- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਮਲਾਪੁਰੀ ਤੇ ਰਾਜਗੁਰੂ ਨਗਰ ’ਚ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਲਗਾਏ ਗਏ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਡੇਅਰੀ ਵਿਕਾਸ ਵਿਭਾਗ ਵੱਲੋਂ ਸ਼ਹਿਰ ’ਚ ਦੁੱਧ ਖਪਤਕਾਰਾਂ ਨੂੰ ਸ਼ੁੱਧ, ਮਿਆਰੀ ਅਤੇ ਸਾਫ਼ ਦੁੱਧ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਦੋ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਾਏ। ਪਹਿਲਾ ਕੈਂਪ ਸ਼ਿਮਲਾਪੁਰੀ ਮੁਹੱਲਾ ’ਚ ਲਾਇਆ ਗਿਆ, ਜਿਸ ਦੌਰਾਨ ਦੁੱਧ ਦੇ ਕੁੱਲ 42 ਸੈਂਪਲਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 11 ਸੈਂਪਲਾਂ ’ਚ ਪਾਣੀ ਦੀ ਮਾਤਰਾ ਵੱਧ ਪਾਈ ਗਈ। ਇਸੇ ਤਰ੍ਹਾਂ ਦੂਜਾ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਰਾਜਗੁਰੂ ਨਗਰ ’ਚ ਲਾਇਆ ਗਿਆ, ਜਿਸ ਦੌਰਾਨ ਦੁੱਧ ਦੇ ਕੁੱਲ 38 ਸੈਂਪਲਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 16 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ। ਦੋਵਾਂ ਕੈਂਪਾਂ ਦੌਰਾਨ ਕੁੱਲ 80 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 27 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਵੱਧ ਪਾਈ। ਜਾਂਚ ਦੌਰਾਨ ਕਿਸੇ ਵੀ ਸੈਂਪਲ ਵਿੱਚ ਕੋਈ ਹਾਨੀਕਾਰਕ ਰਸਾਇਣ ਨਹੀਂ ਪਾਇਆ ਗਿਆ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਗੁਣਵੱਤਾ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਸ਼ੁੱਧ ਤੇ ਮਿਆਰੀ ਦੁੱਧ ਦੀ ਪਛਾਣ ਸਬੰਧੀ ਜਾਣਕਾਰੀ ਦੇਣਾ ਸੀ। ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਦੁੱਧ ਦੀ ਗੁਣਵੱਤਾ ਪ੍ਰਤੀ ਜਾਗਰੂਕ ਰਹਿਣ ਅਤੇ ਸਾਫ਼-ਸੁਥਰਾ ਤੇ ਮਿਆਰੀ ਦੁੱਧ ਹੀ ਵਰਤੋਂ ਵਿੱਚ ਲਿਆਉਣ।•