- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰੂਰੀ ਖਬਰ-ਭਾਵਾਧਸ ਵੱਲੋਂ ਸ਼ੋਭਾ ਯਾਤਰਾ ਦਾ ਨਿਗਮ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਵਿਸ਼ਾਲ, ਪੰਜਾਬੀ ਜਾਗਰਣ, ਲੁਧਿਆਣਾ : ਭਾਰਤੀ ਵਾਲਮੀਕਿ ਧਰਮ ਸਮਾਜ ਰਜਿ. ਭਾਵਾਧਸ ਦੇ ਇਕ ਵਫ਼ਦ ਵਲੋਂ ਮੁੱਖ ਸੰਚਾਲਕ ਵੀਰੇਸ਼ ਵਿਜੈ ਦਾਨਵ ਦੀ ਅਗਵਾਈ ਹੇਠ ਨਿਗਮ ਕਮਿਸ਼ਨਰ ਅੰਕੁਰ ਮਹਿੰਦਰੂ ਨੂੰ ਸਥਾਨਕ ਨਗਰ ਨਿਗਮ ਜੋਨ ਏ ਵਿਖੇ ਮਿਲਿਆ। ਇਸ ਮੌਕੇ ਭਾਵਾਧਸ ਆਗੂਆਂ ਵਲੋਂ ਜਿਥੇ ਨਿਗਮ ਕਮਿਸ਼ਨਰ ਦਾ ਭਰਵਾਂ ਸਵਾਗਤ ਕੀਤਾ, ਉਥੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਇਸ ਦੌਰਾਨ ਵਿਜੈ ਦਾਨਵ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਯੋਗ, ਮਿਹਨਤੀ ਅਤੇ ਇਮਾਨਦਾਰ ਅਫ਼ਸਰ ਨੂੰ ਨਿਗਮ ਦਾ ਕਮਿਸ਼ਨਰ ਨਿਯੁਕਤ ਕੀਤਾ ਹੈ। ਇਸ ਮੌਕੇ ਵਿਜੈ ਦਾਨਵ ਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਭਰੋਸਾ ਦਿਵਾਇਆ ਕਿ ਉਹ ਲੁਧਿਆਣਾ ਸ਼ਹਿਰ ਦੀ ਬਿਹਤਰੀ ਨੂੰ ਨਵਨਿਯੁਕਤ ਕਮਿਸ਼ਨਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਪੂਰਾ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਉਦੇਸ਼ ਲੁਧਿਆਣਾ ਦੀ ਤਰੱਕੀ ਤੇ ਖੁਸ਼ਹਾਲੀ ਹੈ ਇਸ ਉਦੇਸ਼ ਦੀ ਪ੍ਰਾਪਤੀ ਲਈ ਸਮੁੱਚੀ ਭਾਵਧਸ ਤੇ ਮਿਊਂਸੀਪਲ ਕਰਮਚਾਰੀ ਦਲ ਦੀ ਟੀਮ ਨਵ ਨਿਯੁਕਤ ਕਮਿਸ਼ਨਰ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲੇਗੀ। ਇਸ ਦੌਰਾਨ ਸਮੂਹ ਭਾਵਾਧਸ ਆਗੂਆਂ ਵੱਲੋਂ ਨਿਗਮ ਕਮਿਸ਼ਨਰ ਨੂੰ 25 ਅਕਤੂਬਰ ਦਿਨ ਐਤਵਾਰ ਨੂੰ ਸ਼ਾਮ 5 ਵਜੇ ਸਥਾਨਕ ਦਰੇਸੀ ਤੋਂ ਕੱਢੀ ਜਾਣ ਵਾਲੀ 37ਵੀਂ ਵਿਸ਼ਾਲ ਸ਼ੋਭਾ ਯਾਤਰਾ ਦਾ ਸੱਦਾ ਪੱਤਰ ਵੀ ਦਿੱਤਾ। ਇਸ ਮੌਕੇ ਵਿਜੈ ਦਾਨਵ ਨੇ ਬਾਰੇ ਜਾਣਕਾਰੀ ਦਿੱਤੀ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਮੌਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੀਆਂ ਤਿਆਰਾਾਂ ਜ਼ੋਰਾਂ ਸ਼ੋਰਾਂ ਤੇ ਜਾਰੀ ਹਨ ਤੇ ਇਸ ਦੌਰਾਨ ਸਮਾਜ ਦੇ ਹਰੇਕ ਵਰਗ ਵਲੋਂ ਸ਼ੋਭਾ ਯਾਤਰਾ ਦਾ ਭਰਵਾਂ ਸੁਆਗਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਚੌਧਰੀ ਯਸ਼ਪਾਲ, ਦੇਵਰਾਜ ਅਸੁਰ, ਸੰਜੇ ਦਿਸ਼ਾਵਰ, ਜਤਿੰਦਰ ਘਾਵਰੀ, ਸ਼ਾਮ ਬੋਹਤ, ਅਕਸ਼ੇ ਰਾਜ, ਸਚਿਨ ਧੀਂਗਾਨ, ਲਵ ਦਾਵਿ੍ਰੜ, ਅਸ਼ੋਕ ਬੰਟੂ, ਜਤਿੰਦਰ ਘਾਵਰੀ, ਅਜੇ ਸਭਰਵਾਲ, ਬਨਵਾਰੀ ਲਾਲ, ਸੁਰੇਸ਼ ਸ਼ੈਲੀ, ਪਵਨਦੀਪ ਲੁਹਾਰਾ, ਸ਼ਿਵ ਕੁਮਾਰ, ਮੋਤੀ ਕਲਿਆਣ, ਸੁਨੀਲ ਹੰਸ, ਸਨੀ ਪਬਮੇ ਆਦਿ ਹਾਜ਼ਰ ਸਨ।