- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਿਤ ਸ਼ਾਹ ਦਾ ਪੰਜਾਬ ਦੌਰਾ ਅਹਿਮ ਸਾਬਤ ਹੋਵੇਗਾ- ਦੇਬੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ : ਭਾਜਪਾ ਪੰਜਾਬ ਦੇ ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਪ੍ਰਸਤਾਵਿਤ ਪੰਜਾਬ ਦੌਰੇ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਇਹ ਦੌਰਾ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਨਸ਼ਿਆਂ ਵਰਗੀਆਂ ਗੰਭੀਰ ਚੁਣੌਤੀਆਂ ਦੇ ਮੱਦੇਨਜ਼ਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਦੇਬੀ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਸੂਬਾ ਸਰਕਾਰ ਨਸ਼ਿਆਂ ਦੇ ਖ਼ਾਤਮੇ ਸਬੰਧੀ ਕੀਤੇ ਆਪਣੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਵਿੱਚ ਨਾਕਾਮ ਰਹੀ ਹੈ। ਪੰਜਾਬ ਦੇ ਲੋਕਾਂ ਨੇ ਬਦਲਾਅ ਅਤੇ ਸੁਨਹਿਰੀ ਭਵਿੱਖ ਦੀ ਆਸ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ, ਪਰ ਅੱਜ ਸੂਬੇ ਦੀ ਜਨਤਾ ਖ਼ੁਦ ਨੂੰ ਠੱਗਿਆ ਮਹਿਸੂਸ ਕਰ ਰਹੀ ਹੈ। ਦੇਬੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਅਤੇ ਅਨਮੋਲ ਸਰਮਾਇਆ ਹੈ, ਪਰ ਨਸ਼ਿਆਂ ਦੀ ਸਮੱਸਿਆ ਨੇ ਕਈ ਪਰਿਵਾਰਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਭਾਜਪਾ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ, ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ। ਪੰਜਾਬ ਦੀ ਧਰਤੀ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।