ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ’ਚ ਮਨਾਇਆ ਦੁਸਹਿਰਾ ਜਰੂਰੀ ਖ਼ਬਰ-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿੱਚ ਦੁਸਹਿਰਾ ਮਨਾਇਆ
Publish Date: Mon, 19 Oct 2026 07:03 PM (IST)
Updated Date: Tue, 20 Oct 2026 04:01 AM (IST)
6) ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ, ਢਿੱਲੋਂ ਨਗਰ, ਗਲੀ ਨੰਬਰ 8, ਲੋਹਾਰਾ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਮਾਤ ਪਹਿਲੀ ਅਤੇ ਦੂਜੀ ਦੇ ਵਿਦਿਆਰਥੀਆਂ ਲਈ ਡਰਾਇੰਗ, ਪੇਂਟਿੰਗ ਤੇ ਰਾਵਣ ਦੇ ਪੁਤਲੇ ਬਣਾਉਣ ਸਬੰਧੀ ਕਰਾਫਟ ਮੁਕਾਬਲੇ ਕਰਵਾਏ ਗਏ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਆਪਣੀ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਰੰਗ-ਬਿਰੰਗੇ ਪੁਤਲੇ ਅਤੇ ਮੁਖੌਟੇ ਤਿਆਰ ਕੀਤੇ। ਸਕੂਲ ਦੀ ਪ੍ਰਬੰਧਕ ਕਮੇਟੀ ਕਸ਼ਯਪ ਰਾਜਪੂਤ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੁਸਹਿਰਾ ਬੁਰਾਈ ’ਤੇ ਚੰਗਿਆਈ ਅਤੇ ਅਸੱਤ ’ਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਜੀਵਨ ਵਿੱਚ ਸੱਚਾਈ ਤੇ ਨੇਕੀ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਸਕੂਲ ਦੀ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਨੇ ਰਾਵਣ ਦਾ ਅੰਤ ਕਰਕੇ ਮਾਤਾ ਸੀਤਾ ਨੂੰ ਉਸ ਦੇ ਚੁੰਗਲ ਤੋਂ ਮੁਕਤ ਕਰਵਾਇਆ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਸ਼੍ਰੀਰਾਮ ਦੇ ਜੀਵਨ ਤੋਂ ਪ੍ਰੇਰਨਾ ਲੈਣ, ਮਾਤਾ-ਪਿਤਾ ਅਤੇ ਗੁਰੂਆਂ ਦਾ ਸਤਿਕਾਰ ਕਰਨ ਅਤੇ ਹਮੇਸ਼ਾ ਸੱਚਾਈ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਆ। ਸਕੂਲ ਦੇ ਚੇਅਰਮੈਨ ਨਿਰਮਲ ਸਿੰਘ ਐੱਸਐੱਸ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਤਿਉਹਾਰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਪਛਾਣ ਹਨ ਅਤੇ ਹਰ ਤਿਉਹਾਰ ਕੋਈ ਨਾ ਕੋਈ ਸਾਰਥਕ ਸੰਦੇਸ਼ ਦਿੰਦਾ ਹੈ। ਉਨ੍ਹਾਂ ਬੱਚਿਆਂ ਨੂੰ ਆਪਣੇ ਅੰਦਰ ਦੀਆਂ ਬੁਰਾਈਆਂ ਦੂਰ ਕਰਕੇ ਚੰਗੇ ਗੁਣ ਅਪਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਮੀਤ ਪ੍ਰਧਾਨ ਬਲਦੇਵ ਸਿੰਘ ਲੋਹਾਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਗਾਦੜੀ, ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਰਾਜ, ਸੰਯੁਕਤ ਸਕੱਤਰ ਰਘਬੀਰ ਸਿੰਘ ਗਾਦੜਾ ਅਤੇ ਤਜਿੰਦਰ ਸਿੰਘ ਕੁੱਕੂ, ਸਲਾਹਕਾਰ ਬਲਵੀਰ ਸਿੰਘ ਟਿੱਬਾ ਅਤੇ ਕਰਨੈਲ ਸਿੰਘ ਦੋਸਾਂਝ, ਕੈਸ਼ੀਅਰ ਗੁਰਪ੍ਰੀਤ ਸਿੰਘ ਮਾਲੜਾ, ਕਾਰਜਕਾਰੀ ਮੈਂਬਰ ਗੁਰਚਰਨ ਸਿੰਘ ਮਾਲਵਾ, ਕੌਂਸਲਰ ਰਾਜੇਸ਼ ਮਿਸ਼ਰਾ ਅਤੇ ਕੁਲਵੰਤ ਸਿੰਘ ਕਾਂਤੀ ਸਮੇਤ ਸਕੂਲ ਦੇ ਅਧਿਆਪਕ, ਸਟਾਫ਼ ਤੇ ਕਮੇਟੀ ਮੈਂਬਰ ਹਾਜ਼ਰ ਸਨ।