- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਏਯੂ ਨੇ ਨੰਨ੍ਹੇ-ਮੁੰਨੇ ਬੱਚਿਆਂ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

5
ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ
ਪੀਏਯੂ ਦੇ ਕਾਲਜ ਆਫ਼ ਕਮਿਊਨਿਟੀ ਸਾਇੰਸ ਦੇ ਮਨੁੱਖੀ ਵਿਕਾਸ ਅਤੇ ਪਰਿਵਾਰਕ ਅਧਿਐਨ ਵਿਭਾਗ ਵੱਲੋਂ ਲੈਬਾਰਟਰੀ ਡੇਅ ਕੇਅਰ ਸੈਂਟਰ ਅਤੇ ਲੈਬੋਰੇਟਰੀ ਨਰਸਰੀ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਨਾਲ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਹ ਸਮਾਗਮ ਕਾਲਜ ਦੀ ਡੀਨ ਡਾ. ਕਿਰਨ ਬੈਂਸ ਅਤੇ ਵਿਭਾਗ ਦੀ ਮੁਖੀ ਡਾ. ਸੀਮਾ ਸ਼ਰਮਾ ਦੀ ਅਗਵਾਈ ਹੇਠ ਹੋਇਆ। ਵਿਭਾਗ ਦੇ ਅੰਡਰਗ੍ਰੈਜੂਏਟ ਤੇ ਸਰਟੀਫਿਕੇਟ ਕੋਰਸ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਰਾਵਣ ਦੇ ਪੁਤਲੇ ਦਾ ਦਹਿਨ ਕੀਤਾ ਗਿਆ। ਉਨ੍ਹਾਂ ਛੋਟੇ ਬੱਚਿਆਂ ਨਾਲ ਤਿਉਹਾਰ ਮਨਾਉਣ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਅਜਿਹੇ ਮੌਕੇ ਬੱਚਿਆਂ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜਨ ਦਾ ਵਧੀਆ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਸੱਚਾਈ, ਧਰਮ ਦੇ ਮਾਰਗ ’ਤੇ ਚੱਲਣ, ਹਿੰਮਤ ਰੱਖਣ ਅਤੇ ਅੰਤ ਵਿੱਚ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸਦੀਵੀ ਸੁਨੇਹਾ ਦਿੰਦਾ ਹੈ। ਰੰਗ-ਬਿਰੰਗੇ ਰਵਾਇਤੀ ਪਹਿਰਾਵਿਆਂ ਵਿੱਚ ਸਜੇ ਬੱਚਿਆਂ ਨੇ ਸਮਾਗਮ ਦੀ ਰੌਣਕ ਵਧਾਈ ਅਤੇ ਪੂਰੇ ਉਤਸ਼ਾਹ ਨਾਲ ਇਸ ਵਿੱਚ ਭਾਗ ਲਿਆ। ਬੱਚਿਆਂ ਨੇ ਵਿਸ਼ੇਸ਼ ਤੌਰ ’ਤੇ ਰਾਵਣ ਦੇ ਪੁਤਲੇ ਦੇ ਪ੍ਰਤੀਕਾਤਮਕ ਦਹਿਨ ਦਾ ਆਨੰਦ ਮਾਣਿਆ। ਇਸ ਮੌਕੇ ਮਠਿਆਈਆਂ ਵੀ ਵੰਡੀਆਂ ਗਈਆਂ, ਜਿਸ ਨਾਲ ਤਿਉਹਾਰ ਦੀ ਖੁਸ਼ੀ ਹੋਰ ਵਧ ਗਈ ਅਤੇ ਇਹ ਦਿਨ ਬੱਚਿਆਂ ਲਈ ਯਾਦਗਾਰੀ ਬਣ ਗਿਆ। ਕਾਲਜ ਦੀ ਡੀਨ ਡਾ. ਕਿਰਨ ਬੈਂਸ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਮਾਗਮ ਵਿੱਚ ਵਿਭਾਗ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਲੈਬਾਰਟਰੀ ਡੇਅ ਕੇਅਰ ਸੈਂਟਰ ਤੇ ਲੈਬਾਰਟਰੀ ਨਰਸਰੀ ਸਕੂਲ ਦੇ ਸਟਾਫ਼ ਮੈਂਬਰਾਂ ਨੇ ਸ਼ਮੂਲੀਅਤ ਕੀਤੀ।