- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਕਿਤਾ ਭੰਡਾਰੀ ਨੂੰ ਇਨਸਾਫ਼ ਦਿਵਾਉਣ ਲਈ ਮਹਿਲਾ ਕਾਂਗਰਸ ਨੇ ਕੈਂਡਲ ਮਾਰਚ ਕੱਢਿਆ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਮਹਿਲਾ ਕਾਂਗਰਸ ਲੁਧਿਆਣਾ ਦਿਹਾਤੀ ਵੱਲੋਂ ਬਲਾਕ ਡੇਹਲੋਂ ਦੇ ਪਿੰਡ ਗੋਪਾਲਪੁਰ ਵਿਖੇ ਅੰਕਿਤਾ ਭੰਡਾਰੀ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕੈਂਡਲ ਮਾਰਚ ਕੱਢਿਆ। ਇਸ ਮੌਕੇ ਮਹਿਲਾ ਕਾਂਗਰਸ ਲੁਧਿਆਣਾ ਦਿਹਾਤੀ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਅਤੇ ਵਾਈਸ ਪ੍ਰਧਾਨ ਬੀਬੀ ਹਰਜੀਤ ਕੌਰ ਗਰਚਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਜ਼ਿਕਰਯੋਗ ਹੈ ਕਿ ਉੱਤਰਾਖੰਡ ਦੀ ਰਹਿਣ ਵਾਲੀ ਅੰਕਿਤਾ ਭੰਡਾਰੀ ਦੀ ਸਤੰਬਰ 2022 ਵਿੱਚ ਰਿਸ਼ੀਕੇਸ਼ ਨੇੜੇ ਇਕ ਰਿਜ਼ੋਰਟ ਵਿੱਚ ਕੰਮ ਕਰਦਿਆਂ ਹੱਤਿਆ ਕਰ ਦਿੱਤੀ ਸੀ। ਰਿਜ਼ੋਰਟ ਦੇ ਮਾਲਕ ਪੁਲਕਿਤ ਆਰੀਆ ਤੇ ਉਸ ਦੇ ਦੋ ਸਾਥੀਆਂ ਨੂੰ ਦੋਸ਼ੀ ਠਹਿਰਾਇਆ ਸੀ। ਇਸ ਘਟਨਾ ਤੋਂ ਬਾਅਦ ਅੰਕਿਤਾ ਦੇ ਪਰਿਵਾਰ ਵੱਲੋਂ ਮਾਮਲੇ ਦੀ ਜਾਂਚ ਅਤੇ ਇਨਸਾਫ਼ ਸਬੰਧੀ ਲਗਾਤਾਰ ਆਵਾਜ਼ ਉਠਾਈ ਜਾਂਦੀ ਰਹੀ ਹੈ। ਮਹਿਲਾ ਕਾਂਗਰਸ ਵੱਲੋਂ ਇਸੇ ਮਾਮਲੇ ਵਿੱਚ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਨੂੰ ਉਭਾਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਬੀਬੀ ਕਿਰਨਦੀਪ ਕੌਰ ਗਰੇਵਾਲ ਤੇ ਬਲਾਕ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਗੋਪਾਲਪੁਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਅੰਕਿਤਾ ਭੰਡਾਰੀ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਮੌਕੇ ਬਲਜੀਤ ਕੌਰ, ਮਨਜੀਤ ਕੌਰ, ਪਰਮਿੰਦਰ ਸਿੰਘ, ਸੰਦੀਪ ਕੌਰ, ਦਿਲਜੀਤ ਕੌਰ ਤੇ ਗੁਰਵਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।