- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਮੰਤਰੀ ਢਿੱਲੋਂ ਨੇ ਬੂਥ ਕਮੇਟੀ ਮੈਂਬਰਾਂ ਦਾ ਕੀਤਾ ਸਨਮਾਨ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ : ਸਾਬਕਾ ਮੰਤਰੀ ਅਤੇ ਹਲਕਾ ਇੰਚਾਰਜ ਸਾਹਨੇਵਾਲ ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਹਲਕਾ ਸਾਹਨੇਵਾਲ ਦੀਆਂ ਬੂਥ ਕਮੇਟੀਆਂ ਦਾ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ। ਕੁਹਾੜਾ-ਲੱਖੋਵਾਲ ਰੋਡ ਉਪਰ ਸਥਿਤ ਇਕ ਪੈਲੇਸ ਵਿਚ ਰੱਖੇ ਸਮਾਗਮ ਦੌਰਾਨ ਬੂਥ ਕਮੇਟੀ ਮੈਂਬਰਾਂ ਦਾ ਸਨਮਾਨ ਕਰਦਿਆਂ ਸਾਬਕਾ ਮੰਤਰੀ ਅਤੇ ਹਲਕਾ ਇੰਚਾਰਜ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਹਲਕੇ ਦੇ ਹਰ ਘਰ ਤੱਕ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਸਾਲ 2007 ਤੋਂ 2017 ਤੱਕ ਕੀਤੇ ਗਏ ਰਿਕਾਰਡਤੋੜ ਵਿਕਾਸ ਕੰਮਾਂ ਤੇ ਲੋਕ ਪੱਖੀ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ ਜਾ ਰਿਹਾ ਹੈ, ਉੱਥੇ ਮੌਜੂਦਾ ਆਪ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਵੀ ਭਾਂਡਾ ਫੋੜਿਆ ਜਾ ਰਿਹਾ ਹੈ। ਸਾਬਕਾ ਮੰਤਰੀ ਢਿੱਲੋਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਬੂਥ ਕਮੇਟੀਆਂ ਦੀ ਵੱਡੀ ਭੂਮਿਕਾ ਹੁੰਦੀ ਹੈ। ਇਸ ਲਈ ਉਹਨਾਂ ਦਾ ਮਾਣ ਸਨਮਾਨ ਉਹਨਾਂ ਦੀ ਹੌਂਸਲਾ ਅਫਜ਼ਾਈ ਕਰਦਾ ਹੈ। ਸਾਬਕਾ ਮੰਤਰੀ ਢਿੱਲੋਂ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਸ਼੍ਰੋਮਣੀ ਅ ਬੁਕਾਲੀ ਦਲ ਦੀ ਸਰਕਾਰ ਪੂਰਨ ਬਹੁਮਤ ਨਾਲ ਬਣਾਉਣ ਲਈ ਪੂਰੀ ਤਰ੍ਹਾ ਤਿਆਰ ਹਨ। ਇਸ ਮੌਕੇ ਨੌਜਵਾਨ ਆਗੂ ਸਿਮਰਨਜੀਤ ਸਿੰਘ ਢਿੱਲੋਂ, ਹਰਨੇਕ ਸਿੰਘ ਰਾਣਾ ਢੇਰੀ, ਐੱਸ.ਜੀ.ਪੀ.ਸੀ. ਮੈਂਬਰ ਰਣਜੀਤ ਸਿੰਘ ਮੰਗਲੀ, ਸਰਪੰਚ ਗਗਨਦੀਪ ਸਿੰਘ ਭਾਗਪੁਰ, ਸਚਿਨਪ੍ਰੀਤ ਸਿੰਘ ਖਹਿਰਾ, ਸਰਬਜੀਤ ਸਿੰਘ ਸਾਬੀ, ਗੁਰਦੀਪ ਸਿੰਘ ਜੀਵਨਪੁਰ, ਅੰਮ੍ਰਿਤਪਾਲ ਸਿੰਘ ਸਿੱਧੂ ਸਰਕਲ ਪ੍ਰਧਾਨ ਭਾਮੀਆਂ ਕਲਾਂ, ਹਰਬੰਸ ਸਿੰਘ ਵਲੀਪੁਰ ਅਤੇ ਹੋਰ ਅਕਾਲੀ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ।