- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰੂਰੀ ਖ਼ਬਰ-ਸ਼ਾਂਤੀ ਨਗਰ ਦੀਆਂ ਤਿੰਨ ਗਲੀਆਂ ਵਿੱਚ 31.63 ਲੱਖ ਰੁਪਏ ਨਾਲ ਲੱਗਣਗੀਆਂ ਇੰਟਰਲਾਕ ਟਾਈਲਾਂ

-ਸ਼ਾਂਤੀ ਨਗਰ ਦੀਆਂ ਤਿੰਨ ਗਲੀਆਂ ’ਚ ਲੱਗਣਗੀਆਂ ਇੰਟਰਲਾਕ ਟਾਈਲਾਂ
ਫੋਟੋ ਨੰਬਰ-32
ਪੁਨੀਤ ਬਾਵਾ,ਪੰਜਾਬੀ ਜਾਗਰਣ, ਲੁਧਿਆਣਾ
ਲੁਧਿਆਣਾ ਦੇ ਵਾਰਡ ਨੰਬਰ 32 ਦੇ ਸ਼ਾਂਤੀ ਨਗਰ ਵਿੱਚ 31.63 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਗਲੀਆਂ ਵਿੱਚ 80 ਐੱਮਐੱਮ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਕੰਮ ਦੀ ਸ਼ੁਰੂਆਤ ਕਾਂਗਰਸ ਦੇ ਹਲਕਾ ਦੱਖਣੀ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਅਤੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਕੀਤੀ। ਚੀਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ਼ਤਿਹਾਰਾਂ ਰਾਹੀਂ ਆਪਣੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ, ਜਦਕਿ ਜ਼ਮੀਨੀ ਪੱਧਰ ’ਤੇ ਲੋਕ ਟੁੱਟੀਆਂ ਸੜਕਾਂ, ਖਸਤਾ ਹਾਲ ਗਲੀਆਂ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ।
ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਵਸਨੀਕਾਂ ਨੂੰ ਰੋਜ਼ਾਨਾ ਦੀਆਂ ਮੁਸ਼ਕਲਾਂ ਤੋਂ ਰਾਹਤ ਦਿਵਾਉਣ ਲਈ ਹੋਰ ਠੋਸ ਕਦਮ ਚੁੱਕਣ ਦੀ ਲੋੜ ਹੈ। ਚੀਮਾ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਸਬੰਧੀ ਉੱਠ ਰਹੇ ਸਵਾਲਾਂ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਵੀ ਸਰਕਾਰ ਤੋਂ ਜਵਾਬ ਮੰਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਆ, ਪਾਰਦਰਸ਼ਤਾ ਅਤੇ ਵਿਕਾਸ ਦੀ ਲੋੜ ਹੈ। ਸਰਕਾਰ ਨੂੰ ਸਿਰਫ਼ ਦਾਅਵੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੀਤੇ ਕੰਮਾਂ ਦਾ ਵੇਰਵਾ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਵਿਧਾਇਕਾ ਆਪਣੇ ਕਾਰਜਕਾਲ ਦੌਰਾਨ ਹਲਕਾ ਦੱਖਣੀ ਵਿੱਚ ਕਰਵਾਏ ਵਿਕਾਸ ਕਾਰਜਾਂ, ਜਾਰੀ ਕੀਤੇ ਫੰਡਾਂ ਅਤੇ ਉਨ੍ਹਾਂ ਦੀ ਵਰਤੋਂ ਦਾ ਪੂਰਾ ਵੇਰਵਾ ਜਨਤਕ ਕਰੇ, ਤਾਂ ਜੋ ਲੋਕ ਵਿਕਾਸ ਕਾਰਜਾਂ ਦੀ ਸਥਿਤੀ ਦਾ ਖ਼ੁਦ ਮੁਲਾਂਕਣ ਕਰ ਸਕਣ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ, ਗੁਣਵੱਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਯਤਨ ਜਾਰੀ ਰੱਖੇਗੀ।ਇਸ ਮੌਕੇ ਅਨਮੋਲ ਦੱਤ, ਪ੍ਰਮੋਦ ਚੌਬੇ, ਵਿਜੇ ਗੋਸਵਾਮੀ, ਸੁਭਾਸ਼ ਗੁਪਤਾ, ਆਨੰਦ ਸਾਹਨੀ, ਐਡਵੋਕੇਟ ਨੰਦ ਲਾਲ ਅਤੇ ਪੰਕਜ ਸਮੇਤ ਹੋਰ ਹਾਜ਼ਰ ਸਨ।