- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅਕਾਲੀ ਦਲ ਵੱਲੋਂ ਵੱਖ-ਵੱਖ ਹਲਕਿਆਂ ਵਿੱਚ ਰੋਸ ਪ੍ਰਦਰਸ਼ਨ

3 ਨੰਬਰ ਜੀ ਲੀਡ....)‘ਆਪ’ ਦੇ ਵਿਧਾਇਕਾਂ ਤੇ ਨੁਮਾਇੰਦਿਆਂ ਨੂੰ ਸੌਂਪੇ ਵਿਰੋਧ ਪੱਤਰ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਦੇ ਵੱਖ-ਵੱਖ ਹਲਕਿਆਂ ’ਚ ਆਮ ਆਦਮੀ ਪਾਰਟੀ ਦੇ ਵੱਖ-ਵੱਖ ਵਿਧਾਇਕਾਂ ਅਤੇ ਨੁਮਾਇੰਦਿਆਂ ਨੂੰ ਵਿਰੋਧ ਪੱਤਰ ਸੌਂਪੇ ਗਏ। ਅਕਾਲੀ ਜੱਥਿਆਂ ਵੱਲੋਂ ‘ਆਪ’ ਖ਼ਿਲਾਫ਼ ਰੋਸ ਮੁਜ਼ਾਹਰੇ ਵੀ ਕੀਤੇ। ਰੋਸ ਮੁਜ਼ਾਹਰਾ ਕਰਨ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਅਨੁਸਾਰ ਪਾਰਟੀ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਤੁਰੰਤ ਨਿਆਂ ਦਿਵਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ।
-ਬਾਕਸ-
-ਵਿਧਾਇਕ ਅਰੋੜਾ ਦੇ ਦਫ਼ਤਰ ’ਚ ਪਹੁੰਚਾਇਆ ਵਿਰੋਧ ਪੱਤਰ
-29) ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ’ਚ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਵਿਧਾਇਕ ਸੰਜੀਵ ਅਰੋੜਾ ਦੇ ਦਫ਼ਤਰ ਦੇ ਨੁਮਾਇੰਦੇ ਨੂੰ ਵਿਰੋਧ ਪੱਤਰ ਸੌਂਪਣ ਸਮੇਂ ਤੇ ਹਾਜ਼ਰ ਹੋਰ।
ਹਲਕਾ ਲੁਧਿਆਣਾ ਪੱਛਮੀ ਹਲਕੇ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਅਗਵਾਈ ਹੇਠ ਭਾਈ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਰੋਸ ਮੁਜ਼ਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸੰਜੀਵ ਅਰੋੜਾ ਦੇ ਦਫ਼ਤਰ ਦੇ ਬਾਹਰ ਵਿਰੋਧ ਪੱਤਰ ਲਾ ਕੇ ਰੋਸ ਪ੍ਰਗਟਾਇਆ ਤੇ ਮਾਮਲੇ ’ਚ ਨਿਆਂ ਦੀ ਮੰਗ ਕੀਤੀ। ਇਸ ਮੌਕੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਅਨੁਸਾਰ ਪਾਰਟੀ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਨਿਆਂ ਦਿਵਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਨਸਾਫ਼ ਮਿਲਣ ਤੱਕ ਜਥੇਬੰਦੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਰੋਸ ਮੁਜ਼ਾਹਰੇ ’ਚ ਮਨਮੋਹਨ ਸਿੰਘ ਮਨੀ, ਸੁਖਦੇਵ ਸਿੰਘ, ਸਚਿਨ ਅਰੋੜਾ, ਇੰਦਰਪਾਲ ਸਿੰਘ ਨੋਬੀ, ਇੰਦਰਜੀਤ ਸਿੰਘ ਨਾਰੰਗ, ਹਰਪ੍ਰੀਤ ਸਿੰਘ ਹੰਸ, ਮੋਹਨਜੀਤ ਚੌਹਾਨ, ਡਾ. ਆਰਿਅਨ ਸਿੱਧੂ, ਬਲਵਿੰਦਰ ਦੁਲਗਚ, ਜਸਵਿੰਦਰ ਕੌਰ, ਨੀਲਮਜੀਤ ਕੌਰ, ਜਤਿੰਦਰ ਬਾਲੀ, ਮਨਜੀਤ ਸਿੰਘ ਝੰਮਟ, ਨਰੇਸ਼ ਕਾਲਾ, ਹਰਸਿਮਰਨ ਸਿੰਘ, ਦੀਪ ਕੁੰਵਰ ਸਿੰਘ, ਹਰਪ੍ਰੀਤ ਸਿੰਘ ਡਾਂਗ ਤੇ ਬਿਰਿੰਦਰ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਸ਼ਾਮਲ ਹੋਏ। ਪ੍ਰਬੰਧਕਾਂ ਅਨੁਸਾਰ ਰੋਸ ਮੁਜ਼ਾਹਰੇ ’ਚ ਸੰਘਰਸ਼ ਕਮੇਟੀ ਨਾਲ ਜੁੜੀਆਂ ਸੱਤ ਗੈਰ-ਸਰਕਾਰੀ ਸੰਸਥਾਵਾਂ (ਐੱਨਜੀਓਜ਼) ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੁਜ਼ਾਹਰਾਕਾਰੀਆਂ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।
-ਹਲਕਾ ਲੁਧਿਆਣਾ ਕੇਂਦਰੀ ’ਚ ਅਕਾਲੀਆਂ ਦੀ ਪੁਲਿਸ ਨਾਲ ਖਿੱਚੋਤਾਣ
26) ਹਲਕਾ ਲੁਧਿਆਣਾ ਕੇਦਰੀ ਦੇ ਇੰਚਾਰਜ ਅਮਿਤ ਗੋਸਾਈਂ ਨਾਲ ਗੱਲਬਾਤ ਕਰਦੇ ਪੁਲਿਸ ਅਧਿਕਾਰੀ।
ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਕੇਂਦਰੀ ਹਲਕੇ ਦੇ ਇੰਚਾਰਜ ਅਮਿਤ ਗੋਸਾਈਂ ਦੀ ਅਗਵਾਈ ਹੇਠ ਭਾਈ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਰੋਸ ਮੁਜ਼ਾਹਰਾ ਕੀਤਾ। ਗੋਸਾਈਂ ਦੀ ਅਗਵਾਈ ਹੇਠ ਅਕਾਲੀਆਂ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ‘ਆਪ’ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਰਿਹਾਇਸ਼ ਵੱਲ ਪੈਦਲ ਮਾਰਚ ਕੀਤਾ, ਪੁਲਿਸ ਨੇ ਅਕਾਲੀਆਂ ਨੂੰ ਬੈਰੀਕੇਡ ਲਾ ਕੇ ਰੋਕ ਲਿਆ। ਕਾਫੀ ਖਿੱਚੋਤਾਣ ਤੋਂ ਬਾਅਦ ਅਕਾਲੀ ਆਗੂ ਤੇ ਵਰਕਰ ਬੈਰੀਕੇਡ ਦੇ ਕੋਲ ਹੀ ਜ਼ਮੀਨ 'ਤੇ ਧਰਨਾ ਲਾ ਕੇ ਬੈਠ ਗਏ। ਉਨ੍ਹਾਂ ਨੇ ਸੂਬਾ ਸਰਕਾਰ ਤੇ ਵਿਧਾਇਕ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਲਜੀਤ ਸਿੰਘ ਛਤਵਾਲ, ਰਵਿੰਦਰ ਸਿੰਘ ਖਾਲਸਾ, ਹਰਪਾਲ ਸਿੰਘ ਕੋਹਲੀ ਆਦਿ ਹਾਜ਼ਰ ਸਨ।
-ਬਾਕਸ-
-ਹਲਕਾ ਉੱਤਰੀ ਦੇ ਅਕਾਲੀਆਂ ਨੇ ਵਿਧਾਇਕ ਬੱਗਾ ਦੇ ਦਫ਼ਤਰ ’ਚ ਦਿੱਤਾ ਵਿਰੋਧ ਪੱਤਰ
30) ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਦੇ ਦਫ਼ਤਰ ਦੇ ਨੁਮਾਇੰਦਿਆਂ ਨੂੰ ਵਿਰੋਧ ਪੱਤਰ ਸੌਂਪਣ ਸਮੇਂ ਹਲਕਾ ਇੰਚਾਰਜ ਆਰਡੀ ਸ਼ਰਮਾ, ਨੇਕ ਸਿੰਘ ਸੇਖੇਵਾਲ ਤੇ ਹੋਰ।
ਨਸ਼ਿਆਂ ਵਿਰੁੱਧ ਆਵਾਜ਼ ਉਠਾਉਂਦਿਆਂ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਸਾਂਝੀ ਐਕਸ਼ਨ ਕਮੇਟੀ ਦੀ ਅਪੀਲ ’ਤੇ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਉੱਤਰੀ ਦੀ ਜਥੇਬੰਦੀ ਵੱਲੋਂ ਹਲਕੇ ਦੇ ਵਿਧਾਇਕ ਮਦਨ ਲਾਲ ਬੱਗਾ ਦੇ ਦਫ਼ਤਰ ’ਚ ਵਿਰੋਧ ਪੱਤਰ ਦਿੱਤਾ। ਅਕਾਲੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ। ਹਲਕਾ ਲੁਧਿਆਣਾ ਉੱਤਰੀ ਦੇ ਇੰਚਾਰਜ ਤੇ ਸਾਬਕਾ ਡਿਪਟੀ ਮੇਅਰ ਆਰਡੀ ਸ਼ਰਮਾ ਦੀ ਅਗਵਾਈ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਨੇ ਇਸ ਕਾਰਵਾਈ ’ਚ ਸ਼ਮੂਲੀਅਤ ਕੀਤੀ। ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਸਾਂਝੀ ਐਕਸ਼ਨ ਕਮੇਟੀ ਵੱਲੋਂ ਚੁੱਕੀਆਂ ਮੰਗਾਂ ’ਤੇ ਸਰਕਾਰ ਨੂੰ ਗੰਭੀਰਤਾ ਨਾਲ ਵਿਚਾਰ ਕਰਦਿਆਂ ਲੁੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ। ਅਕਾਲੀ ਆਗੂਆਂ ਅਨੁਸਾਰ ਨਸ਼ਿਆਂ ਦੀ ਸਮੱਸਿਆ ਰੋਕਣ ਲਈ ਠੋਸ ਕਦਮ ਚੁੱਕਣੇ ਜ਼ਰੂਰੀ ਹਨ। ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ ਤੇ ਜ਼ਿੰਮੇਵਾਰੀ ਤੈਅ ਕਰਦਿਆਂ ਪੀੜਤ ਧਿਰ ਨੂੰ ਨਿਆਂ ਦਿਵਾਇਆ ਜਾਵੇ।
-ਨਸ਼ਿਆਂ ਦੇ ਮੁੱਦੇ ’ਤੇ ਸੌਖੀ ਦੀ ਅਗਵਾਈ 'ਚ ਵਿਧਾਇਕ ਦੇ ਪੁੱਤਰ ਨੂੰ ਸੌਂਪਿਆ ਵਿਰੋਧ ਪੱਤਰ
31) ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਸਪੁੱਤਰ ਤੇ ਕੌਂਸਲਰ ਯੁਵਰਾਜ ਸਿੰਘ ਸਿੱਧੂ ਨੂੰ ਵਿਰੋਧ ਪੱਤਰ ਸੌਂਪਦੇ ਹਲਕਾ ਇੰਚਾਰਜ ਜਗਬੀਰ ਸਿੰਘ ਸੋਖੀ ਤੇ ਹੋਰ।
ਹਲਕਾ ਆਤਮ ਨਗਰ ’ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕੌਮੀ ਜਨਰਲ ਸਕੱਤਰ ਜਗਬੀਰ ਸਿੰਘ ਸੌਖੀ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਲੈ ਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਪੁੱਤਰ ਤੇ ਕੌਂਸਲਰ ਯੁਵਰਾਜ ਸਿੰਘ ਸਿੱਧੂ ਨੂੰ ਵਿਰੋਧ ਪੱਤਰ ਸੌਂਪਿਆ। ਇਸ ਦੌਰਾਨ ਆਗੂਆਂ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਤੋਂ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਅਕਾਲੀ ਆਗੂਆਂ ਅਨੁਸਾਰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਨੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਤੇ ਇਸ ਨਾਲ ਨਜਿੱਠਣ ਦੇ ਤਰੀਕਿਆਂ ਸਬੰਧੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਮਾਮਲੇ ਸਮੇਤ ਨਸ਼ਾ ਤਸਕਰੀ ਨਾਲ ਜੁੜੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜਿੱਥੇ ਵੀ ਕੋਈ ਦੋਸ਼ੀ ਪਾਇਆ ਜਾਂਦਾ ਹੈ, ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਬਣਾਉਣ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਿਆਸੀ ਪੱਧਰ ਤੋਂ ਉੱਪਰ ਉੱਠ ਕੇ ਸਾਂਝੇ ਯਤਨ ਕਰਨ ਦੀ ਲੋੜ ਹੈ।ਇਸ ਮੌਕੇ ਐੱਸਸੀ ਵਿੰਗ ਦੇ ਪ੍ਰਧਾਨ ਕੁਲਦੀਪ ਸਿੰਘ, ਸਰਕਲ ਪ੍ਰਧਾਨ ਪ੍ਰਵੀਨ ਭਾਰਤੀ, ਯੂਥ ਆਗੂ ਅਬਜਿੰਦਰ ਸਿੰਘ ਗੋਲਡੀ, ਗੁਰਜੋਤ ਸਿੰਘ ਜੋਂਟੀ ਨਾਹਰ, ਗੁਰਵੀਰ ਗੁਰੀ, ਮਹਿਲਾ ਵਿੰਗ ਦੀ ਪ੍ਰਧਾਨ ਗੁਰਪ੍ਰੀਤ ਕੌਰ ਅਰੋੜਾ, ਰੋਨਿਤ, ਅਮਨਦੀਪ ਸਿੰਘ, ਜਗਰੂਪ ਸਿੰਘ, ਲਖਵਿੰਦਰ ਸਿੰਘ ਅਤੇ ਇਸ਼ਪ੍ਰੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।