- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਆਰਪੀ ਨੇ ਆਪਣੇ ਕੌਮੀ ਅਹੁਦੇਦਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ’ਚ 100 ਘੰਟਿਆਂ ’ਚ ਨਸ਼ਿਆਂ ਵਿਰੁੱਧ ਨਿਰਣਾਇਕ ਕਾਰਵਾਈ ਕਰਕੇ ਇਸ ਨੂੰ ਖ਼ਤਮ ਕਰਨ ਦੇ ਐਲਾਨ ਤੋਂ ਬਾਅਦ ਭਾਰਤੀ ਰਾਸ਼ਟਰਵਾਦੀ ਪਾਰਟੀ (ਬੀਆਰਪੀ) ਨੇ ਆਪਣੇ ਕੌਮੀ ਅਹੁਦੇਦਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਪਾਰਟੀ ਦੇ ਕੌਮੀ ਉਪ ਪ੍ਰਧਾਨ ਤੇ ਪੰਜਾਬ ਇੰਚਾਰਜ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਅਹੁਦੇਦਾਰਾਂ ਦੀ ਸੁਰੱਖਿਆ ਦਾ ਮੁੱਦਾ ਚੁੱਕਦਿਆਂ ਕੌਮੀ ਸਕੱਤਰ ਮਨੋਜ ਚੌਬੇ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ। ਪੱਤਰ ਅਨੁਸਾਰ 25 ਅਗਸਤ 2026 ਦੀ ਰਾਤ ਨੂੰ ਚੰਡੀਗੜ੍ਹ ਸਥਿਤ ਗਰੇਵਾਲ ਦੀ ਰਿਹਾਇਸ਼ ਦੇ ਆਲੇ-ਦੁਆਲੇ ਵਟਸਐਪ ਅਤੇ ਹੋਰ ਐਪਸ ਰਾਹੀਂ ਸ਼ੱਕੀ ਗੱਲਬਾਤ ਹੋਣ ਦੀ ਸੂਚਨਾ ਮਿਲੀ ਸੀ। ਪਾਰਟੀ ਨੇ ਪਹਿਲਾਂ ਮਿਲੀਆਂ ਧਮਕੀ ਭਰੀਆਂ ਈਮੇਲਾਂ ਅਤੇ ਲੁਧਿਆਣਾ ਦੇ ਜਮਾਲਪੁਰ ਥਾਣੇ ਵਿੱਚ ਦਰਜ ਐੱਫਆਈਆਰ ਨੰਬਰ 0221 ਦਾ ਹਵਾਲਾ ਦਿੰਦਿਆਂ ਸਬੰਧਤ ਏਜੰਸੀਆਂ ਨੂੰ ਡਿਜੀਟਲ ਸਬੂਤਾਂ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਬੀਆਰਪੀ ਨੇ ਮੰਗ ਕੀਤੀ ਹੈ ਕਿ ਕਾਲ ਰਿਕਾਰਡਾਂ ਅਤੇ ਹੋਰ ਉਪਲਬਧ ਸਬੂਤਾਂ ਦੇ ਆਧਾਰ ’ਤੇ ਖ਼ਤਰੇ ਦਾ ਮੁਲਾਂਕਣ ਕਰਕੇ ਢੁੱਕਵੇਂ ਸੁਰੱਖਿਆ ਕਦਮ ਚੁੱਕੇ ਜਾਣ।