- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਿਤ ਸ਼ਾਹ ਦਾ ਪੰਜਾਬ ਦੌਰਾ ਅਹਿਮ ਸਾਬਤ ਹੋਵੇਗਾ- ਦੇਬੀ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਬੀਜੇਪੀ ਪੰਜਾਬ ਦੇ ਸੂਬਾ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੱਜ ਪੰਜਾਬ ਦੌਰੇ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਇਹ ਦੌਰਾ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਤੇ ਨਸ਼ਿਆਂ ਵਰਗੀਆਂ ਗੰਭੀਰ ਚੁਣੌਤੀਆਂ ਦੇ ਮੱਦੇਨਜ਼ਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਦੇਬੀ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੇ ਖ਼ਾਤਮੇ ਸਬੰਧੀ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ’ਚ ਫੇਲ੍ਹ ਰਹੀ ਹੈ। ਪੰਜਾਬ ਦੇ ਲੋਕਾਂ ਨੇ ਬਦਲਾਅ ਤੇ ਸੁਨਹਿਰੀ ਭਵਿੱਖ ਦੀ ਆਸ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ, ਪਰ ਅੱਜ ਸੂਬੇ ਦੀ ਜਨਤਾ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ। ਦੇਬੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਤੇ ਅਨਮੋਲ ਸਰਮਾਇਆ ਹੈ, ਪਰ ਨਸ਼ਿਆਂ ਦੀ ਸਮੱਸਿਆ ਨੇ ਅਨੇਕਾਂ ਪਰਿਵਾਰਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਭਾਜਪਾ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ, ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।