- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਿਤ ਸ਼ਾਹ ਦੇ ਸੰਕਲਪ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਆਸ ਬੱਝੀ-ਮਿਸ਼ਰਾ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ ਲੁਧਿਆਣਾ
ਭਾਰਤੀ ਜਨਤਾ ਪਾਰਟੀ ਪੂਰਵਾਂਚਲ ਸੈਲ ਦੇ ਸੂਬਾ ਪ੍ਰਧਾਨ ਅਤੇ ਕੌਂਸਲਰ ਰਾਜੇਸ਼ ਮਿਸ਼ਰਾ ਨੇ ਲੁਧਿਆਣਾ ਪਹੁੰਚੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਮੁਲਕਾਤ ਕੀਤੀ ਤੇ ਪੰਜਾਬ ਵਿੱਚ ਵਸਦੇ ਪੂਰਵਾਂਚਲ ਸਮਾਜ ਦੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਪੱਤਰ ਦਿੱਤਾ। ਇਸ ਮੌਕੇ ਰਾਜੇਸ਼ ਮਿਸ਼ਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਉਡੀਕ ਵਿੱਚ ਹਨ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੀੜਤ ਪਰਿਵਾਰਾਂ ਨਾਲ ਪੰਜਾਬ ਚ ਮੁਲਕਾਤ ਪੀੜਤ ਪਰਿਵਾਰਾਂ ਲਈ ਵੱਡੀ ਮਲ੍ਹਮ ਹੈ। ਪੰਜਾਬ ਨੂੰ ਨਸ਼ਾਮੁਕਤ ਕਰਨ ਲਈ ਉਨ੍ਹਾਂ ਵੱਲੋ ਲਿਆ ਸੰਕਲਪ ਪੰਜਾਬ ਦੇ ਲੋਕਾਂ ਦਾ ਉਹਨਾਂ ਪ੍ਰਤੀ ਵੱਡਾ ਵਿਸ਼ਵਾਸ ਹੈ। ਕੌਂਸਲਰ ਰਾਜੇਸ਼ ਮਿਸ਼ਰਾ ਨੇ ਕਿਹਾ ਕਿ ਅਮਿਤ ਸ਼ਾਹ ਵੱਲੋ ਜੋ ਵੀ ਫੈਸਲਾ ਲਿਆ ਜਾਂਦਾ ਹੈ ਉਸਨੂੰ ਅਮਲੀ ਜਾਮਾ ਦਿੱਤਾ ਜਾਂਦਾ ਹੈ। ਅੱਜ ਪੰਜਾਬ ਦੇ ਲੋਕਾਂ ਨੂੰ ਕੇਂਦਰ ਤੋਂ ਵੱਡੀ ਆਸ ਹੈ। ਪੰਜਾਬ ਦੀ ਜਵਾਨੀ, ਕਿਸਾਨੀ, ਮਜ਼ਦੂਰ, ਉਦਯੋਗ, ਵਿਦਿਆਰਥੀ ਸਮੇਤ ਹਰ ਵਰਗ ਹੁਣ ਪੰਜਾਬ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਤਿਆਰ ਹੈ। ਮੌਜੂਦਾ ‘ਆਪ’ ਦੀ ਸਰਕਾਰ ਵਲੋਂ ਸੂਬੇ ਨੂੰ ਕਰਜ਼ਾਈ ਬਣਾ ਕੇ ਸੂਬੇ ਨੂੰ ਬਦਹਾਲ ਕੀਤਾ ਹੋਇਆ ਹੈ। ਵਿਕਾਸ ਕਾਰਜ ਨਾ ਹੋਣਾ, ਭੰਗ ਕਾਨੂੰਨ ਵਿਵਸਥਾ, ਨਸ਼ਾ, ਝੂਠੇ ਪ੍ਰਚਾਰ ਤੇ ਵਧੇ ਹੋਏ ਭ੍ਰਿਸ਼ਟਾਚਾਰ ਨੇ ਸੂਬੇ ਦਾ ਵਿਨਾਸ਼ ਕਰ ਦਿੱਤਾ ਹੈ ਤੇ ਇਸ ਪਿੱਛੇ ਜ਼ਿੰਮੇਵਾਰ ਪੰਜਾਬ ਦੀ ਮੌਜੂਦਾ ‘ਆਪ’ ਦੀ ਸਰਕਾਰ ਹੈ।