- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੱਭਿਆਚਾਰਕ ਰੰਗਾਂ ਅਤੇ ਨੌਜਵਾਨ ਜੋਸ਼ ਨਾਲ ਯੂਥ ਫੈਸਟੀਵਲ ਪਰਵਾਜ਼ ਦੀ ਸਮਾਪਤੀ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ
ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ , ਗਿੱਲ ਪਾਰਕ ਵਿਖੇ ਆਈਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਸੈਂਟਰਲ ਜ਼ੋਨ ਯੂਥ ਫੈਸਟੀਵਲ ‘ਪਰਵਾਜ਼-2026’ ਦਾ ਸਫ਼ਲਤਾਪੂਰਵਕ ਸਮਾਪਨ ਹੋਇਆ। ਤਿੰਨ ਰੋਜ਼ਾ ਯੁਵਕ ਮੇਲੇ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ ਤੇ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ਰਾਹੀਂ ਆਪਣੀ ਕਲਾ, ਪ੍ਰਤਿਭਾ ਅਤੇ ਸਿਰਜਣਾਤਮਕ ਸੋਚ ਦਾ ਪ੍ਰਭਾਵਸ਼ਾਲੀ ਪ੍ਰਗਟਾਵਾ ਕੀਤਾ। ਦੂਜੇ ਦਿਨ ਵਿਸ਼ੇਸ਼ ਮਹਿਮਾਨ ਡਾ. ਨਿਰਮਲ ਜੌੜਾ ਅਤੇ ਰਵਿੰਦਰ ਸਿੰਘ ਰੰਗੂਵਾਲ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਮਰਪਣ, ਆਤਮ-ਵਿਸ਼ਵਾਸ ਤੇ ਕਲਾਤਮਕ ਪ੍ਰਤਿਭਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ, ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਅਤੇ ਟੀਮ ਭਾਵਨਾ ਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਇਸ ਤਿੰਨ ਦਿਨਾ ਮੇਲੇ ਦੀ ਸਮਾਪਤੀ ਖੁਸ਼ੀ ਤੇ ਉਤਸ਼ਾਹ ਭਰੇ ਮਾਹੌਲ ’ਚ ਹੋਈ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਯਾਦਗਾਰੀ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੇਲੇ ਨੇ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਵਿਚਕਾਰ ਆਪਸੀ ਸਾਂਝ, ਸਹਿਯੋਗ ਅਤੇ ਸੱਭਿਆਚਾਰਕ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਪ੍ਰਬੰਧਕੀ ਟੀਮ ਦੇ ਮੈਂਬਰਾਂ ਡਾ. ਕੇਐੱਸ. ਮਾਨ, ਡਾ. ਪਰਮਪਾਲ ਸਿੰਘ ਅਤੇ ਇੰਜ.ਜਸਵੰਤ ਸਿੰਘ ਟੌਰ ਸਮੇਤ ਸੱਭਿਆਚਾਰਕ ਕਮੇਟੀ ਦੇ ਮੈਂਬਰਾਂ ਨੇ ਅਹਿਮ ਯੋਗਦਾਨ ਪਾਇਆ।