- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਦੀ ਨੇ ਭਾਜਪਾ ਦੇ ਸੰਗਠਨ ਜਰਨਲ ਸਕੱਤਰ ਸ੍ਰੀਨਿਵਾਸਲੂ ਨਾਲ ਕੀਤੀ ਮੁਲਾਕਾਤ

ਸਰਬਜੀਤ ਲੁਧਿਆਣਵੀ,ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਟਰੇਡਰਜ਼ ਬੋਰਡ ਦੇ ਸਾਬਕਾ ਮੈਂਬਰ-ਡਾਇਰੈਕਟਰ ਤੇ ਭਾਜਪਾ ਦੇ ਸਾਬਕਾ ਵਪਾਰ ਸੈੱਲ ਚੇਅਰਮੈਨ ਜਤਿੰਦਰ ਪਾਲ ਸਿੰਘ ਬੇਦੀ ਨੇ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿਖੇ ਪਾਰਟੀ ਦੇ ਪੰਜਾਬ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀਨਿਵਾਸਲੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੁਧਿਆਣਾ ਸੈਂਟਰਲ ਤੇ ਲੁਧਿਆਣਾ ਨਾਰਥ ਵਿਧਾਨ ਸਭਾ ਹਲਕਿਆਂ ਵਿੱਚ ਨਸ਼ਿਆਂ ਦੀ ਸਮੱਸਿਆ ਤੇ ਕਾਨੂੰਨ ਵਿਵਸਥਾ ਨਾਲ ਜੁੜੇ ਮੁੱਦੇ ਉਠਾਉਂਦਿਆਂ ਇਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਇਸ ਸਬੰਧੀ ਮੰਥਰੀ ਸ਼੍ਰੀਨਿਵਾਸਲੂ ਨੂੰ ਮੰਗ ਪੱਤਰ ਵੀ ਸੌਂਪਿਆ। ਮੁਲਾਕਾਤ ਦੌਰਾਨ ਜਤਿੰਦਰ ਪਾਲ ਸਿੰਘ ਬੇਦੀ ਨੇ ਦੋਵਾਂ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਨਸ਼ਿਆਂ ਦਾ ਮੁੱਦਾ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ ਤੇ ਇਸ ਦੇ ਖਾਤਮੇ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਇਸ ਨਾਲ ਹੀ ਉਨ੍ਹਾਂ ਕਾਨੂੰਨ ਵਿਵਸਥਾ ਨਾਲ ਸਬੰਧਤ ਮੁੱਦਿਆਂ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪ੍ਰਸ਼ਾਸਨਿਕ ਪੱਧਰ ’ਤੇ ਠੋਸ ਯਤਨ ਹੋਣੇ ਚਾਹੀਦੇ ਹਨ। ਲੁਧਿਆਣਾ ਦੇ ਇਨ੍ਹਾਂ ਦੋਵਾਂ ਹਲਕਿਆਂ ’ਚ ਰਹਿਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਤੇ ਸਬੰਧਤ ਮੁੱਦਿਆਂ ’ਤੇ ਜ਼ਿੰਮੇਵਾਰ ਪੱਧਰ ’ਤੇ ਕਾਰਵਾਈ ਕਰਨ ਦੀ ਲੋੜ ਹੈ। ਇਸ ਮੌਕੇ ਮੰਥਰੀ ਸ੍ਰੀਨਿਵਾਸਲੂ ਨੇ ਬੇਦੀ ਵੱਲੋਂ ਚੁੱਕੇ ਮੁੱਦਿਆਂ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਤੇ ਇਨ੍ਹਾਂ ਸਬੰਧੀ ਸਖ਼ਤ ਕਦਮ ਚੁੱਕਣ ਦਾ ਭਰੋਸਾ ਦਿੱਤਾ। ਬੇਦੀ ਨੇ ਕਿਹਾ ਕਿ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਵਰਗੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਜ਼ਰੂਰੀ ਹੈ, ਕਿਉਂਕਿ ਇਨ੍ਹਾਂ ਦਾ ਸਿੱਧਾ ਸਬੰਧ ਆਮ ਲੋਕਾਂ ਦੀ ਸੁਰੱਖਿਆ ਤੇ ਸਮਾਜਿਕ ਮਾਹੌਲ ਨਾਲ ਹੈ।