- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਹਨੇਵਾਲ ਦੇ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ

ਗੁਰਦੀਪ ਭਾਮੀਆਂ,ਪੰਜਾਬੀ ਜਾਗਰਣ, ਸਾਹਨੇਵਾਲ/ਕੋਹਾੜਾ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂਆਂ ਨੇ ਮੁਲਾਕਾਤ ਕੀਤੀ। ਇਸ ਮੌਕੇ ਹਲਕੇ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਤੇ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੁਲਾਕਾਤ ਦੌਰਾਨ ਪਾਲ ਸਿੰਘ ਗਰੇਵਾਲ ਸਾਬਕਾ ਕੌਂਸਲਰ, ਗੁਰਦੇਵ ਸਿੰਘ ਲਾਪਰਾਂ ਸਾਬਕਾ ਜ਼ਿਲ੍ਹਾ ਪ੍ਰਧਾਨ, ਕੈਪਟਨ ਸੁਖਜੀਤ ਸਿੰਘ ਹਰਾ ਸਾਬਕਾ ਪ੍ਰਧਾਨ ਸਾਹਨੇਵਾਲ,ਮਨਵੀਰ ਸਿੰਘ ਧਾਲੀਵਾਲ ਯੂਥ ਆਗੂ, ਤਾਜ ਪਰਵਿੰਦਰ ਸਿੰਘ ਸੋਨੂੰ ਬਲਾਕ ਪ੍ਰਧਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਤਿੰਦਰਪਾਲ ਸਿੰਘ ਤਾਜਪੁਰੀ ਸਾਬਕਾ ਚੇਅਰਮੈਨ, ਹਰਵੀਰ ਸਿੰਘ ਗਿੱਲ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ, ਸੁਖਵਿੰਦਰ ਸਿੰਘ ਬੱਲੂ ਸਾਬਕਾ ਕੌਂਸਲਰ, ਐੱਸਪੀ. ਐੱਸ. ਗਿੱਲ ਇੰਟਕ ਪ੍ਰਧਾਨ ਅਤੇ ਬੱਬੀ ਮੂੰਡੀ ਯੂਥ ਆਗੂਆਂ ਨੇ ਹਲਕਾ ਸਾਹਨੇਵਾਲ ਦੀ ਮੌਜੂ਼ਦਾ ਸਥਿਤੀ ਤੋਂ ਜਾਣੂ ਕਰਵਾਇਆ। ਇਨ੍ਹਾਂ ਕਾਂਗਰਸੀ ਆਗੂਆਂ ਨੇ ਹਲਕੇ ਦੀ ਸਿਆਸੀ ਸਥਿਤੀ ਅਤੇ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੁਲਾਕਾਤ ਨੂੰ ਹਲਕਾ ਸਾਹਨੇਵਾਲ ਦੇ ਆਗੂਆਂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੀ ਲੀਡਰਸ਼ਿਪ ਵਿਚਾਲੇ ਵਿਚਾਰਾਂ ਦੇ ਆਦਾਨ-ਪ੍ਰਦਾਨ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।