- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਨਸ਼ਨਰ ਟੀਚਰਜ਼ ਐਸੋਸੀਏਸ਼ਨ ਨੇ ਡਾ.ਧਾਲੀਵਾਲ ਨੂੰ ਦਿੱਤੀਆਂ ਸ਼ੁੱਭ ਕਾਮਨਾਵਾਂ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਪੀਏਯੂ. ਦੇ ਨਵੇਂ ਨਿਯੁਕਤ ਹੋਏ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਨੂੰ ਖੇਤੀ ਤੇ ਕਿਸਾਨੀ ਸਮਾਜ ਦੇ ਹਰ ਵਰਗ ਤੋਂ ਵਧਾਈਆਂ ਤੇ ਸ਼ੁਭ ਕਾਮਨਾਵਾਂ ਮਿਲਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਲੜੀ ਵਿੱਚ ਸ਼ੁੱਕਰਵਾਰ ਨੂੰ ਪੈਨਸ਼ਨਰ ਅਧਿਆਪਕਾਂ ਦੀ ਐਸੋਸੀਏਸ਼ਨ ਨੇ ਵਾਈਸ ਚਾਂਸਲਰ ਦੇ ਦਫਤਰ ਆ ਕੇ ਉਨ੍ਹਾਂ ਨੂੰ ਬਿਹਤਰ ਕਾਰਜ ਅਤੇ ਕਾਰਗੁਜ਼ਾਰੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ’ਚ ਵਾਈਸ ਚਾਂਸਲਰ ਸਾਹਿਬ ਦੇ ਹਮ ਜਮਾਤੀ ਅਤੇ ਉਨਾਂ ਦੇ ਅਧਿਆਪਕ ਵੀ ਸ਼ਾਮਲ ਸਨ। ਪੈਨਸ਼ਨਰ ਅਧਿਆਪਕਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਸ਼ਪਾਲ ਸਿੰਘ ਕਾਹਲੋਂ ਤੋਂ ਇਲਾਵਾ ਸਾਬਕਾ ਨਿਰਦੇਸ਼ਕ ਪਸਾਰ ਸਿੱਖਿਆ ਡਾ. ਸਰਜੀਤ ਸਿੰਘ ਗਿੱਲ, ਡਾ. ਹਰੀ ਸਿੰਘ ਬਰਾੜ, ਡਾ. ਗੁਲਸ਼ਨ ਸਿੰਘ ਬਹਿਲ, ਡਾ. ਓਪੀ ਚੌਧਰੀ, ਡਾ. ਗੁਰਦੀਪ ਸਿੰਘ ਸੈਣੀ ਆਦਿ ਮੌਜੂਦ ਸਨ। ਇਸ ਮੌਕੇ ਡਾ. ਸਰਜੀਤ ਸਿੰਘ ਗਿੱਲ ਨੇ ਕਿਹਾ ਕਿ ਉਨਾਂ ਨੂੰ ਡਾ. ਹਰਵਿੰਦਰ ਸਿੰਘ ਧਾਲੀਵਾਲ ਦੀ ਯੋਗਤਾ ਤੇ ਪ੍ਰਸ਼ਾਸਕੀ ਮੁਹਾਰਤ ਉੱਪਰ ਪੂਰਨ ਭਰੋਸਾ ਹੈ। ਉਨ੍ਹਾਂ ਦੀ ਚੋਣ ਢੁੱਕਵੇਂ ਵਾਈਸ ਚਾਂਸਲਰ ਦੇ ਤੌਰ ’ਤੇ ਹੋਈ ਹੈ। ਡਾ. ਗਿੱਲ ਨੇ ਕਿਹਾ ਕਿ ਪੀਏਯੂ. ਨੂੰ ਆਪਣਾ ਇਤਿਹਾਸਕ ਵੱਕਾਰ ਬਣਾਈ ਰੱਖਣ ਅਤੇ ਪੰਜਾਬ ਦੀ ਖੇਤੀ ਦੇ ਵਿਕਾਸ ’ਚ ਉੱਘਾ ਯੋਗਦਾਨ ਪਾਉਣ ਲਈ ਡਾ. ਹਰਵਿੰਦਰ ਸਿੰਘ ਧਾਲੀਵਾਲ ਲੋੜੀਂਦੀ ਦੂਰਦਰਸ਼ਤਾ ਵਾਲੇ ਵਿਗਿਆਨੀ ਹਨ। ਆਸ ਹੈ ਕਿ ਉਹਨਾਂ ਦੀ ਅਗਵਾਈ ਵਿੱਚ ਸੰਸਥਾ ਦੁੱਗਣੀ-ਚੌਗੁਣੀ ਤਰੱਕੀ ਕਰੇਗੀ ਤੇ ਪੰਜਾਬ ਦੀਆਂ ਖੇਤੀ ਸਮੱਸਿਆਵਾਂ ਦੇ ਯੋਗ ਹੱਲ ਤਲਾਸ਼ੇ ਜਾ ਸਕਣਗੇ।