- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਮਲਾਪੁਰੀ ਦੇ ਵਾਰਡ 40 ’ਚ 74 ਲੱਖ ਨਾਲ ਬਣਨਗੀਆਂ ਨਵੀਆਂ ਸੜਕਾਂ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਗਰ ਨਿਗਮ ਵੱਲੋਂ ਸ਼ਿਮਲਾਪੁਰੀ ਇਲਾਕੇ ਵਿੱਚ ਸੜਕਾਂ ਦੇ ਮੁੜ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਸੋਮਵਾਰ ਨੂੰ ਵਾਰਡ ਨੰਬਰ 40 ਵਿੱਚ ਕਰੀਬ 74 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਤਹਿਤ ਗਲੀ ਨੰਬਰ 12 ਤੋਂ ਆਰਐੱਮਸੀ ਸੜਕਾਂ ਦੇ ਨਿਰਮਾਣ ਦਾ ਕੰਮ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਕਿਹਾ ਕਿ ਇਲਾਕੇ ’ਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ਹਿਰ ਦੇ ਸਰਬਪੱਖੀ ਵਿਕਾਸ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਵਿਕਾਸ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਉਹ ਖ਼ੁਦ ਵੀ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਕੰਮਾਂ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਜਤਿੰਦਰ ਸਿੰਘ, ਲਾਲੀ ਸ਼ਰਮਾ, ਜਸਵੰਤ ਸਿੰਘ, ਰਵਿੰਦਰ ਸਿੰਘ, ਹਰਵਿੰਦਰ ਸਿੰਘ, ਇੰਦਰਜੀਤ ਸਿੰਘ, ਸਾਧੂ ਸਿੰਘ ਅਤੇ ਅਰੁਣ ਸਮੇਤ ਹੋਰ ਪਤਵੰਤੇ ਮੌਜੂਦ ਸਨ।