- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਵੱਲੋਂ ਰੋਸ ਪ੍ਰਦਰਸ਼ਨ, ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ, ਵਧ ਰਹੀਆਂ ਅਪਰਾਧਿਕ ਵਾਰਦਾਤਾਂ ਅਤੇ ਨਸ਼ਾ ਤਸਕਰੀ ਦੇ ਮੁੱਦੇ ਨੂੰ ਲੈ ਕੇ ਭਾਜਪਾ ਵਪਾਰ ਸੈੱਲ ਪੰਜਾਬ ਦੇ ਕੋ-ਕਨਵੀਨੀਅਰ ਜਸਪ੍ਰੀਤ ਸਿੰਘ ਹੌਬੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕਰਦਿਆਂ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜਸਪ੍ਰੀਤ ਸਿੰਘ ਹੌਬੀ ਨੇ ਪਰਵਿੰਦਰ ਸਿੰਘ ਝੋਟਾ ਨਾਲ ਸਬੰਧਤ ਕਤਲ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਨੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਕਾਨੂੰਨ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਨਸ਼ਾ ਤਸਕਰੀ ਨੂੰ ਨੱਥ ਪਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।
ਹੌਬੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਨਾਲ ਸਬੰਧਤ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੰਜਾਬ ਦੇ ਲੋਕ ਹੁਣ ਸਿਰਫ਼ ਖੋਖਲੇ ਦਾਅਵੇ ਨਹੀਂ, ਸਗੋਂ ਅਮਨ-ਸ਼ਾਂਤੀ ਤੇ ਸੁਰੱਖਿਅਤ ਮਾਹੌਲ ਚਾਹੁੰਦੇ ਹਨ। ਸਰਕਾਰ ਨੂੰ ਕਤਲਾਂ, ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਵਰਗੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ। ਹੌਬੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕਾਂ ਦੀ ਸੁਰੱਖਿਆ ਤੇ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਭਾਵਸ਼ਾਲੀ ਕਾਰਵਾਈ ਨਾ ਕੀਤੀ ਤਾਂ ਭਾਜਪਾ ਲੋਕਹਿੱਤ ਦੇ ਇਨ੍ਹਾਂ ਮੁੱਦਿਆਂ ’ਤੇ ਆਪਣੀ ਲੋਕਤੰਤਰੀ ਆਵਾਜ਼ ਹੋਰ ਬੁਲੰਦ ਕਰੇਗੀ।