- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
37ਵੀਂ ਸ਼ੋਭਾ ਯਾਤਰਾ ਸੰੰਬੰਧੀ ਹਰੇਕ ਵਰਗ ’ਚ ਵਿਸ਼ੇਸ਼ ਉਤਸ਼ਾਹ : ਵਿਜੈ ਦਾਨਵ

46
ਵਿਸ਼ਾਲ /ਪੰਜਾਬੀ ਜਾਗਰਣ, ਲੁਧਿਆਣਾ
ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਦੀ ਇਕ ਮੀਟਿੰਗ ਪੰਜਾਬ ਪ੍ਰਭਾਰੀ ਅਕਸ਼ੇ ਰਾਜ ਦੀ ਅਗਵਾਈ ਵਿਚ ਸਥਾਨਕ ਰਿਸ਼ੀ ਨਗਰ ਵਿਖੇ ਹੋਈ। ਮੀਟਿੰਗ ’ਚ ਭਾਵਾਧਸ ਦੇ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਵੱਡੀ ਗਿਣਤੀ ਮੁਲਾਜ਼ਮਾਂ ਅਤੇ ਭਾਵਾਧਸ ਆਗੂਆਂ ਵਲੋਂ ਵਿਜੈ ਦਾਨਵ ਦਾ ਭਰਵਾਂ ਸੁਆਗਤ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਜੈ ਦਾਨਵ ਨੇ ਦੱਸਿਆ ਕਿ ਭਾਵਾਧਸ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 37 ਵੀਂ ਵਿਸ਼ਾਲ ਸ਼ੋਭਾ ਯਾਤਰਾ 25 ਅਕਤੂਬਰ ਨੂੰ ਸਥਾਨਕ ਦਰੇਸੀ ਦੇ ਖੁੱਲ੍ਹੇ ਮੈਦਾਨ ਵਿਚੋ ਸ਼ਾਮ 5 ਵਜੇ ਕੱਢੀ ਜਾਵੇਗੀ ਜੋ ਕਿ ਘਾਟੀ ਮੁਹੱਲੇ ਵਿਖੇ ਸਮਾਪਤ ਹੋਵੇਗੀ। ਇਸ ਸ਼ੋਭਾ ਯਾਤਰਾ ਦਾ ਵੱਖ ਵੱਖ ਥਾਵਾਂ ਤੇ ਸ਼ਹਿਰ ਦੇ ਸਮੂਹ ਨਗਰ ਨਿਵਾਸੀਆਂ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼ਾਨਾਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਦੀ ਸਾਰੀਆਂ ਤਿਆਰੀਆਂ ਵੱਡੇ ਪੱਧਰ ਤੇ ਜਾਰੀ ਹਨ ਤੇ ਇਸ ਸੰਬੰਧੀ ਸਾਰੇ ਅਹੁਦੇਦਾਰਾਂ ਦੀਆਂ ਡਿਉਟੀਆਂ ਵੀ ਲਾ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਭਾਵਾਧਸ ਦੇ ਸਮੂਹ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਅਤੇ ਸ਼ੋਭਾ ਯਾਤਰਾ ਦੌਰਾਨ ਅਨੁਸ਼ਾਸਨ ਨੂੰ ਬਣਾ ਕੇ ਰੱਖਣ। ਸ਼ੋਭਾ ਯਾਤਰਾ ਦੀ ਤਿਆਰੀ ਸੰਬੰਧੀ ਵੱਡੇ ਪੱਧਰ ਜੋਨ ਵਾਈਜ਼ ਤੇ ਮੁਹੱਲਾ ਪੱਧਰ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਵਿਚ ਵੱਡੀ ਗਿਣਤੀ ਵਿਚ ਵਾਲਮੀਕਿ ਸਮਾਜ ਵਲੋਂ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ 350 ਤੋਂ ਵੱਧ ਸੁੰਦਰ ਝਾਕੀਆਂ ਸ਼ੋਭਾ ਯਾਤਰਾ ਨੂੰ ਚਾਰ ਚੰਨ ਲਾਉਣਗੀਆਂ। ਇਸ ਦੌਰਾਨ ਅਕਸ਼ੇ ਰਾਜ ਤੇ ਸਮੂਹ ਮੁਲਾਜ਼ਮ ਸਾਥੀਆਂ ਵੱਲੋਂ ਵਿਜੈ ਦਾਨਵ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਦੇਵ ਰਾਜ ਅਸੁਰ, ਸ਼ਾਮ ਬੋਹਤ, ਸੰਜੇ ਦਿਸ਼ਾਵਰ, ਅਕਸ਼ੇ ਲੰਬੜਦਾਰ, ਸੁਰੇਸ਼ ਸ਼ੈਲੀ, ਸ਼ਿਵ ਕੁਮਾਰ ਪਾਰਚਾ, ਪਵਨਦੀਪ ਲੁਹਾਰਾ, ਧਰਮਵੀਰ ਮਚਲ, ਸੰਜੀਵ ਬਿੱਟੂ, ਵਿੱਕੀ ਘਾਵਰੀ, ਸੋਨੀ ਦਿਸ਼ਾਵਰ, ਜਤਿੰਦਰ ਘਾਵਰੀ, ਵਿੱਕੀ ਬਿਰਲਾ, ਮੋਤੀ ਕਲਿਆਣ, ਅੰਕੁਸ਼ ਸੌਦੇ, ਬਨਵਾਰੀ ਰਾਮ, ਬਨਾਰਸੀ ਦਾਸ, ਆਦਿ ਹਾਜ਼ਰ ਸਨ।