ਪ੍ਰੋਫੈਸਰ ਮੋਹਨ ਸਿੰਘ ਦਾ 121ਵਾਂ ਜਨਮ ਦਿਹਾੜਾ ਮਨਾਇਆ ਫਾਊਂਡੇਸ਼ਨ ਨੇ ਮਨਾਇਆ ਪ੍ਰੋਫੈਸਰ ਮੋਹਨ ਸਿੰਘ ਦਾ 121ਵਾਂ ਜਨਮ ਦਿਵਸ
Publish Date: Tue, 20 Oct 2026 09:19 PM (IST)
Updated Date: Wed, 21 Oct 2026 04:06 AM (IST)
1 ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸੋਮਵਾਰ ਨੂੰ ਪੰਜਾਬੀ ਦੇ ਪ੍ਰਸਿੱਧ ਕਵੀ ਪ੍ਰੋਫੈਸਰ ਮੋਹਨ ਸਿੰਘ ਦਾ 121ਵਾਂ ਜਨਮ ਦਿਵਸ ਮਨਾਉਂਦੇ ਹੋਏ 48ਵਾਂ ਪੰਜਾਬੀ ਸੱਭਿਆਚਾਰਕ ਮੇਲਾ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਪੰਜਾਬੀ ਭਵਨ ਨੇੜੇ ਸਥਿੱਤ ਉਨ੍ਹਾਂ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ ਗਈ। ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਲਵਲੀ ਅਤੇ ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੇ ਪ੍ਰੋਫੈਸਰ ਮੋਹਨ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਮੇਲੇ ਵਿੱਚ ਪਹੁੰਚੇ ਗਾਇਕਾਂ, ਕਵੀਆਂ ਅਤੇ ਸਾਹਿਤਕਾਰਾਂ ਵੱਲੋਂ ਆਪਣੇ ਵਿਲੱਖਣ ਅੰਦਾਜ਼ ਵਿੱਚ ਪ੍ਰੋਫੈਸਰ ਮੋਹਨ ਸਿੰਘ ਨੂੰ ਯਾਦ ਕੀਤਾ। ਇਸ ਮੌਕੇ ਲਵਲੀ ਅਤੇ ਧਾਲੀਵਾਲ ਨੇ ਕਿਹਾ ਕਿ ਪ੍ਰੋਫੈਸਰ ਮੋਹਨ ਸਿੰਘ ਦੀ ਯਾਦ ਵਿੱਚ ਉਨ੍ਹਾਂ ਦੇ ਜਨਮ ਦਿਵਸ ਮੌਕੇ ਸੱਭਿਆਚਾਰਕ ਮੇਲੇ ਕਰਵਾਉਣ ਦੀ ਸ਼ੁਰੂਆਤ ਜਗਦੇਵ ਸਿੰਘ ਜੱਸੋਵਾਲ ਵੱਲੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਫਾਉਂਡੇਸ਼ਨ ਵੱਲੋਂ ਅਗਲੇ ਸਾਲ ਵੱਡੇ ਪੱਧਰ ਤੇ ਮੇਲਾ ਮਨਾਇਆ ਜਾਵੇਗਾ। ਇਸ ਮੌਕੇ ਪ੍ਰਗਟ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਧਾਲੀਵਾਲ, ਜਸਵੰਤ ਸਿੰਘ ਛਾਪਾ, ਕੇਕੇ. ਬਾਵਾ, ਪਵਨ ਦੀਵਾਨ, ਨਿਰਮਲ ਜੋੜਾ, ਅਮਰਿੰਦਰ ਸਿੰਘ ਜੱਸੋਵਾਲ, ਪ੍ਰਿਥੀਪਾਲ ਸਿੰਘ ਬਟਾਲਾ, ਮਲਕੀਅਤ ਸਿੰਘ ਦਾਖਾ, ਕੁਲਜੀਤ ਸਿੰਘ ਸ਼ੰਕਰ, ਸੁਸ਼ੀਲ ਮਲਹੋਤਰਾ, ਗੋਲਡੀ, ਵਿੰਕਲ ਸਮੇਤ ਹੋਰ ਕਈ ਸ਼ਖ਼ਸੀਅਤਾਂ ਵੀ ਮੌਜੂਦ ਸਨ।