- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਡੀਸੀ ਦਫ਼ਤਰ ਅੱਗੇ ਦਿੱਤਾ ਵਿਸ਼ਾਲ ਰੋਸ ਧਰਨਾ

-ਪੈਨਸ਼ਨਰਾਂ ਨੇ ਵੀ ਕੀਤੀ ਹਮਾਇਤ, ਕੰਮ-ਕਾਰ ਲਈ ਲੋਕਾਂ ਨੂੰ ਕਰਨਾ ਪੈ ਰਿਹੈ ਮੁਸ਼ਕਲਾਂ ਦਾ ਸਾਹਮਣਾ
ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਅਤੇ ਵਾਰ-ਵਾਰ ਮੀਟਿੰਗਾਂ ਦੇ ਕੇ ਮੁਕਰਨ ਖਿਲਾਫ ਸਾਂਝਾ ਮੁਲਾਜ਼ਮ ਮੰਚ ਪੰਜਾਬ ,ਚੰਡੀਗੜ੍ਹ ਤੇ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ,ਤੇ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੀ ਤਰ੍ਹਾਂ ਲੁਧਿਆਣਾ ਦੇ ਸਮੂਹ ਮੁਲਾਜ਼ਮ ਤੇ ਅਧਿਆਪਕਾਂ ਵੱਲੋਂ ਵੀ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫਤਰ ਸਾਹਮਣੇ ਰੋਸ ਧਰਨਾ ਦਿੱਤਾ। ਇਸ ਮੌਕੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਅਧਿਆਪਕ/ਮੁਲਾਜ਼ਮ ਆਗੂਆਂ ਰਮਨਜੀਤ ਸਿੰਘ ਸੰਧੂ, ਸੰਦੀਪ ਭੰਬਕ, ਅਮਰਜੀਤ ਸਿੰਘ, ਬਲਜਿੰਦਰ ਸਿੰਘ ਰਾਕੇਸ਼ ਕੁਮਾਰ,ਕੁਲਜਿੰਦਰ ਸਿੰਘ ਬੱਦੋਵਾਲ, ਸੰਜੀਵ ਸ਼ਰਮਾ, ਰਾਜਦੀਪ ਸਿੰਘ, ਗੁਰਪ੍ਰੀਤ ਸਿੰਘ ਮਹਿਦੂਦਾਂ, ਟਹਿਲ ਸਿੰਘ ਸਰਾਭਾ, ਗੁਰਦੀਪ ਸਿੰਘ ਚੀਮਾਂ, ਗੁਰਮੇਲ ਸਿੰਘ ਮੈਲਡੇ,ਜਸਵਿੰਦਰ ਸਿੰਘ ਐਤੀਆਣਾ, ਕਿਸਾਨ ਆਗੂ ਜਸਦੇਵ ਸਿੰਘ ਲਲਤੋਂ, ਹਰਦੇਵ ਸਿੰਘ ਮੁੱਲਾਂਪੁਰ, ਬਾਪੂ ਬਲਕੌਰ ਸਿੰਘ, ਬਲਵਿੰਦਰ ਸਿੰਘ ਲਤਾਲਾ, ਕਮਲਜੀਤ ਸਿੰਘ ਬਨਵੈਤ, ਕੁਲਦੀਪ ਸਿੰਘ ਲੈਕਚਰਾਰ ਯੂਨੀਅਨ, ਪਰਮਿੰਦਰ ਸਿੰਘ ਮਲੌਦ, ਪਰਮਜੀਤ ਸਿੰਘ ਮਾਨ ਅਤੇ ਬਲਵੀਰ ਸਿੰਘ ਬਾਸੀਆਂ ਆਦਿ ਆਗੂਆਂ ਨੇ ਕਿਹਾ ਕਿ ਮੁਲਾਜ਼ਮ/ਪੈਨਸ਼ਨਰ ਮੰਗਾਂ-ਮਸਲਿਆਂ ਜਿਨ੍ਹਾਂ ’ਚ 18 ਫੀਸਦੀ ਡੀਏ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 15/7/2015 ਤੇ 17/7/2020 ਦਾ ਪੱਤਰ ਰੱਦ ਕਰਵਾਉਣ, ਪੈਨਸ਼ਨਰਾਂ ਨੂੰ 2•59 ਦਾ ਗੁਣਾਂਕ ਦੇਣ, ਏਸੀਪੀ ਸਕੀਮ ਬਹਾਲ ਕਰਨ, ਪੇਂਡੂ ਭੱਤੇ ਸਮੇਤ ਕੱਟੇ ਗਏ ਵੱਖ-ਵੱਖ 37 ਤਰ੍ਹਾਂ ਦੇ ਭੱਤੇ ਬਹਾਲ ਕਰਵਾਉਣ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਤਬਦੀਲ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ, ਮਿਡ-ਡੇ-ਮੀਲ ਵਰਕਰਾਂ ਸਮੇਤ ਹੋਰ ਆਊਸੋਰਸ ਕਾਮਿਆਂ ਦੀਆਂ ਤਨਖਾਹਾਂ ਵਧਾਉਣ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਮਾਨ ਮੁਲਾਜ਼ਮਾਂ ਨਾਲ ਵਾਰ-ਵਾਰ ਵਾਅਦਾ ਖਿਲਾਫੀ ਕਰ ਰਹੇ ਹਨ । ਆਗੂਆਂ ਨੇ ਕਿਹਾ ਕਿ ਵਾਰ-ਵਾਰ ਮੀਟਿੰਗਾਂ ਦੇ ਕੇ ਮਿਥੇ ਸਮੇਂ ’ਤੇ ਮੀਟਿੰਗ ਰੱਦ ਕਰਨਾ ਮੁੱਖ ਮੰਤਰੀ ਦਾ ਸੁਭਾਅ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਕਥਿਤ ਤੌਰ ‘ਤੇ ਇਕ ਪਾਸੇ ਕਰੋੜਾਂ ਰੁਪਏ ਦੇ ਘਪਲੇ ਸਾਹਮਣੇ ਆ ਰਹੇ ਹਨ ਪਰ ਸਰਕਾਰ ਦੀ ਰੀੜ੍ਹ ਦੀ ਹੱਡੀ ਗਿਣੇ ਜਾਂਦੇ ਮੁਲਾਜ਼ਮਾਂ ਲਈ ਸਰਕਾਰ ਹਮੇਸ਼ਾ ਖਾਲੀ ਠੂਠਾ ਦਿਖਾ ਰਹੀ ਹੈ। ਆਗੂਆਂ ਨੇ ਕਿਹਾ ਕਿ ਹੁਣ ਆਰ-ਪਾਰ ਦੀ ਲੜਾਈ ਲੜੀ ਜਾਵੇਗੀ।
ਸਮੂਹ ਮੁਲਾਜ਼ਮ ਵਰਗ ਅੱਜ ਦੀ ਤਰ੍ਹਾਂ ਕੱਲ੍ਹ ਵੀ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ਦਾ ਹਿੱਸਾ ਬਣ ਰਿਹਾ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ। ਇਸ ਮੌਕੇ ਅਰਵਿੰਦਰ ਸਿੰਘ ਭੰਗੂ, ਜੰਗਪਾਲ ਸਿੰਘ ਰਾਏਕੋਟ, ਜਗਮੀਤ ਸਿੰਘ ਢੱਟ, ਖੁਸ਼ਵੰਤ ਸਿੰਘ ਬਾਜਵਾ,ਮੈਡਮ ਅਮਨਦੀਪ ਕੌਰ, ਸੋਨਜੀਤ ਕੌਰ ਸੇਖੋਂ, ਸੰਦੀਪ ਕੌਰ, ਪ੍ਰੀਤਮ ਸਿੰਘ ਸਵੱਦੀ, ਨਰਿੰਦਰ ਸਿੰਘ ਰਾਏਕੋਟ, ਹਰਮਨਦੀਪ ਸਿੰਘ ਬਾਸੀਆਂ, ਕਿਸਾਨ ਆਗੂ ਗੁਰਦਿਆਲ ਸਿੰਘ ਤਲਵੰਡੀ, ਸੁਖਵੰਤ ਸਿੰਘ ਪਮਾਲ, ਦਰਸ਼ਨ ਸਿੰਘ ਭਨੋਹੜ, ਪ੍ਰਭਜੋਤ ਸਿੰਘ ਤਲਵੰਡੀ ਅਤੇ ਮਨਜੀਤ ਸਿੰਘ ਆਦਿ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪੈਨਸ਼ਨਰਾਂ ਵੱਲੋਂ ਮੁਲਾਜ਼ਮਾਂ ਦੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੁੰਦਿਆਂ ਸੰਘਰਸ਼ ਨੂੰ ਤਿੱਖਾ ਕਰਨ ਲਈ ਸਮਰਥਨ ਦਿੱਤਾ ।ਇਸ ਮੌਕੇ ਮੁਲਾਜ਼ਮਾਂ ਦੀ ਤਾਲਮੇਲ ਕਮੇਟੀ ਵੱਲੋਂ ਬਣਾਈਆਂ ਗਈਆਂ ਨਿਗਰਾਨ ਟੀਮਾਂ ਨੇ ਵੱਖ-ਵੱਖ ਦਫ਼ਤਰਾਂ ਵਿੱਚ ਜਾ ਕੇ ਮੁਲਾਜ਼ਮਾਂ ਦੀ ਹਾਜ਼ਰੀ ਵੀ ਚੈੱਕ ਕੀਤੀ,ਪਰ ਦਫ਼ਤਰਾਂ ਵਿੱਚ ਸਾਰਾ ਦਿਨ ਸੁੰਨਸਾਨ ਛਾਈ ਰਹੀ। ਮੁਲਾਜ਼ਮਾਂ ਦੀ ਹੜਤਾਲ ਕਾਰਨ ਕੰਮ ਕਾਰ ਲਈ ਦਫ਼ਤਰਾਂ ਵਿੱਚ ਆਏ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਇਸ ਮੌਕੇ ਖੱਜਲ ਖੁਆਰੀ ਦਾ ਸਾਹਮਣਾ ਕਰ ਰਹੇ ਲੋਕਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।