- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਾ ’ਤੇ ਵੈਦ ਵੱਲੋਂ ਹਰਜੋਤ ਸਿੰਘ ਗਰੇਵਾਲ ਨਾਲ ਮੁਲਾਕਾਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਇੱਥੋਂ ਦੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਬੀਬੀ ਅੰਮ੍ਰਿਤਾ ਵੜਿੰਗ ਅਤੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਅੱਜ ਹਲਕਾ ਗਿੱਲ ਦੇ ਯੂਥ ਕਾਂਗਰਸ ਆਗੂ ਹਰਜੋਤ ਸਿੰਘ ਗਰੇਵਾਲ ਦੇ ਗ੍ਰਹਿ ਵਿਖੇ ਪਰਿਵਾਰਕ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਹਰਜੋਤ ਸਿੰਘ ਗਰੇਵਾਲ ਤੇ ਉਨ੍ਹਾਂ ਦੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕਰਦਿਆਂ ਮੁਬਾਰਕਬਾਦ ਦਿੱਤੀ। ਇਸ ਮੌਕੇ ਬੀਬੀ ਅੰਮ੍ਰਿਤਾ ਵੜਿੰਗ ਨੇ ਹਰਜੋਤ ਸਿੰਘ ਗਰੇਵਾਲ ਦੇ ਘਰ ਪੁੱਤਰ ਅਨਹਦ ਸਿੰਘ ਗਰੇਵਾਲ ਦੀ ਆਮਦ ’ਤੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਹਰਜੋਤ ਸਿੰਘ ਗਰੇਵਾਲ ਨੂੰ ਯੂਥ ਕਾਂਗਰਸ ਦੀ ਚੋਣ ਜਿੱਤਣ ’ਤੇ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਬੱਚੇ ਦੀ ਆਮਦ ਪਰਿਵਾਰ ਲਈ ਖੁਸ਼ੀ ਦਾ ਮੌਕਾ ਹੈ ਅਤੇ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਬੱਚਾ ਤੰਦਰੁਸਤ ਰਹੇ ਤੇ ਪਰਿਵਾਰ ਦੀਆਂ ਖੁਸ਼ੀਆਂ ਵਿੱਚ ਵਾਧਾ ਕਰੇ। ਹਰਜੋਤ ਸਿੰਘ ਗਰੇਵਾਲ ਇੱਕ ਹੋਣਹਾਰ ਅਤੇ ਸੰਘਰਸ਼ਸ਼ੀਲ ਯੂਥ ਆਗੂ ਹਨ। ਉਨ੍ਹਾਂ ਕਿਹਾ ਕਿ ਹਰਜੋਤ ਸਿੰਘ ਗਰੇਵਾਲ ਨੇ ਯੂਥ ਕਾਂਗਰਸ ਦੀ ਚੋਣ ਜਿੱਤ ਕੇ ਸਿਆਸੀ ਸਰਗਰਮੀ ਅਤੇ ਜਥੇਬੰਦੀ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਹੈ। ਅੱਜ ਉਨ੍ਹਾਂ ਦੇ ਪਰਿਵਾਰ ਵਿੱਚ ਖੁਸ਼ੀ ਦਾ ਮੌਕਾ ਹੋਣ ਕਰਕੇ ਉਹ ਨਿੱਜੀ ਤੌਰ ’ਤੇ ਵਧਾਈ ਦੇਣ ਅਤੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕਰਨ ਲਈ ਪਹੁੰਚੇ ਹਨ। ਇਸ ਮੌਕੇ ਦਵਿੰਦਰ ਸਿੰਘ ਗਿੱਲ, ਹਿਰਦੇਵਾਲ ਢੀਂਡਸਾ,ਬੀਬੀ ਸੁਖਦੀਪ ਕੌਰ ਹਲਕਾ ਕੁਆਰਡੀਨੇਟਰ,ਦਵਿੰਦਰ ਸਿੰਘ ਲਲਤੋਂ,ਮਨਜਿੰਦਰ ਸਿੰਘ ਨੋਨੀ ਸੀਲੋ, ਸਰਪੰਚ ਜਗਦੇਵ ਸਿੰਘ, ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਬਿੱਲਾ, ਹਰਵਿੰਦਰ ਸਿੰਘ ਮੈਂਬਰ, ਕਰਮਜੀਤ ਕੌਰ, ਵੀਰਪਾਲ ਕੌਰ, ਜਸਪਾਲ ਕੌਰ, ਪਰਮਜੀਤ ਕੌਰ, ਗੁਰਮੇਲ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਕੁਲਦੀਪ ਕੌਰ, ਘੁੱਗੀ ਚਾਚਾ ਤੇ ਸੁਰਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।