- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨ ਪੀੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋ ਪ੍ਰੇਣਾ ਲਵੇ-ਭੁਪਿੰਦਰ ਸਿੰਘ

-ਫਾਉਂਡੇਸ਼ਨ ਦੇ ਕੌਮੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੂੰ ਕੀਤਾ ਸਨਮਾਨਿਤ
15)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਅਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਜਿੱਥੇ ਸਾਨੂੰ ਆਪਣੇ ਧਰਮ ਵਿੱਚ ਪ੍ਰਪੱਕ ਹੋਣ ਦੀ ਪ੍ਰੇਣਾ ਦਿੰਦੀ ਹੈ, ਉੱਥੇ ਨਾਲ ਹੀ ਜ਼ਬਰ ਤੇ ਜ਼ੁਲਮ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨ ਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨ ਦਾ ਸੁਨੇਹਾ ਵੀ ਦਿੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂਘਰ ਦੇ ਕੀਰਤਨੀਏ ਭਾਈ ਜਸਪ੍ਰੀਤ ਸਿੰਘ ਸੁਲਤਾਨਪੁਰ ਲੋਧੀ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫ਼ਤਾਵਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ। ਸਮਾਗਮ ਅੰਦਰ ਜੁੜ ਬੈਠੀਆਂ ਸੰਗਤ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਅੱਜ ਲੋੜ ਹੈ ਸਾਨੂੰ ਆਪਣੇ ਧਰਮ, ਵਿਰਸੇ ਤੇ ਸ਼ਾਨਾਮੱਤੀ ਇਤਿਹਾਸ ਨਾਲ ਜੁੜਨ ਤੇ ਸੰਭਾਲ ਕਰਨ ਦੀ ਤਾਂ ਹੀ ਅਸੀਂ ਬਾਬਾ ਬੰਦਾ ਸਿੰਘ ਬਹਾਦਰ ਦੇ ਅਸਲ ਵਾਰਿਸ ਅਖਵਾਉਣ ’ਚ ਫ਼ਖਰ ਮਹਿਸੂਸ ਕਰਾਂਗੇ। ਸਮਾਪਤੀ ਮੌਕੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰੋਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ, ਉੱਥੇ ਕੀਰਤਨ ਸਮਾਗਮ ਅੰਦਰ ਪੁੱਜੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਾਸ਼ਟਰੀ ਫਾਊਡੇਸ਼ਨ ਕੌਮੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੂੰ ਸਨਮਾਨਿਤ ਵੀ ਕੀਤਾ। ਭੁਪਿੰਦਰ ਸਿੰਘ ਨੇ ਦੱਸਿਆ ਕਿ ਅਗਲੇ ਹਫ਼ਤਾਵਾਰੀ ਕੀਰਤਨ ਸਮਾਗਮ ਵਿੱਚ ਭਾਈ ਬੇਤਾਬ ਸਿੰਘ ਹਜੂਰੀ ਰਾਗੀ ਗੁਰਦੁਆਰਾ ਸੰਤ ਸਾਗਰ ਸੈਕਰਾਮੈਂਟੋ ਕੈਲਫੋਰਨੀਆ ਵਾਲੇ ਆਪਣੇ ਜੱਥੇ ਸਮੇਤ ਹਾਜ਼ਰੀਆਂ ਭਰਨਗੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ ,ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ, ਪਰਮਿੰਦਰਪਾਲ ਸਿੰਘ ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ,ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ’ਤੇ ਹਾਜ਼ਰ ਸਨ।