- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜ ਪੱਧਰੀ ਖੇਡ ਮੁਕਾਬਲਿਆਂ ਦੇ ਪੰਜਵੇ ਦਿਨ ਫਸਵੇਂ ਮੁਕਾਬਲੇ ਹੋਏ

ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਰਾਜ ਪੱਧਰੀ ਖੇਡਾਂ ਦੇ ਦੂਜੇ ਫੇਜ਼ ਦਾ ਆਗਾਜ਼ 17 ਅਕਤੂਬਰ ਤੋਂ ਪੰਜਾਬ ਦੇ ਵੱਖ-ਵੱਖ 7 ਜਿਲ੍ਹਿਆਂ ਵਿੱਚ ਹੋ ਚੁੱਕਾ ਹੈ। ਬਾਸਕਟਬਾਲ (ਏਜ ਗਰੁੱਪ ਅੰ14, 17, 21, 21-30, 31-40) ਲੜਕੇ/ਲੜਕੀਆਂ, ਮੇਲ/ ਫੀਮੇਲ ਜਿਲ੍ਹਾ ਲੁਧਿਆਣਾ ਵਿਖੇ ਡੀਸੀ ਹਿਮਾਂਸ਼ੂ ਜੈਨ ਦੀ ਯੋਗ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਬਾਸਕਟਬਾਲ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੇ ਪੰਜਵੇ ਦਿਨ ਦੇ ਅੰ14 ਲੜਕਿਆਂ ਦੇ ਕੁਆਟਰ ਫਾਈਨਲ ਮੈਚਾਂ ’ਚ ਜਲੰਧਰ ਦੀ ਟੀਮ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਟੀਮ ਨੂੰ 31-04 ਦੇ ਫਰਕ ਨਾਲ ਅਤੇ ਜ਼ਿਲ੍ਹਾ ਪਟਿਆਲਾ ਦੀ ਟੀਮ ਨੇ ਜਿਲ੍ਹਾ ਬਰਨਾਲਾ ਦੀ ਟੀਮ ਨੂੰ 34-04 ਦੇ ਫਰਕ ਨਾਲ ਹਰਾਇਆ। ਅੰਡਰ-17 ਲੜਕਿਆਂ ਦੇ ਕੁਆਟਰ ਫਾਈਨਲ ਮੈਚਾਂ ’ਚ ਜਿਲ੍ਹਾ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੂੰ 47-17 ਦੇ ਫਰਕ ਨਾਲ ਅਤੇ ਜ਼ਿਲ੍ਹਾ ਬਠਿੰਡਾ ਦੀ ਟੀਮ ਨੇ ਜਿਲ੍ਹਾ ਅੰਮ੍ਰਿਤਸਰ ਸਾਹਿਬ ਦੀ ਟੀਮ ਨੰਲ 36-24 ਦੇ ਫਰਕ ਨਾਲ ਹਰਾਇਆ। ਅੰਡਰ 21 ਮੇਲ ਵਰਗ ਦੇ ਕੁਆਟਰ ਫਾਈਨਲ ਮੈਚਾਂ ਵਿੱਚ ਜ਼ਿਲ੍ਹਾ ਲੁਧਿਆਣਾ ਦੀ ਟੀਮ ਨੇ ਜਿਲ੍ਹਾ ਬਠਿੰਡਾ ਦੀ ਟੀਮ ਨੂੰ 52-24 ਦੇ ਫਰਕ ਨਾਲ ਅਤੇ ਜਿਲ੍ਹਾ ਪਟਿਆਲਾ ਦੀ ਟੀਮ ਨੇ ਜ਼ਿਲ੍ਹਾ ਐੱਸਏਐੱਸ ਨਗਰ ਦੀ ਟੀਮ ਨੂੰ 42-18 ਦੇ ਫਰਕ ਨਾਲ ਹਰਾਇਆ।