਚ ਗਲੀਆਂ ਦੀ ਹਾਲਤ ਹੋਰ ਵੀ ਖ਼ਰਾਬ ਹੋ ਜਾਂਦੀ ਹੈ, ਜਿਸ ਕਾਰਨ ਆਵਾਜਾਈ ਅਤੇ ਰੋਜ਼ਾਨਾ ਦੇ ਕੰਮ-ਕਾਜ ਵਿੱਚ ਦਿੱਕਤਾਂ ਆਉਂਦੀਆਂ ਹਨ। ਉਨ੍ਹਾਂ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਇਸ ਜਾਇਜ਼ ਮੰਗ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤੇ ਗਲੀਆਂ ਦੇ ਨਿਰਮਾਣ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇ, ਤਾਂ ਜੋ ਮੁਹੱਲਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਸਕਣ। ਇਸ ਮੌਕੇ ਪ੍ਰਧਾਨ ਗੁਰਸੇਵਕ ਸਿੰਘ, ਰਣਜੀਤ ਸਿੰਘ ਬੱਗਾ, ਰਣਜੀਤ ਸਿੰਘ ਰਿੰਪਾ, ਭਗਵੰਤ ਸਿੰਘ, ਧਰਮਿੰਦਰ ਕੁਮਾਰ, ਨੀਰਜ ਕੁਮਾਰ, ਸਤਵਿੰਦਰ ਸਿੰਘ, ਪ੍ਰਦੀਪ ਕੁਮਾਰ, ਸ਼ਮਸ਼ੇਰ ਸਿੰਘ ਸੰਧੂ ਤੇ ਅਰਵਿੰਦਰ ਸਿੰਘ ਨਾਮਧਾਰੀ ਹਾਜ਼ਰ ਸਨ।