- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਪੰਜ ਪਿੰਡਾਂ ਦੀਆਂ ਇਕਾਈਆਂ ਦਾ ਗਠਨ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇੱਕ ਅਹਿਮ ਮੀਟਿੰਗ ਇਤਿਹਾਸਕ ਪਿੰਡ ਆਲਮਗੀਰ ਵਿਖੇ ਸਾਬਕਾ ਸਰਪੰਚ ਉਪਦੇਸ਼ ਸਿੰਘ ਬੇਸ਼ੀ ਪਹਿਲਵਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਅਤੇ ਪਵਨਦੀਪ ਸਿੰਘ ਗਰੇਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੈਡ,ਆਲਮਗੀਰ, ਗਿੱਲ, ਸਾਇਆ ਅਤੇ ਦੁਲੇਅ ਸਮੇਤ ਵੱਖ-ਵੱਖ ਪਿੰਡਾਂ ਦੀਆਂ ਇਕਾਈਆਂ ਦਾ ਗਠਨ ਕਰਕੇ ਅਹੁਦੇਦਾਰ ਨਿਯੁਕਤ ਕੀਤੇ ਗਏ। ਇਸ ਮੌਕੇ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ, ਰਵੀ ਗਰੇਵਾਲ, ਅਮਨਦੀਪ ਸਿੰਘ ਗਰੇਵਾਲ, ਪ੍ਰਿੰਸ ਧਾਲੀਵਾਲ,ਸਾਬਕਾ ਪੰਚ ਊਧਮ ਸਿੰਘ, ਗੁਰਮੁਖ ਸਿੰਘ ਪੱਪੂ, ਜਗਦੀਸ਼ ਸਿੰਘ, ਅਵਤਾਰ ਸਿੰਘ, ਮਨਦੀਪ ਸਿੰਘ ਨਿੱਕਾ, ਰਾਜਾ ਗਰੇਵਾਲ, ਸੋਨੀ ਗਿੱਲ, ਸਾਬਕਾ ਮੈਂਬਰ ਪ੍ਰੇਮ ਸਿੰਘ, ਗੁਰਮੇਜ ਸਿੰਘ, ਸੰਦੀਪ ਸਿੰਘ ਗਰੇਵਾਲ, ਪੰਚ ਨਿਰਭੈ ਸਿੰਘ, ਪੰਚ ਮਨਪ੍ਰੀਤ ਕੌਰ, ਗੁਰਜੰਟ ਸਿੰਘ ਗਰੇਵਾਲ, ਧਰਮਿੰਦਰ ਸਿੰਘ, ਮੈਂਬਰ ਕੁਲਵਿੰਦਰ ਸਿੰਘ, ਜੱਸੀ ਗਰੇਵਾਲ, ਵਰਿੰਦਰ ਸਿੰਘ ਆਰਟੀਓ, ਸੁਕੂ ਢੀਂਡਸਾ ਅਤੇ ਗੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।