- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਜਪ-ਤਪ ਚੌਪਹਿਰਾ ਸਮਾਗਮ ਕਰਵਾਇਆ

-ਸਮੁੱਚਾ ਗੁਰਦੁਆਰਾ ਸਾਹਿਬ ਸਤਿਨਾਮ-ਵਾਹਿਗੁਰੂ ਦੇ ਜਾਪ ਨਾਲ ਗੂੰਜਿਆ
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹਰ ਬੁੱਧਵਾਰ ਦੀ ਤਰ੍ਹਾਂ ਜਪ-ਤਪ ਚੌਪਹਿਰਾ ਸਮਾਗਮ ਅੱਜ ਵੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਦੇ ਨਾਲ ਹੀ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ।ਸਮਾਗਮ ਦੌਰਾਨ ਗੁਰੂ ਚਰਨਾਂ ਦੇ ਪ੍ਰੇਮ ਅਤੇ ਸ਼ਰਧਾ ਭਾਵਨਾ ਵਿੱਚ ਭਿੱਜੀਆਂ ਸੰਗਤਾਂ ਨੇ ਧੰਨ-ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਹਾਨ ਸ਼ਹਾਦਤ, ਅਦੁੱਤੀ ਕੁਰਬਾਨੀ ਅਤੇ ਸਿੱਖੀ ਸਿਦਕ ਨੂੰ ਸਮਰਪਿਤ ਸ਼ਬਦ ਗਾਇਨ ਕਰਦਿਆਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸਮੁੱਚਾ ਗੁਰਦੁਆਰਾ ਸਾਹਿਬ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਗੂੰਜ ਉੱਠਿਆ। ਸੰਗਤਾਂ ਨੇ ਇਕਾਗਰ ਚਿੱਤ ਹੋ ਕੇ ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਪ੍ਰਧਾਨ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਟ੍ਰੱਸਟੀ ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਗੁਰਬਾਣੀ ਦਾ ਜਾਪ ਅਤੇ ਨਾਮ ਸਿਮਰਨ ਮਨੁੱਖ ਦੇ ਨਾਲ-ਨਾਲ ਜੀਵਨ ਵਿੱਚ ਸ਼ਾਂਤੀ, ਨਿਮਰਤਾ ਅਤੇ ਸੇਵਾ ਦੀ ਭਾਵਨਾ ਪੈਦਾ ਕਰਦਾ ਹੈ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਇਸ ਦੌਰਾਨ ਟਰੱਸਟੀ ਮੈਂਬਰ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ, ਨਵਨੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਜੀਤ ਸਿੰਘ ਟਿੱਕਾ, ਅਮਰਪਾਲ ਸਿੰਘ ਸਰਨਾ, ਹਰਵਿੰਦਰ ਪਾਲ ਸਿੰਘ ਚਾਵਲਾ, ਜਸਵਿੰਦਰ ਸਿੰਘ ਸੇਠੀ ਵੀ ਗੁਰੂ ਘਰ ਨਤਮਸਤਕ ਹੋਏ।