- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੇਕੀ ਦੀ ਬੁਰਾਈ ’ਤੇ ਜਿੱਤ ਦਾ ਪ੍ਰਤੀਕ ਦੁਸਹਿਰਾ ਮੇਲਾ ਧੂਮਧਾਮ ਨਾਲ ਮਨਾਇਆ

-ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਸਾੜੇ ਪੁਤਲੇ, ਗਗਨ ਕੋਕਰੀ ਤੇ ਗਾਇਕਾ ਅਮਨ ਰੋਜੀ ਨੇ ਪੰਜਾਬੀ ਵਿਰਸੇ ਦੇ ਰੰਗ ਬਿਖੇਰੇ
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਧਰਮ ਤੇ ਵਿਰਸਾ ਕਲੱਬ ਵੱਲੋਂ ਹਰ ਸਾਲ ਵਾਂਗ ਇਸ ਵਾਰ ਵੀ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਮੇਲਾ ਮੈਟਰੋ ਰੋਡ, ਨਜ਼ਦੀਕ ਪ੍ਰਤਾਪ ਚੌਕ ’ਚ ਧੂਮਧਾਮ ਨਾਲ ਮਨਾਇਆ। ਮੇਲੇ ’ਚ ਵੱਡੀ ਗਿਣਤੀ ’ਚ ਸ਼ਹਿਰ ਵਾਸੀਆਂ ਦੇ ਨਾਲ-ਨਾਲ ਧਾਰਮਿਕ, ਸਮਾਜਿਕ, ਸਮਾਜ-ਸੇਵੀ ਤੇ ਰਾਜਨੀਤਕ ਆਗੂਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਮੇਲਾ ਦੇਖਣ ਆਏ ਲੋਕਾਂ ਦੇ ਮਨੋਰੰਜਨ ਲਈ ਜਿੱਥੇ ਪ੍ਰਬੰਧਕਾਂ ਵੱਲੋਂ ਝੂਲੇ ਆਦਿ ਦਾ ਪ੍ਰਬੰਧ ਕੀਤਾ ਸੀ, ਉੱਥੇ ਪੰਜਾਬੀ ਗਾਇਕੀ ਦੇ ਪ੍ਰਸਿੱਧ ਕਲਾਕਾਰ ਗਗਨ ਕੋਕਰੀ ਤੇ ਗਾਇਕਾ ਅਮਨ ਰੋਜੀ ਨੇ ਸੱਭਿਆਚਾਰਕ ਗੀਤਾਂ ਅਤੇ ਲੋਕ ਗਾਥਾਵਾਂ ਰਾਹੀਂ ਪੰਜਾਬੀ ਵਿਰਸੇ ਦੇ ਰੰਗ ਬਿਖੇਰੇ। ਇਸ ਮੌਕੇ ਕਲੱਬ ਦੇ ਪ੍ਰਧਾਨ ਸਰੂਪ ਸਿੰਘ ਮਠਾੜੂ, ਚੇਅਰਮੈਨ ਇੰਦਰਪ੍ਰੀਤ ਸਿੰਘ ਟਿਵਾਣਾ, ਉਪ ਚੇਅਰਮੈਨ ਮਨਜੀਤ ਸਿੰਘ ਹਰਮਨ, ਖ਼ਜ਼ਾਨਚੀ ਸੁਰਜੀਤ ਸਿੰਘ ਨੈਬਸਨ ਨੇ ਕਿਹਾ ਕਿ ਇਸ ਮੇਲੇ ਦਾ ਮੁੱਖ ਉਦੇਸ਼ ਜਿੱਥੇ ਲੋਕਾਂ ਨੂੰ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਹੈ, ਉੱਥੇ ਨਵੀਂ ਪੀੜ੍ਹੀ ਨੂੰ ਸੱਚਾਈ, ਨੇਕੀ ਤੇ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦੇਣਾ ਵੀ ਹੈ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਲਕਾ ਸੈਂਟਰ ਤੋਂ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਸੋਹਣ ਸਿੰਘ ਗੋਗਾ, ਪ੍ਰਮਿੰਦਰ ਸੰਧੂ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜੱਥੇਦਾਰ ਭੁਪਿੰਦਰ ਸਿੰਘ ਭਿੰਦਾ, ਗੁਰਮੀਤ ਸਿੰਘ ਕੁਲਾਰ, ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ, ਜਗਬੀਰ ਸਿੰਘ ਸੋਖੀ, ਰਖਵਿੰਦਰ ਸਿੰਘ ਗਾਬੜ੍ਹੀਆ, ਕੌਂਸਲਰ ਰਾਜੂ ਬਾਬਾ, ਸੂਬਾ ਸਿੰਘ, ਬਲਜੀਤ ਸਿੰਘ ਛਤਵਾਲ, ਕੌਂਸਲਰ ਨਿਰਮਲ ਸਿੰਘ ਕੈੜਾ, ਗੋਲਡੀ ਸੱਭਰਵਾਲ, ਭਾਜਪਾ ਦੇ ਸੀਨੀਅਰ ਆਗੂ ਮੁਕੇਸ਼ ਸਾਹਨੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਹੰਕਾਰ, ਨਫ਼ਰਤ ਅਤੇ ਬੁਰਾਈਆਂ ਦਾ ਤਿਆਗ ਕਰਕੇ ਸੱਚਾਈ, ਮਨੁੱਖਤਾ ਤੇ ਨੇਕੀ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਬੁਰਾਈ ਜਿੰਨੀ ਮਰਜੀ ਤਾਕਤਵਰ ਕਿਉਂ ਨਾ ਹੋਵੇ ਆਖਿਰ ਜਿੱਤ ਅਛਾਈ ਦੀ ਹੁੰਦੀ ਹੈ। ਇਸ ਮੌਕੇ ਰਣਜੀਤ ਸਿੰਘ ਮਠਾੜੂ, ਸੁਰਜੀਤ ਸਿੰਘ ਨੇਬਸਨ, ਰਣਧੀਰ ਸਿੰਘ ਦਹੇਲਾ, ਦਲਜੀਤ ਸਿੰਘ ਬੱਬੂ, ਅਮਿਤ ਗੁਪਤਾ, ਬਲਵਿੰਦਰ ਸਿੰਘ ਬੀਟੀਐਲ, ਜਗਦੀਪ ਸਿੰਘ ਰਿੰਕੂ, ਸੂਬਾ ਸਿੰਘ ਨੈਬਸਨ, ਮਨੀ ਮਠਾੜੂ, ਤਰਨਜੀਤ ਸਿੰਘ ਪੀਟਰ, ਜਤਿਨ ਅਰੋੜਾ, ਰਾਜ ਕੁਮਾਰ, ਬਲਦੇਵ ਰਾਜ ਪੰਨਾ, ਵਿਕਰਮ ਸਿੰਘ ਕੈਨੇਡਾ, ਮਨਦੀਪ ਸਿੰਘ ਕੈਨੇਡਾ, ਸੁਖਵਿੰਦਰ ਸਿੰਘ ਮੁੱਖਾ, ਡਾਕਟਰ ਮਨਜੀਤ ਸਿੰਘ ਅਤੇ ਹਰਮਨ ਟਿਵਾਣਾ, ਗੁਰਪ੍ਰੀਤ ਸਿੰਘ ਨੈਬਸਨ, ਮਨਦੀਪ ਸਿੰਘ ਮੰਨਾ, ਮਨਜੀਤ ਸਿੰਘ ਨੈਬਸਨ ਵੀ ਹਾਜ਼ਰ ਸਨ।