- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਮਤਿ ਸਮਾਗਮ ’ਚ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨੇੜੇ ਢੋਲੇਵਾਲ ਚੌਂਕ ਵਿਖੇ ਵੱਡੀ ਗਿਣਤੀ ’ਚ ਸੰਗਤ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਤੇ ਭਾਈ ਗੁਰਮੇਲ ਸਿੰਘ ਬਰਨਾਲਾ ਵਾਲਿਆਂ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਭਾਈ ਸੁਖਬੀਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਹੀਬ ਵਾਲਿਆਂ ਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਿਮਰਨ ਤੇ ਨਿਮਰਤਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਲਾਇਲਪੁਰੀ ਨੇ ਸੰਗਤ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਪਹਿਰਾ ਦਿੰਦਿਆਂ ਆਪਣਾ ਜੀਵਨ ਗੁਰਮਤਿ ਅਨੁਸਾਰ ਬਤੀਤ ਕਰਨ ਦੀ ਅਪੀਲ ਕੀਤੀ। ਗੁਰਦੁਆਰਾ ਸਾਹਿਬ ਦੇ ਹਜੂਰੀ ਕਥਾਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਸੁਰਜੀਤ ਸਿੰਘ ਮਠਾੜੂ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ’ਚ ਸੰਗਤ ਗੁਰੂਘਰ ਨਤਮਸਤਕ ਹੋਈਆਂ।