- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਕੀ ਰਸੋਈ ਸੰਸਥਾ ਵੱਲੋਂ ਸਾਲਾਨਾ ਗੁਰਮਤਿ ਮੁਕਾਬਲੇ ਕਰਵਾਏ ਗਏ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਗੁਰੂ ਕੀ ਰਸੋਈ ਸੰਸਥਾ ਵੱਲੋਂ ਸਾਲਾਨਾ ਗੁਰਮਤਿ ਮੁਕਾਬਲੇ ਕਰਵਾਏ। ਜਿਸ ਵਿੱਚ ਗਰਲਜ਼ ਪਬਲਿਕ ਹਾਈ ਸਕੂਲ ਮੁਰਾਦਪੁਰਾ, ਮਿਲਰਗੰਜ ਦੀ ਟੀਮ ਨੇ ਸ਼ਬਦ ਕੀਰਤਨ ਮੁਕਾਬਲਿਆਂ ਵਿੱਚ ਅੰਜਲੀਪ੍ਰੀਤ ਕੌਰ, ਜਸਪ੍ਰੀਤ ਕੌਰ, ਮੋਹਲੀ, ਅਮਨਦੀਪ ਕੌਰ ਅਤੇ ਤਬਲਾ ਵਾਦਕ ਹਰਦੀਪ ਸਿੰਘ ਦੀ ਅਗਵਾਈ ਹੇਠ ਟੀਮ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਅਤੇ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਖੁਸ਼ੀ ਪ੍ਰਗਟਾਉਂਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਸਕੂਲ ਦੇ ਪ੍ਰਧਾਨ ਸਰਦਾਰੀ ਲਾਲ ਪਵਨ, ਮੀਤ ਪ੍ਰਧਾਨ ਰਜਿੰਦਰ ਸਿੰਘ, ਕੈਸ਼ੀਅਰ ਹਰੀਸ਼ ਕੁਮਾਰ, ਪਰਮਿੰਦਰ ਸਿੰਘ ਤੇ ਸਮੂਹ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਪ੍ਰਿੰਸੀਪਲ ਗੁਣਵੰਤ ਕੌਰ, ਧਾਰਮਿਕ ਅਧਿਆਪਿਕਾ ਸ੍ਰੀਮਤੀ ਰੁਪਿੰਦਰਜੀਤ ਕੌਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ਼ਬਦ ਕੀਰਤਨ ਟੀਮ ਦੀ ਕਾਰਗੁਜ਼ਾਰੀ ਦੀ ਵੀ ਪ੍ਰਸ਼ੰਸਾ ਕੀਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸ਼ਬਦ ਕੀਰਤਨ ਵਰਗੇ ਮੁਕਾਬਲੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਧਾਰਮਿਕ ਰੁਚੀ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਧਾਰਮਿਕ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ, ਤਾਂ ਜੋ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੋ ਸਕੇ।