- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਏਯੂ ਵਿਖੇ ਪੰਜਾਬੀ ਦੇ ਯੁੱਗ ਕਵੀ ਪ੍ਰੋ. ਮੋਹਨ ਸਿੰਘ ਦੀ ਯਾਦ ’ਚ ਵਿਸ਼ੇਸ਼ ਸਮਾਗਮ ਕਰਵਾਇਆ

12
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ
ਪੀਏਯੂ. ਦੇ ਵਿਦਿਆਰਥੀ ਭਵਨ ’ਚ ਪੰਜਾਬੀ ਦੇ ਮਹਾਨ ਕਵੀ ਪ੍ਰੋ. ਮੋਹਨ ਸਿੰਘ ਦੇ 121ਵੇਂ ਜਨਮ ਦਿਨ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਡਾਇਰੈਕਟੋਰੇਟ ਵਿਦਿਆਰਥੀ ਭਲਾਈ ਦੀ ਅਗਵਾਈ ਹੇਠ ਡਾ. ਸੁਰਜੀਤ ਪਾਤਰ ਚੇਅਰ ਵੱਲੋਂ ਕਰਵਾਏ ਇਸ ਸਮਾਰੋਹ ਵਿੱਚ ਵਾਈਸ ਚਾਂਸਲਰ ਡਾ. ਹਰਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੁੱਖ ਵਕਤਾ ਵਜੋਂ ਪੰਜਾਬੀ ਦੇ ਉੱਘੇ ਕਵੀ ਪ੍ਰੋ. ਗੁਰਭਜਨ ਗਿੱਲ ਨੇ ਹਾਜ਼ਰੀ ਭਰੀ ਜਦਕਿ ਕਾਵਿ ਮਹਿਫਿਲ ਦੀ ਪ੍ਰਧਾਨਗੀ ਹਰਮੀਤ ਵਿਦਿਆਰਥੀ ਨੇ ਕੀਤੀ। ਇਸ ਮੌਕੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ, ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ, ਸੁਰਜੀਤ ਪਾਤਰ ਚੇਅਰ ਦੇ ਚੇਅਰਮੈਨ ਡਾ. ਨਿਰਮਲ ਜੌੜਾ ਅਤੇ ਨਿਰਦੇਸ਼ਕ ਸੱਭਿਆਚਾਰਕ ਗਤੀਵਿਧੀਆਂ ਡਾ. ਰੁਪਿੰਦਰ ਕੌਰ ਵੀ ਹਾਜ਼ਰ ਸਨ। ਵਾਈਸ ਚਾਂਸਲਰ ਡਾ. ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੀਆਂ ਵੱਡੀਆਂ ਹਸਤੀਆਂ ਪੀਏਯੂ. ਦਾ ਹਿੱਸਾ ਰਹੀਆਂ। ਪ੍ਰੋ. ਮੋਹਨ ਸਿੰਘ ਨੇ ਆਪਣੀ ਉਮਰ ਦਾ ਇੱਕ ਭਾਗ ਪੀਏਯੂ. ’ਚ ਸਾਹਿਤ ਸਿਰਜਣਾ ਕਰਦਿਆਂ ਅਤੇ ਆਪਣੀ ਵਿਦਵਤਾ ਦਾ ਚਾਨਣ ਵੰਡਦਿਆ ਬਿਤਾਇਆ। ਪ੍ਰੋ. ਗੁਰਭਜਨ ਗਿੱਲ ਨੇ ਆਪਣੇ ਮੁੱਖ ਭਾਸ਼ਣ ਵਿੱਚ ਪ੍ਰੋ. ਮੋਹਨ ਸਿੰਘ ਦੀ ਸ਼ਖਸੀਅਤ ਅਤੇ ਸਿਰਜਣਾ ਬਾਰੇ ਵਿਸਥਾਰ ਨਾਲ ਗੱਲ ਕੀਤੀ। ਉਨਾਂ ਕਿਹਾ ਕਿ ਪੀਏਯੂ. ਵਿੱਚ ਉਨਾਂ ਦਾ ਯੋਗਦਾਨ ਸਿਰਜਣਾਤਮਕ ਮਾਹੌਲ ਸਿਰਜਣ ਅਤੇ ਖੇਤੀ ਵਿਗਿਆਨ ਦੀ ਇਸ ਯੂਨੀਵਰਸਿਟੀ ਨੂੰ ਪੰਜਾਬੀਅਤ ਦੀ ਸੰਸਥਾ ਵਜੋਂ ਸਥਾਪਿਤ ਕਰਨ ਵਿੱਚੋਂ ਪਛਾਣਿਆ ਜਾ ਸਕਦਾ ਹੈ। ਡਾ. ਨਿਰਮਲ ਜੌੜਾ ਨੇ ਸਵਾਗਤ ਦੇ ਸ਼ਬਦ ਬੋਲਦਿਆਂ ਸੁਰਜੀਤ ਪਾਤਰ ਚੇਅਰ ਦੀਆਂ ਗਤੀਵਿਧੀਆਂ ਸਾਂਝੀਆਂ ਕੀਤੀਆਂ। ਅੰਤ ਵਿਚ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਸਭ ਦਾ ਧੰਨਵਾਦ ਕੀਤਾ। ਸਮਾਰੋਹ ਦਾ ਸੰਚਾਲਨ ਡਾ. ਜਗਵਿੰਦਰ ਸਿੰਘ ਨੇ ਕੀਤਾ। ਨੈਸ਼ਨਲ ਐਵਾਰਡੀ ਗੁਰਚਰਨ ਕੌਰ ਕੋਚਰ, ਤਰਸੇਮ ਨੂਰ, ਰਾਮ ਸਿੰਘ, ਤਰਲੋਚਨ ਲੋਚੀ, ਮਨਜਿੰਦਰ ਧਨੋਆ, ਕੋਮਲਦੀਪ, ਰਮਨ ਸੰਧੂ, ਕੁਮਾਰ ਜਗਦੇਵ, ਸੰਦੀਪ ਸ਼ਰਮਾ, ਸਹਿਜਪ੍ਰੀਤ ਮਾਂਗਟ, ਵਾਹਿਦ, ਪ੍ਰਭਜੋਤ ਸੋਹੀ, ਮਨਦੀਪ ਔਲਖ, ਗੁਰਪਿਆਰ, ਡਾ. ਬਿਕਰਮੀਤ ਨੇ ਆਪਣੀਆਂ ਰਚਨਾਵਾਂ ਦੀ ਛਹਿਬਰ ਲਾਈ। ਇਸ ਮੌਕੇ ਡਾ.ਕੋਚਰ ਅਤੇ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅਸ਼ਵਨੀ ਭੱਲਾ, ਜਸਮੇਰ ਸਿੰਘ ਢੱਟ, ਅਪਮਿੰਦਰ ਪਾਲ ਬਰਾੜ, ਗੁਲਜ਼ਾਰ ਸਿੰਘ ਪੰਧੇਰ, ਡਾ. ਗੁਰਇਕਬਾਲ ਅਤੇ ਇਕਬਾਲ ਸਿੰਘ ਮੌਜੂਦ ਸਨ।