- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

-ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ.
ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਚੇਅਰਮੈਨਾਂ, ਪਾਰਟੀ ਆਗੂਆਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਮਹਾਨ ਕੁਰਬਾਨੀ, ਬਹਾਦਰੀ ਅਤੇ ਇਤਿਹਾਸਕ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਸਟੇਟ ਮੈਂਬਰ ਦਾਰਾ ਦਾਸ, ਸਤਵੀਰ ਸਿੰਘ ਬਾਵਾ, ਜਗਦੀਸ਼ ਸਿੰਘ ਬਾਵਾ, ਪਟਿਆਲਾ ਦੇ ਜ਼ਿਲ੍ਹਾ ਚੇਅਰਮੈਨ, ਸਰਬਜੀਤ ਸਿੰਘ ਬਾਵਾ, ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਚੇਅਰਮੈਨ, ਸੁਖਵਿੰਦਰ ਕੌਰ ਬਾਵਾ, ਲੁਧਿਆਣਾ ਦੀ ਜ਼ਿਲ੍ਹਾ ਚੇਅਰਪਰਸਨ, ਇੰਸਪੈਕਟਰ ਅਰਵਿੰਦਰਪਾਲ ਸਿੰਘ, ਜਸ਼ਵਿੰਦਰ ਸਿੰਘ, ਭਜਨ ਦਾਸ, ਆਸ਼ੂ ਬਾਵਾ, ਮਾਸਟਰ ਪਰਮਜੀਤ ਸਿੰਘ ਬਾਵਾ, ਮੋਹਨ ਦਾਸ, ਰਵਿੰਦਰ ਪਾਲ ਬਾਵਾ, ਜਸਪਿੰਦਰ ਬਾਵਾ, ਸੁਖਬੀਰ ਬਾਵਾ, ਰਣਜੀਤ ਸਿੰਘ ਰਿਉਣਾ, ਗੁਰਜੀਤ ਸਿੰਘ, ਰਣਦੀਪ ਸਿੰਘ, ਪ੍ਰਿੰਸ ਬਾਵਾ, ਰਣਜੀਤ ਬਾਵਾ, ਕਰਨਦੀਪ ਬਾਵਾ, ਕੁਲਦੀਪ ਬਾਵਾ ਅਤੇ ਅਰਸ਼ਦੀਪ ਸਿੰਘ ਬਾਵਾ ਸਮੇਤ ਹੋਰ ਆਗੂ ਤੇ ਸਾਥੀ ਹਾਜ਼ਰ ਸਨ।
ਇਸ ਮੌਕੇ ਸੁਖਵਿੰਦਰ ਕੌਰ ਬਾਵਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜੀਵਨ ਸਾਨੂੰ ਸੱਚਾਈ, ਇਨਸਾਫ਼, ਬਰਾਬਰੀ ਅਤੇ ਜ਼ੁਲਮ ਵਿਰੁੱਧ ਡਟ ਕੇ ਖੜ੍ਹਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਦੀ ਬਹਾਦਰੀ ਅਤੇ ਕੁਰਬਾਨੀ ਸਿੱਖ ਇਤਿਹਾਸ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਜ਼ੁਲਮ ਦੇ ਖ਼ਿਲਾਫ਼ ਸੰਘਰਸ਼ ਕਰਕੇ ਲੋਕਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਤੇ ਉਨ੍ਹਾਂ ਦੇ ਜੀਵਨ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਮਿਲਦੀ ਰਹੇਗੀ।
ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਆਪਣੇ ਇਤਿਹਾਸ ਅਤੇ ਮਹਾਨ ਸ਼ਖ਼ਸੀਅਤਾਂ ਦੀਆਂ ਕੁਰਬਾਨੀਆਂ ਨਾਲ ਜੋੜਦੇ ਹਨ। ਸਾਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਦਿਖਾਏ ਮਾਰਗ ’ਤੇ ਚੱਲਦਿਆਂ ਸਮਾਜ ਵਿੱਚ ਆਪਸੀ ਭਾਈਚਾਰਾ, ਸਾਂਝ ਅਤੇ ਇਨਸਾਫ਼ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।