ਜਪ-ਤਪ ਚੌਪਹਿਰਾ ਸਮਾਗਮ ’ਚ ਸੰਗਤ ਨੇ ਕੀਤਾ ਸਤਿਨਾਮ-ਵਾਹਿਗੁਰੂ ਦਾ ਜਾਪ ਜਪ-ਤਪ ਚੌਪਹਿਰਾ ਸਮਾਗਮ ’ਚ ਸੰਗਤਾਂ ਨੇ ਕੀਤਾ ਸਤਿਨਾਮ-ਵਾਹਿਗੁਰੂ ਦਾ ਜਾਪ
Publish Date: Mon, 19 Oct 2026 08:19 PM (IST)
Updated Date: Tue, 20 Oct 2026 04:04 AM (IST)
11) ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਨਜਦੀਕ ਢੋਲੇਵਾਲ ਚੌਂਕ ਵਿਖੇ ਕਰਵਾਏ ਜਾਣ ਵਾਲੇ ਹਫਤਾਵਾਰੀ ਜੱਪ-ਤੱਪ ਚੌਪਹਿਰਾ ਗੁਰਮਤਿ ਸਮਾਗਮ ਵਿੱਚ ਦੂਰ-ਦੁਰਾਡੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰਬਾਣੀ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਉਪਰੰਤ ਸੰਗਤ ਵੱਲੋਂ ਸੰਗਤੀ ਰੂਪ ਵਿੱਚ ਸਤਿਨਾਮ-ਵਾਹਿਗੁਰੂ ਦਾ ਜਾਪ ਕੀਤਾ ਗਿਆ। ਸੰਗਤ ਨੇ ਭਾਵਪੂਰਵਕ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਉਸਤਤਿ ਵਿੱਚ ਸਤਿਗੁਰੂ ਮੇਰੇ ਕਲਮ ਹੱਥ ਤੇਰੇ, ਕੇ ਸੋਹਣੇ-ਸੋਹਣੇ ਲੇਖ ਲਿਖ ਦੇ ਸ਼ਬਦਾਂ ਰਾਹੀਂ ਗੁਰੂ ਚਰਨਾਂ ’ਚ ਸ਼ਰਧਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਉਪਰੰਤ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਹੋਰਨਾਂ ਤੋਂ ਇਲਾਵਾ ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਦਵਿੰਦਰ ਕੌਰ ਸੋਹਲ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਅਰਜਨ ਸਿੰਘ ਚੀਮਾ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਜੱਥੇਦਾਰ ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ, ਸੁਭਾਸ਼ ਗੋਇਲ ਵੀ ਗੁਰੂ ਘਰ ਨਤਮਸਤਕ ਹੋਏ।