- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਿਤ ਸ਼ਾਹ ਦੀ ਫੇਰੀ ਮਗਰੋਂ ਲੁਧਿਆਣਾ ਦੇ ਭਾਜਪਾ ਆਗੂ ਸਰਗਰਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਅਮਿਤ ਸ਼ਾਹ ਦੀ ਫੇਰੀ ਤੋਂ ਬਾਅਦ ਲੁਧਿਆਣਾ ਦੇ ਭਾਜਪਾ ਆਗੂਆਂ ਵਿੱਚ ਉਤਸ਼ਾਹ ਹੈ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਗੂਆਂ ਨੇ ਲੋਕਾਂ ਨਾਲ ਸੰਪਰਕ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਉੱਧਰ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਐਲਾਨ ਨਾਲ ਲੋਕਾਂ ਵਿੱਚ ਨਸ਼ਿਆਂ ਦੇ ਖਾਤਮੇ ਦੀ ਆਸ ਜਾਗੀ ਹੈ। ਜ਼ਿਲ੍ਹਾ ਭਾਜਪਾ ਦੇ ਬੁਲਾਰੇ ਵਿਭੋਰ ਗਰਗ ਨੇ ਹਲਕਾ ਦੱਖਣੀ ਸਥਿਤ ਗਿਆਸਪੁਰਾ ਸੁਆ ਰੋਡ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਨੇ ਜੋ ਕਿਹਾ, ਉਹ ਕਰਕੇ ਦਿਖਾਇਆ। ਦੇਸ਼ ਵਿੱਚ ਭਾਜਪਾ ਹੀ ਇੱਕੋ ਇੱਕ ਪਾਰਟੀ ਹੈ, ਜਿਸ ਨੇ ਦੇਸ਼ ਦੇ ਨਾਗਰਿਕਾਂ ਨਾਲ ਜੋ ਵੀ ਵਾਅਦਾ ਕੀਤਾ, ਉਸ ਨੂੰ ਪੂਰਾ ਕਰਨ ਲਈ ਹਮੇਸ਼ਾ ਵਚਨਬੱਧਤਾ ਨਾਲ ਕੰਮ ਕੀਤਾ ਹੈ। ਵਿਭੋਰ ਗਰਗ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੁਧਿਆਣਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਭਾਜਪਾ ਦਾ ਸਪੱਸ਼ਟ ਸੰਕਲਪ ਲੋਕਾਂ ਸਾਹਮਣੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਨ ਦੀ ਸੂਰਤ ਵਿੱਚ 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਨਾ ਦੇਸ਼ ਨੂੰ ਨਸ਼ਾ ਮੁਕਤ ਕਰਕੇ ਵਿਕਸਤ ਭਾਰਤ ਬਣਾਉਣਾ ਹੈ।