ਉਤਸ਼ਾਹ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ
ਉਤਸ਼ਾਹ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ
Publish Date: Mon, 19 Oct 2026 06:43 PM (IST)
Updated Date: Tue, 20 Oct 2026 04:00 AM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਸ੍ਰੀ ਹਰਕ੍ਰਿਸ਼ਨ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਰੋਡ ’ਤੇ ਦੁਸਹਿਰੇ ਦਾ ਤਿਉਹਾਰ ਬੱਚਿਆਂ ਵੱਲੋਂ ਬੜੇ ਉਤਸ਼ਾਹ ਨਾਲ ਮਨਾਇਆ। ਸਭ ਤੋਂ ਪਹਿਲਾਂ ਸਵੇਰ ਦੀ ਸਭਾ ’ਚ ਦੁਸਹਿਰੇ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਸਕੂਲ ਦੀ ਵਿਦਿਆਰਥਣ ਨੇ ਭਾਸ਼ਣ ਪੇਸ਼ ਕੀਤਾ। ਉਪਰੰਤ ਪ੍ਰਾਇਮਰੀ ਸੈਕਸ਼ਨ ਦੇ ਬੱਚਿਆਂ ਵੱਲੋਂ ਸਕੂਲ ਦੇ ਵਿਹੜੇ ਵਿਚ ਝਾਕੀਆਂ ਦੁਆਰਾ ਦੁਸਹਿਰੇ ਦਾ ਪੂਰਾ ਦ੍ਰਿਸ਼ ਦਰਸਾਇਆ, ਜਿਵੇਂ ਰਾਮ ਦਰਬਾਰ ਤੇ ਰਾਮ ਸੇਤੂ ਨਿਰਮਾਣ ਆਦਿ। ਸਕੂਲ ਦੇ ਡਾਇਰੈਕਟਰ ਰਮਨਦੀਪ ਸਿੰਘ ਸਹਿਗਲ ਤੇ ਪ੍ਰਿੰਸੀਪਲ ਪੂਨਮ ਸ਼ਰਮਾ ਨੇ ਦੁਸਹਿਰੇ ਦੇ ਤਿਉਹਾਰ ’ਤੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੰਸਾਰ ’ਚ ਸਦਾ ਹੀ ਬਦੀ ਉੱਪਰ ਨੇਕੀ ਦੀ ਜਿੱਤ ਹੋਈ ਹੈ ਤੇ ਸੱਚਾਈ ਦੇ ਸਿਰ ’ਤੇ ਹੀ ਸਿਹਰੇ ਲੱਗੇ ਹਨ। ਸਾਨੂੰ ਕਦੇ ਵੀ ਘਬਰਾ ਕੇ ਸੱਚਾਈ ਦਾ ਮਾਰਗ ਨਹੀਂ ਛੱਡਣਾ ਚਾਹੀਦਾ, ਕਿਉਂਕਿ ਅੰਤ ਵਿੱਚ ਅਸੀਂ ਦੇਖਦੇ ਹਾਂ ਕਿ ਨੇਕੀ ਤੇ ਸੱਚਾਈ ਦੀ ਹੀ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੇ ਪੁਰਾਤਨ ਇਤਿਹਾਸ ਨਾਲ ਜੋੜਨਾ ਤੇ ਚੰਗੀਆਂ ਸਿੱਖਿਆਵਾਂ ਗ੍ਰਹਿਣ ਕਰਵਾਉਣਾ ਹੈ।