- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਡੇਰਾ ਬਾਬਾ ਜਰਨੈਲ ਸਿੰਘ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਅਰੰਭਤਾ ਕੀਤੇ ਗਏ 19 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਕਰਮ ਸਿੰਘ ਜਲੰਧਰ ਵਾਲਿਆਂ ਅਤੇ ਭਾਈ ਹਰਜੀਤ ਸਿੰਘ ਦੇ ਕੀਰਤਨੀ ਜੱਥਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਗੁਰੂ ਚਰਨਾਂ ਨਾਲ ਜੁੜੀਆਂ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਸੇਵਾ ਪ੍ਰਤੀ ਦਿੱਤੇ ਸੰਦੇਸ਼ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਾਨੂੰ ਆਪਸੀ ਭਾਈਚਾਰਾ, ਨਿਮਰਤਾ, ਸੇਵਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਸਮਾਗਮ ਦੀ ਸਮਾਪਤੀ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਅਤੇ ਸਮਾਗਮ ਚ ਪਹੁੰਚੇ ਦਾਨੀ ਸੱਜਣਾਂ ਤੇ ਸ਼ਖ਼ਸੀਅਤਾਂ ਨੂੰ ਸਿਰੋਪੇ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਇਸ ਦੌਰਾਨ ਸੰਗਤ ਲਈ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾਕਟਰ ਅਮਰਜੋਤ ਸਿੰਘ ਸੰਧੂ, ਪ੍ਰੀਤਪਾਲ ਸਿੰਘ, ਅਮ੍ਰਿਤਪਾਲ ਸਿੰਘ ਕਨੈਡਾ, ਦਲਵੀਰ ਸਿੰਘ, ਪ੍ਰਮਜੀਤ ਕੌਰ, ਅਸ਼ੋਕ ਕੁਮਾਰ, ਭਾਈ ਸੁਲੱਖਣ ਸਿੰਘ, ਭਾਈ ਬਿੱਲਾ, ਗੁਰਦੇਵ ਸਿੰਘ, ਗੁਰਮੇਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਇਲਾਕੇ ਦੀ ਸੰਗਤ ਹਾਜ਼ਰ ਸੀ••।