ਨਸ਼ਿਆਂ ਵਿਰੁੱਧ ਠੋਸ ਕਾਰਵਾਈ ਦੀ ਲੋੜ : ਗੋਸ਼ਾ
ਨਸ਼ਿਆਂ ਵਿਰੁੱਧ ਠੋਸ ਕਾਰਵਾਈ ਦੀ ਲੋੜ-ਗੋਸ਼ਾ
Publish Date: Tue, 20 Oct 2026 08:05 PM (IST)
Updated Date: Wed, 21 Oct 2026 04:04 AM (IST)
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਨੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੇ ਐਕਸ ਅਕਾਊਂਟ ’ਤੇ ਪਰਵਿੰਦਰ ਸਿੰਘ ਝੋਟਾ ਦੀ ਥਾਂ ‘ਪਰਮਿੰਦਰ’ ਲਿਖਣਾ ਮੰਦਭਾਗਾ ਹੈ। ਗੋਸ਼ਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੂੰ ਹੀ ਨਾਮ ਸਹੀ ਢੰਗ ਨਾਲ ਪਤਾ ਨਹੀਂ ਤਾਂ ਪੰਜਾਬ ਦੇ ਲੋਕ ਇਨਸਾਫ਼ ਦੀ ਉਮੀਦ ਕਿਵੇਂ ਕਰਨ? ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਭਰੋਸੇ ਦੇਣ ਦੀ ਬਜਾਏ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਠੋਸ ਕਾਰਵਾਈ ਦੀ ਲੋੜ ਹੈ। ਗੋਸ਼ਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲੁੜੀਂਦੇ ਕਦਮ ਚੁੱਕਣ।