- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕੀਤਾ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਆਪਣਾ ਸਮੁੱਚਾ ਜੀਵਨ ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਲਗਾ ਕੇ ਸੇਵਾ ਤੇ ਸਿਮਰਨ ਦੀ ਇੱਕ ਅਜਿਹੀ ਮਿਸਾਲ ਕਾਇਮ ਕੀਤੀ, ਜੋ ਕਿ ਸਮੁੱਚੀ ਸਦੀਵੀ ਤੌਰ ’ਤੇ ਯਾਦ ਰੱਖੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ’ਚ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ (ਖੰਨੇ ਵਾਲੇ) ਚੈਰੀਟੇਬਲ ਟਰੱਸਟ ਵੱਲੋ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਸਾਲਾਨਾ ਗੁਰਮਤਿ ਸਮਾਗਮ ਦੀ ਸਮਾਪਤੀ ਮੌਕੇ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਸਮਾਗਮ ਦੌਰਾਨ ਪੁੱਜੇ ਸੰਤ ਬਾਬਾ ਅਮਰਜੀਤ ਸਿੰਘ ਭੋਲਾ (ਨਾਨਕਸਰ ਸਿੰਘੜਾ) ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜਹੌਲ ਨੇ ਭਾਈ ਜਸਬੀਰ ਸਿੰਘ ਖਾਲਸਾ ਨੂੰ ਕੌਮ ਦਾ ਦਰਵੇਸ਼ ਪ੍ਰਚਾਰਕ ਦੱਸਦਿਆਂ ਹੋਇਆ ਕਿਹਾ ਕਿ ਉਨ੍ਹਾਂ ਵੱਲੋ ਸਿੱਖੀ ਦੀ ਫੁਲਵਾੜੀ ਨੂੰ ਹੋਰ ਪ੍ਰਫੁੱਲਤ ਕਰਨ ਹਿੱਤ ਨਿਸ਼ਕਾਮ ਤੌਰ ’ਤੇ ਚਲਾਈ ਧਰਮ ਪ੍ਰਚਾਰ ਦੀ ਲਹਿਰ ਸਮੁੱਚੇ ਪੰਥ ਲਈ ਇਕ ਚਾਨਣ ਮੁਨਾਰਾ ਸੀ।
ਇਸ ਤੋ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਦੋ ਦਿਨਾ ਸਾਲਾਨਾ ਗੁਰਮਤਿ ਸਮਾਗਮ ਦੇ ਸਮਾਪਤੀ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸ਼ੁੱਭਦੀਪ ਸਿੰਘ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਂਮ੍ਰਿਤਸਰ ਤੇ ਭਾਈ ਅਮਰਜੀਤ ਸਿੰਘ ਪਟਿਆਲੇ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਵਿਸ਼ੇਸ਼ ਤੌਰ ’ਤੇ ਆਪਣੀਆਂ ਹਾਜਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਟਰੱਸਟ ਦੇ ਪ੍ਰਮੁੱਖ ਅਹੁਦੇਦਾਰਾਂ ਹਰਪਾਲ ਸਿੰਘ ਖਾਲਸਾ, ਜਤਿੰਦਰ ਮੋਹਨ ਸਿੰਘ,ਜਗਮੋਹਨ ਸਿੰਘ,ਭਾਈ ਸੰਜਮਪ੍ਰੀਤ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਤੇ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਸਾਂਝੇ ਤੌਰ ਤੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਓ ਭੇਟ ਕੀਤੇ। ਇਸੇ ਤਰ੍ਹਾਂ ਪ੍ਰਬੰਧਕਾਂ ਵੱਲੋ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ, ਸੰਤ ਬਾਬਾ ਅਮਰਜੀਤ ਸਿੰਘ ਭੋਲਾ (ਨਾਨਕਸਰ ਸਿੰਘੜਾ) ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੂੰ ਵੀ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਸਮੇਂ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ , ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਕੁਲਵਿੰਦਰ ਸਿੰਘ ਬੈਨੀਪਾਲ ਪ੍ਰਧਾਨ ਗੁ.ਅਰਬਨ ਅਸਟੇਟ ਫੇਸ 2 ਦੁੱਗਰੀ, ਜਗਜੀਤ ਸਿੰਘ ਖਾਲਸਾ, ਤੇਜਿੰਦਰਪਾਲ ਸਿੰਘ, ਸਰਬਜੀਤ ਸਿੰਘ ਛਾਪਾ,ਗੁਰਚਰਨ ਸਿੰਘ ਦੂਆ, ਅਮਰਜੀਤ ਸਿੰਘ, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ,ਬਲਬੀਰ ਸਿੰਘ ਭਾਟੀਆ, ਤਜਿੰਦਰਪਾਲ ਸਿੰਘ, ਹਰਵਿੰਦਰ ਸਿੰਘ ਕੋਹਲੀ, ਗੁਰਦੀਪ ਸਿੰਘ, ਐਨ. ਐਸ ਕਥੂਰੀਆਂ, ਸੁਰਿੰਦਰਪਾਲ ਸਿੰਘ ਭੁਟੀਆਨੀ, ਇੰਦਰਬੀਰ ਸਿੰਘ ਬੱਤਰਾ,ਹਰਮੀਤ ਸਿੰਘ ਡੰਗ, ਪਰਮਜੀਤ ਸਿੰਘ ਸੇਠੀ ,ਹਰਬੰਸ ਸਿੰਘ ਰਾਜਾ ,ਪਰਮਜੀਤ ਸਿੰਘ ਸੇਠੀ, ਰਣਜੀਤ ਸਿੰਘ ਖਾਲਸਾ, ਜੋਗਿੰਦਰ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੋਤ ਸਿੰਘ ਪਾਹਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।