- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਏਯੂ ਵਿਖੇ ਪੰਜ ਦਿਨਾਂ ਸਿਖਲਾਈ ਕੋਰਸ ਦੀ ਸਮਾਪਤੀ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਰਹਿਨੁਮਾਈ ਹੇਠ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਵੱਧ ਗੁਣਵੱਤਾ ਵਾਲੇ ਬੇਕਰੀ ਉਤਪਾਦ ਤਿਆਰ ਕਰਨ ਬਾਰੇ ਪੰਜ ਦਿਨਾ ਸਿਖਲਾਈ ਕੋਰਸ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਫੂਡ ਤੇ ਤਕਨਾਲੋਜੀ, ਭੋਜਨ ਅਤੇ ਪੋਸ਼ਣ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ। ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ 62 ਸਿਖਿਆਰਥੀਆਂ ਨੂੰ ’ਵਰਸਿਟੀ ਦੇ ਵੱਖ-ਵੱਖ ਵਿਸ਼ਾ ਮਾਹਿਰਾਂ ਕੋਲੋਂ ਬੇਕਿੰਗ ਸਬੰਧੀ ਜਾਣਕਾਰੀ ਲੈਣ ਦਾ ਮੌਕਾ ਪ੍ਰਾਪਤ ਹੋਇਆ। ਕੋਰਸ ਕੋਆਰਡੀਨੇਟਰ ਡਾ. ਕੁਲਵੀਰ ਕੌਰ ਨੇ ਦੱਸਿਆ ਕਿ ਇਸ ਕੋਰਸ ਵਿੱਚ ਭੋਜਨ ਅਤੇ ਪੋਸ਼ਣ ਵਿਭਾਗ ਤੋਂ ਡਾ. ਅਮਰਜੀਤ ਕੌਰ ਨੇ ਬੇਕਰੀ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ। ਫੂਡ ਅਤੇ ਤਕਨਾਲੋਜੀ ਵਿਭਾਗ ਦੇ ਡਾ. ਅਰਸ਼ਦੀਪ ਸਿੰਘ ਨੇ ਬ੍ਰੈੱਡ ਤੇ ਚੈਰੀ ਬੰਨਜ ਤਿਆਰ ਕਰਨ ਬਾਰੇ, ਡਾ. ਜਸਪ੍ਰੀਤ ਕੌਰ ਨੇ ਆਟਾ ਬਿਸਕੁੱਟ, ਕੂਕੀਜ਼ ਤੇ ਨਾਨ ਖਟਾਈ ਤਿਆਰ ਕਰਨ ਬਾਰੇ ਵਿਸ਼ਿਆਂ ’ਤੇ ਪ੍ਰੈਕਟੀਕਲ ਢੰਗ ਨਾਲ ਭਰਪੂਰ ਜਾਣਕਾਰੀ ਸਾਂਝੀ ਕੀਤੀ। ਸਕਿੱਲ ਡਿਵੈਲਪਮੈਂਟ ਸੈਂਟਰ ਦੀ ਸਫ਼ਲ ਉੱਦਮੀ ਰਵਿੰਦਰ ਕੌਰ ਨੇ ਕੇਕ ਦੀ ਆਈਸਿੰਗ ਕਰਨ ਬਾਰੇ ਤੇ ਡਾ. ਪ੍ਰੇਰਨਾ ਕਪਿਲਾ ਨੇ ਗਾਰਲਿਕ ਬ੍ਰੈੱਡ ਬਣਾਉਣ ਬਾਰੇ ਪ੍ਰੈਕਟੀਕਲ ਤਰੀਕੇ ਨਾਲ ਜਾਣਕਾਰੀ ਸਾਂਝੀ ਕੀਤੀ ਤੇ ਫੀਡ ਸੇਫਟੀ ਤੇ ਸਟੈਂਡਰਡ ਅਥਾਰਟੀ ਇੰਡਿਆ ਨੰਬਰ ਬਾਰੇ ਵੀ ਲੋਂੜੀਦੀ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਪ੍ਰੋਸੈਸਿੰਗ ਤੇ ਫੂਡ ਇੰਜੀਨਅਰਿੰਗ ਵਿਭਾਗ ਦੇ ਡਾ. ਕਿਰਨਦੀਪ ਨੇ ਬੇਕਰੀ ਉਤਪਾਦਾਂ ਦੀ ਪੈਕਿੰਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਅੰਤ ’ਚ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕੀਤਾ ਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ’ਚ ਅਪਨਾਉਣ ਦੀ ਸਲਾਹ ਦਿੱਤੀ।