- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੇ ਸਚਿਨ ਪਾਇਲਟ ਦਾ ਕੀਤਾ ਭਰਵਾਂ ਸਵਾਗਤ

-ਸੀਨੀਅਰ ਕਾਂਗਰਸੀ ਆਗੂ ਗਰੇਵਾਲ ਵੱਲੋਂ ਸਚਿਨ ਪਾਇਲਟ ਦਾ ਭਰਵਾਂ ਸਵਾਗਤ
32)
ਗੁਰਦੀਪ ਭਾਮੀਆਂ, ਪੰਜਾਬੀ ਜਾਗਰਣ, ਸਾਹਨੇਵਾਲ/ਕੋਹਾੜਾ
ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਅਤੇ ਆਪਣੇ ਸਾਥੀਆਂ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ, ਸੁਖਜੀਤ ਸਿੰਘ ਸੁਖੀ ਹਰਾ, ਸਤਿੰਦਰਪਾਲ ਸਿੰਘ ਤਾਜਪੁਰੀ ਤੋਂ ਇਲਾਵਾ ਸੈਂਕੜੇ ਹੋਰਨਾਂ ਕਾਂਗਰਸੀਆਂ ਸਮੇਤ ਕੁਹਾੜਾ ਵਿਖੇ ਪਹੁੰਚਣ ’ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਿਸ਼ੇਸ਼ ਸਵਾਗਤ ਕੀਤਾ।
ਇਸ ਮੌਕੇ ਗੱਲਬਾਤ ਦੌਰਾਨ ਸਚਿਨ ਪਾਇਲਟ ਤੇ ਪਰਗਟ ਸਿੰਘ ਦੀ ਅਗਵਾਈ ’ਤੇ ਪਾਲ ਸਿੰਘ ਗਰੇਵਾਲ ਨੇ ਭਰੋਸਾ ਪਰਗਟ ਕਰਦਿਆਂ ਕਿਹਾ ਕਿ ਸਚਿਨ ਜਿਹੇ ਤਜਰਬੇਕਾਰ ਆਗੂਆਂ ਦੀ ਅਗਵਾਈ ਪਾਰਟੀ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੀ ਸਿਆਸੀ ਸੂਝ-ਬੂਝ ਅਤੇ ਜਥੇਬੰਦਕ ਤਜਰਬੇ ਦੇ ਨਾਲ-ਨਾਲ ਪਰਗਟ ਸਿੰਘ ਦੀ ਬੇਬਾਕ ਸੋਚ ਅਤੇ ਲੋਕ ਮੁੱਦਿਆਂ ਪ੍ਰਤੀ ਵਚਨਬੱਧਤਾ ਕਾਂਗਰਸ ਨੂੰ ਨਵੀਂ ਮਜ਼ਬੂਤੀ ਦੇ ਸਕਦੀ ਹੈ।
ਉਨ੍ਹਾਂ ਭਰੋਸਾ ਜਤਾਇਆ ਕਿ ਸਮੂਹ ਕਾਂਗਰਸੀ ਆਗੂ ਤੇ ਵਰਕਰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਆਪਣੀ ਪੂਰੀ ਵਾਹ ਲਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ, ਲੋਕ ਹਿੱਤਾਂ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ। ਪਾਰਟੀ ਦੀ ਅਸਲ ਤਾਕਤ ਇਸ ਦੇ ਮਿਹਨਤੀ ਵਰਕਰਾਂ, ਸਮਰਪਿਤ ਆਗੂਆਂ ਤੇ ਲੋਕਾਂ ਨਾਲ ਜੁੜੇ ਹੋਏ ਜਨ-ਆਧਾਰ ਵਿੱਚ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਾਰੇ ਕਾਂਗਰਸੀ ਆਗੂ ਅਤੇ ਵਰਕਰ ਆਪਸੀ ਏਕਤਾ ਨੂੰ ਮਜ਼ਬੂਤ ਕਰਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਚੁੱਕਣ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਾਂਗਰਸੀ ਆਗੂਆਂ ਨੇ ਬਾਹਰਲਿਆਂ ਨੂੰ ਭਜਾਓ ਸਾਹਨੇਵਾਲ ਬਚਾਓ ਦਾ ਨਾਅਰਾ ਲਗਾਉਂਦੇ ਹੋਏ ਕਿਹਾ ਕਿ ਸਥਾਨਕ ਸਾਹਨੇਵਾਲ ਕਾਂਗਰਸ ਬਾਹਰਲੇ ਆਗੂਆਂ ਨੂੰ ਧੱਕੇ ਨਾਲ ਥੋਪੇ ਜਾਣ ਦਾ ਫੈਸਲਾ ਬਰਦਾਸ਼ਤ ਨਹੀਂ ਕਰੇਗੀ ਤੇ ਕਿਸੇ ਸਥਾਨਕ ਯੋਗ ਉਮੀਦਵਾਰ ਨੂੰ ਟਿਕਟ ਦਿੱਤੇ ਜਾਣ ਤੇ ਹੀ ਆਪਸੀ ਤਾਲਮੇਲ ਨਾਲ ਸਰਗਰਮੀਆਂ ਨੂੰ ਹੋਰ ਤੇਜ ਕਰਦੇ ਹੋਏ ਪਾਰਟੀ ਦੀ ਮਜਬੂਤੀ ਲਈ ਕੰਮ ਕਰੇਗੀ ਅਤੇ ਸਾਹਨੇਵਾਲ ਸੀਟ ਜਿੱਤ ਕੇ ਕਾਂਗਰਸ ਹਾਈ ਕਮਾਂਡ ਦੀ ਝੋਲੀ ਪਾਵੇਗੀ।