- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ਨੇ ਪ੍ਰਗਟ ਸਿੰਘ ਨਾਲ ਕੀਤੀ ਮੁਲਾਕਾਤ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਵਿਧਾਨ ਸਭਾ ਹਲਕਾ ਸਾਹਨੇਵਾਲ ਨਾਲ ਸੰਬੰਧਿਤ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ ਅਤੇ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਮੁਬਾਰਕਬਾਦ ਦਿੱਤੀ। ਪੰਜਾਬ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਨ ਵਾਲਿਆਂ ਵਿੱਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਰਵਨੀਤ ਸਿੰਘ ਗਿੱਲ, ਸਾਬਕਾ ਸਰਪੰਚ ਰਾਜਦੀਪ ਸਿੰਘ ਬਿਲਗਾ, ਸਾਬਕਾ ਸਰਪੰਚ ਸਤਵੰਤ ਸਿੰਘ ਗਰਚਾ, ਸਰਪੰਚ ਰਣਧੀਰ ਸਿੰਘ ਧੀਰਾਂ, ਕੌਂਸਲਰ ਸ਼ਮਸ਼ੇਰ ਸਿੰਘ ਸ਼ੇਰੀ, ਯੂਥ ਕਾਂਗਰਸੀ ਆਗੂ ਗੁਰਸੇਵਕ ਸਿੰਘ ਮੰਗੀ ਨੇ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਰਮਨੀਤ ਸਿੰਘ ਗਿੱਲ ਨੇ ਕਿਹਾ ਕਿ ਪ੍ਰਗਟ ਸਿੰਘ ਪੰਜਾਬ ਪੱਖੀ ਸੋਚ ਅਤੇ ਮੁੱਦਿਆਂ ਦੀ ਗੱਲ ਕਰਨ ਵਾਲੇ ਸਿਆਸਤਦਾਨ ਹਨ। ਉਹਨਾਂ ਦੀ ਅਗਵਾਈ ਦੇ ਵਿੱਚ ਜਿੱਥੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਉਸਦੇ ਨਾਲ ਹੀ ਪੰਜਾਬ ਲਈ ਇੱਕ ਚੰਗੀ ਨੀਤੀ ਵੀ ਉਹ ਤਿਆਰ ਕਰਨਗੇ।