- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਬੀ ਅਮ੍ਰਿਤਾ ਵੜਿੰਗ ’ਤੇ ਕੇਡੀ ਵੈਦ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਏ ਨਤਮਸਤਕ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ
ਮਾਨਸਾ ’ਚ ਸਮਾਜ ਸੇਵੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਵਾਸਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਬੀਬੀ ਅਮ੍ਰਿਤਾ ਵੜਿੰਗ ਤੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਆਲਮਗੀਰ ਵਿਖੇ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖ ਸੰਗਤ ਤੇ ਸਮੂਹ ਪੰਜਾਬ ਵਾਸੀਆਂ ਨੂੰ ਨੇੜਲੇ ਗੁਰੂਘਰਾਂ ’ਚ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਸੀ। ਇਸੇ ਲਈ ਉਹ ਅੱਜ ਇੱਥੇ ਪੁੱਜੇ ਹਨ। ਬੀਬੀ ਅਮ੍ਰਿਤਾ ਵੜਿੰਗ ਨੇ ਸੂਬੇ ਦੀ ਕਾਨੂੰਨ ਵਿਵਸਥਾ ਸਬੰਧੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਅਪਰਾਧਕ ਘਟਨਾਵਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ। ਨਸ਼ਾ ਤਸਕਰੀ ਨੂੰ ਰੋਕਣ ਤੇ ਇਸ ਨਾਲ ਜੁੜੇ ਅਪਰਾਧਾਂ ਦੀ ਜਾਂਚ ਨੂੰ ਤਰਜੀਹ ਦੇਣ ਦੀ ਲੋੜ ਹੈ। ਇਸ ਮੌਕੇ ਕਾਂਗਰਸ ਦਿਹਾਤੀ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਗਿੱਲ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸ਼ੀਲੋ, ਬਲਾਕ ਪ੍ਰਧਾਨ ਗੁਰਜਗਦੀਪ ਸਿੰਘ ਲਾਲੀ ਲਲਤੋਂ, ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ, ਜਗਸੀਰ ਸਿੰਘ ਸਿੱਧੂ ਓਐੱਸਡੀ ਰਾਜਾ ਬੜਿੰਗ,ਸੁਖਦੀਪ ਕੌਰ ਹਲਕਾ ਕੋਆਰਡੀਨੇਟਰ,ਸਾਬਕਾ ਸਰਪੰਚ ਉਪਦੇਸ਼ ਸਿੰਘ ਬੇਸ਼ੀ ਆਲਮਗੀਰ, ਪ੍ਰਧਾਨ ਹਿਰਦੇਪਾਲ ਸਿੰਘ ਢੀਂਡਸਾ, ਹਰਪ੍ਰੀਤ ਕੌਰ ਬਲਾਕ ਪ੍ਰਧਾਨ, ਹਰਵਿੰਦਰ ਕੌਰ ਬਲਾਕ ਪ੍ਰਧਾਨ, ਜੀਵਨ ਸਿੰਘ ਭੁੱਟਾ, ਪਿਆਰਾ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਚੁਪਕੀ, ਊਧਮ ਸਿੰਘ, ਗੁਰਮੁਖ ਸਿੰਘ ਪੱਪੂ, ਮਨਸੁਖਬੀਰ ਸਿੰਘ ਯੂਥ ਆਗੂ,ਗੁਰਮੀਤ ਸਿੰਘ ਸਰੀਹ, ਦਵਿੰਦਰ ਸਿੰਘ ਲਲਤੋਂ, ਰਾਣਾ ਦੁਲੇਅ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।