- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਰੇਵਾਲ ਨੇ 100 ਘੰਟੇ ’ਚ ਨਸ਼ਾ ਖਤਮ ਕਰਨ ਦਾ ਕੀਤਾ ਦਾਅਵਾ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਾਰ ਹਫਤਿਆਂ ’ਚ ਸੂਬੇ ਅੰਦਰ ਨਸ਼ਾ ਖਤਮ ਕਰਨ ਦੇ ਕੀਤੇ ਵਾਅਦੇ ਤੋਂ ਬਾਅਦ ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ’ਤੇ 60 ਦਿਨ ’ਚ ਸਿੰਥੈਟਿਕ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਭਾਵੇਂ ਹੁਣ ‘ਆਪ’ ਦੀ ਸਰਕਾਰ ਆਪਣੇ ਮੌਜੂਦਾ ਕਾਰਜ ਕਾਲ ਦੇ ਅੰਤਿਮ ਪੜਾਆਂ ’ਤੇ ਹੈ ਪਰ ਪੰਜਾਬ ਅੰਦਰ ਵੱਧ ਰਹੀਆਂ ਨੌਜਵਾਨਾਂ ਦੀਆਂ ਨਸ਼ੇ ਨਾਲ ਮੌਤਾਂ ਤੇ ਨਸ਼ੇ ਖਿਲਾਫ ਲੜਾਈ ਲੜਦਿਆਂ ਆਪਣੀ ਜਾਨ ਗਵਾਉਣ ਵਾਲੇ ਪਰਵਿੰਦਰ ਝੋਟਾ ਦੀ ਮੌਤ ਨੇ ਨਸ਼ੇ ਦੇ ਮਾਮਲੇ ਵਿੱਚ ਸਿਆਸੀ ਅਖਾੜਾ ਮੁੜ ਭਖਾ ਦਿੱਤਾ ਹੈ। ਕਿਉਂਕਿ ਬੀਤੇ ਦਿਨ ਨਸ਼ੇ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਆਏ ਬਿਆਨ ਦਾ ਜਵਾਬ ਦਿੰਦਿਆਂ ਭਾਰਤੀ ਰਾਸ਼ਟਰਵਾਦੀ ਪਾਰਟੀ ਦੇ ਸੂਬਾ ਇੰਚਾਰਜ ਸੁਖਵਿੰਦਰ ਪਾਲ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਹੈ ਕਿ ਜੇਕਰ ਪੰਜਾਬ ਅੰਦਰ ਉਹਨਾਂ ਦੀ ਪਾਰਟੀ ਨੂੰ ਸੌ ਘੰਟੇ ਮਿਲ ਜਾਣ ਤਾਂ ਉਹ ਸੂਬੇ ’ਚ ਸਿੰਥੈਟਿਕ ਨਸ਼ਾ ਖਤਮ ਕਰ ਦੇਣਗੇ ਉਹ ਇੱਕ ਟਾਕਸ ਫੋਰਸ ਦਾ ਗਠਨ ਕਰਨਗੇ ਤੇ ਉਸਨੂੰ ਲੁੜੀਦੀਆਂ ਪਾਵਰਾਂ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਨਸ਼ਾ ਖਤਮ ਕਰਨ ਦੇ ਲਈ ਪੰਜਾਬ ਦੇ ਲੋਕਾਂ ਅਤੇ ਕੇਂਦਰ ਸਰਕਾਰ ਦਾ ਵੀ ਸਹਿਯੋਗ ਲਿਆ ਜਾਵੇਗਾ ਕਿਉਂਕਿ ਬਾਰਡਰ ਤੋਂ ਆਉਂਦਾ ਨਸ਼ਾ ਰੋਕਣ ਲਈ ਕੇਂਦਰ ਸਰਕਾਰ ਦਾ ਸਹਿਯੋਗ ਜ਼ਰੂਰੀ ਹੈ।